ਖੇਤੀ ਬਿੱਲ ਖ਼ਿਲਾਫ਼ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਇੰਨਾ ਹੀ ਨਹੀਂ ਗਾਇਕ ਕੰਵਰ ਗਰੇਵਾਲ ਨੇ ਵੀ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।
ਪੰਜਾਬੀ ਗਾਇਕ ਖੇਤੀ ਬਿੱਲ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਇੱਥੋਂ ਤੱਕ ਕਿ 25 ਸਤੰਬਰ ਨੂੰ ਪੰਜਾਬ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿਲਾਫ਼ ਧਰਨਾ ਲਾਇਆ ਜਾਵੇਗਾ ਜਿਸ 'ਚ ਰਣਜੀਤ ਬਾਵਾ ਤੇ ਹਰਭਜਨ ਮਾਨ ਵਰਗੇ ਵੱਖ-ਵੱਖ ਪੰਜਾਬੀ ਗਾਇਕ ਸ਼ਾਮਲ ਹੋਣਗੇ।
ਕਿਸਾਨਾਂ ਦੇ ਸਮਰਥਨ 'ਚ ਨਵਜੋਤ ਸਿੱਧੂ ਨੇ ਖਿੱਚੀ ਮੈਦਾਨ 'ਚ ਉਤਰਨ ਦੀ ਤਿਆਰੀ, ਕੱਲ੍ਹ ਦੇਣਗੇ ਧਰਨਾ
ਇੱਥੋਂ ਤੱਕ ਕਿ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਵੀ ਖੇਤੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਏਗਾ। ਇਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿੱਤੀ ਹੈ। ਪੰਜਾਬੀ ਅਦਾਕਾਰਾਂ ਦੀ ਗੱਲ ਕਰੀਏ ਤਾਂ ਸਿਮੀ ਚਾਹਲ ਨੇ ਵੀ ਕਿਸਾਨਾਂ ਦੇ ਹੱਕ ਲਈ ਸੋਸ਼ਲ ਮੀਡੀਆ ਰਾਹੀਂ ਆਵਾਜ਼ ਚੁੱਕੀ ਹੈ। ਪੰਜਾਬ ਦੇ ਕਿਸਾਨਾਂ ਲਈ ਹੁਣ ਪੰਜਾਬੀ ਕਲਾਕਾਰ ਵੀ ਇਕਜੁੱਟ ਹੋ ਕੇ ਸਮਰਥਨ ਕਰ ਰਹੇ ਹਨ।
ਵੱਡੇ-ਵੱਡੇ ਗਾਇਕ ਗੀਤਾਂ ਰਾਹੀਂ ਕਿਸਾਨਾਂ ਦੇ ਹੱਕ 'ਚ ਆਏ ਸਾਹਮਣੇ, ਸਿੱਧੂ ਮੂਸੇਵਾਲਾ ਵੀ ਕਰੇਗਾ ਰੋਸ ਪ੍ਰਦਰਸ਼ਨ
ਏਬੀਪੀ ਸਾਂਝਾ
Updated at:
22 Sep 2020 04:10 PM (IST)
ਖੇਤੀ ਬਿੱਲ ਖ਼ਿਲਾਫ਼ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ। ਇੰਨਾ ਹੀ ਨਹੀਂ ਗਾਇਕ ਕੰਵਰ ਗਰੇਵਾਲ ਨੇ ਵੀ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।
- - - - - - - - - Advertisement - - - - - - - - -