Lakhwinder Wadali: ਸੋਨੂੰ ਸੂਦ ਤੇ ਗੁੱਗੂ ਗਿੱਲ ਤੋਂ ਬਾਅਦ ਹੁਣ ਲਖਵਿੰਦਰ ਵਡਾਲੀ ਬਣੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ, ਕਹੀ ਇਹ ਗੱਲ
Punjab Anti Drug Campaign: ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ
Lakhwinder Wadali Joins Hands With Punjab Police In Anti Drug Campaign: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਆਮਿਰ ਖਾਨ ਦੇ ਘਰ ਆਉਣਗੀਆਂ ਖੁਸ਼ੀਆਂ, ਧੀ ਆਇਰਾ ਖਾਨ ਜਲਦ ਕਰਨ ਜਾ ਰਹੀ ਵਿਆਹ, ਜਾਣੋ ਤਰੀਕ
ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਗਾਇਕ ਵਡਾਲੀ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਇਲਾਕੇ ਵਿੱਚ ਪਹਿਲਕਦਮੀ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਹ ਵੀ ਆਸ ਪ੍ਰਗਟਾਈ ਕਿ ਲੋਕ ਨਸ਼ਿਆਂ ਵਿਰੁੱਧ ਉਸ ਦੀ ਅਪੀਲ ਨੂੰ ਸਵੀਕਾਰ ਕਰਨਗੇ।
ਗਾਇਕ ਲਖਵਿੰਦਰ ਵਡਾਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦਾ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਸ਼ਿਆਂ ਖਿਲਾਫ ਫੈਸਲਾ ਲੈਣਾ ਬਹੁਤ ਜਰੂਰੀ ਹੈ। ਲੋਕਾਂ ਦੇ ਨਾਲ ਰਹਿਣਾ ਵੀ ਬਹੁਤ ਜ਼ਰੂਰੀ ਹੈ। ਇਸ ਅਪੀਲ ਨਾਲ ਵਡਾਲੀ ਨੇ ਕਿਹਾ, ਹਿੰਮਤ-ਏ-ਮਰਦਾ, ਮਦਦ-ਏ-ਖੁਦਾ।
ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਅਤੇ ਉਨ੍ਹਾਂ ਤੋਂ ਬਾਅਦ ਪੰਜਾਬੀ ਅਦਾਕਾਰ ਗੁੱਗੂ ਗਿੱਲ ਵੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਅੱਗੇ ਆਏ ਹਨ। ਦੋਵਾਂ ਅਦਾਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਅਦਾਕਾਰ ਸੋਨੂੰ ਸੂਦ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਦਾ ਇੱਕ ਕਾਰਨ ਨਸ਼ਾ ਵੀ ਹੈ ਕਿਉਂਕਿ ਨਸ਼ੇੜੀਆਂ ਨੂੰ ਆਪਣੀ ਲਤ ਪੂਰੀ ਕਰਨ ਲਈ ਪੈਸੇ ਦੀ ਲੋੜ ਹੁੰਦੀ ਹੈ।
ਪੰਜਾਬੀ ਅਦਾਕਾਰ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਾਫੀ ਹੱਦ ਤੱਕ ਫੈਲ ਚੁੱਕਾ ਹੈ। ਚਿੱਟੇ ਦੇ ਨਸ਼ੇ ਨੇ ਕਈ ਮਾਵਾਂ-ਭੈਣਾਂ ਦੇ ਰੰਗ-ਬਿਰੰਗੇ ਕੱਪੜੇ ਚਿੱਟੇ ਕਰ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇ ਕੇ ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ।