Jayant Savarkar Dies: ਮਰਾਠੀ ਅਤੇ ਹਿੰਦੀ ਫਿਲਮਾਂ ਦੇ ਮਸ਼ਹੂਰ ਅਭਿਨੇਤਾ ਜਯੰਤ ਸਾਵਰਕਰ ਦੀ ਸੋਮਵਾਰ ਸਵੇਰੇ ਹਸਪਤਾਲ 'ਚ ਮੌਤ ਹੋ ਗਈ। ਉਹ ਉਮਰ ਸਬੰਧੀ ਬੀਮਾਰੀਆਂ ਤੋਂ ਪੀੜਤ ਸਨ। ਅਦਾਕਾਰ ਨੇ 87 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਿਆ। ਜਯੰਤ ਸਾਵਰਕਰ ਦੇ ਬੇਟੇ ਕੌਸਤੁਭ ਸਾਵਰਕਰ ਨੇ ਪਿਤਾ ਦੇ ਦੇਹਾਂਤ ਦੀ ਖਬਰ ਦੀ ਪੁਸ਼ਟੀ ਕੀਤੀ ਹੈ।


ਵੈਂਟੀਲੇਟਰ 'ਤੇ ਸਨ ਅਦਾਕਾਰ
ਅਭਿਨੇਤਾ ਦੇ ਬੇਟੇ ਕੌਸਤੁਭ ਨੇ ਇਕ ਨਿਊਜ਼ ਏਜੰਸੀ ਨੂੰ ਦੱਸਿਆ, 'ਲਗਭਗ 10-15 ਦਿਨ ਪਹਿਲਾਂ ਬਲੱਡ ਪ੍ਰੈਸ਼ਰ ਘੱਟ ਹੋਣ ਕਾਰਨ ਉਨ੍ਹਾਂ ਨੂੰ ਠਾਣੇ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਬੀਤੀ ਰਾਤ ਯਾਨੀ 23 ਜੁਲਾਈ ਨੂੰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ। ਅੱਜ ਸਵੇਰੇ ਕਰੀਬ 11 ਵਜੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ।


ਜੋਤਿਸ਼ ਦੇ ਰੂਪ 'ਚ ਯਾਦ ਕਰਦੇ ਫੈਨਜ਼
ਜਯੰਤ ਸਾਵਰਕਰ ਨੇ ਮਰਾਠੀ ਅਤੇ ਹਿੰਦੀ ਫਿਲਮਾਂ ਦੇ ਨਾਲ-ਨਾਲ ਥੀਏਟਰ ਅਤੇ ਟੈਲੀਵਿਜ਼ਨ ਵਰਗੇ ਖੇਤਰਾਂ ਵਿੱਚ ਲਗਭਗ ਛੇ ਦਹਾਕਿਆਂ ਤੱਕ ਕੰਮ ਕੀਤਾ। ਉਨ੍ਹਾਂ ਦੀਆਂ ਮਸ਼ਹੂਰ ਫਿਲਮਾਂ ਵਿੱਚ ‘ਹਰੀ ਓਮ ਵਿੱਠਲ’, ‘ਗਦਬਦ ਗੋਂਧਲ’, ‘66 ਸਦਾਸ਼ਿਵ’ ਅਤੇ ‘ਬਕਾਲ’, ‘ਯੁਗਪੁਰਸ਼’, ‘ਵਾਸਤਵ’ ਅਤੇ ‘ਸਿੰਘਮ’ ਆਦਿ ਸ਼ਾਮਲ ਹਨ। 'ਸਿੰਘਮ' ਵਿੱਚ ਜਯੰਤ ਸਾਵਰਕਰ ਨੇ ਅਜੈ ਦੇਵਗਨ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ। ਇਸ ਫਿਲਮ ਨੇ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤੀ ਸੀ। ਦੂਜੇ ਪਾਸੇ, ਮਰਾਠੀ ਸੀਰੀਜ਼ ਦੀ ਗੱਲ ਕਰੀਏ ਤਾਂ ਅਭਿਨੇਤਾ ਨੇ ਵੈੱਬ ਸੀਰੀਜ਼ 'ਸਮੰਤਰ' 'ਚ ਇਕ ਜੋਤਸ਼ੀ ਦੀ ਭੂਮਿਕਾ ਨਿਭਾਈ ਹੈ, ਜਿਸ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ। ਜਯੰਤ ਸਾਵਰਕਰ ਅੱਜ ਵੀ ਇਸ ਕਿਰਦਾਰ ਲਈ ਪਛਾਣਿਆ ਜਾਂਦਾ ਹੈ। ਇਹ ਸੀਰੀਜ਼ ਸਾਲ 2020 ਵਿੱਚ ਰਿਲੀਜ਼ ਹੋਈ ਸੀ।


ਜਯੰਤ ਸਾਵਰਕਰ ਮਰਾਠੀ ਸਿਨੇਮਾ ਦੇ ਮਸ਼ਹੂਰ ਕਲਾਕਾਰ ਸਨ। ਅਭਿਨੇਤਾ ਦੇ ਸਨਮਾਨ 'ਚ ਮਹਾਰਾਸ਼ਟਰ ਸਰਕਾਰ ਨੇ ਵੀ ਉਨ੍ਹਾਂ ਨੂੰ ਐਵਾਰਡ ਦੇ ਕੇ ਸਨਮਾਨਿਤ ਕੀਤਾ। ਸਾਵਰਕਰ ਨੂੰ ਮਹਾਰਾਸ਼ਟਰ ਸਰਕਾਰ ਦੁਆਰਾ ਨਟਵਰਿਆ ਪ੍ਰਭਾਕਰ ਪੰਸ਼ੀਕਰ ਲਾਈਫਟਾਈਮ ਅਚੀਵਮੈਂਟ ਅਵਾਰਡ ਦਿੱਤਾ ਗਿਆ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।