ਪੜਚੋਲ ਕਰੋ

Ravindra Berde: 'ਸਿੰਘਮ' ਦੇ ਇਸ ਐਕਟਰ ਦਾ ਹੋਇਆ ਦੇਹਾਂਤ, 78 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ, ਕੈਂਸਰ ਤੋਂ ਹਾਰੇ ਜ਼ਿੰਦਗੀ ਦੀ ਜੰਗ

Ravindra Berde Death: ਮਰਾਠੀ ਅਤੇ ਹਿੰਦੀ ਫ਼ਿਲਮਾਂ ਵਿੱਚ ਕੰਮ ਕਰ ਚੁੱਕੇ ਉੱਘੇ ਅਦਾਕਾਰ ਰਵਿੰਦਰ ਬੇਰਦੇ ਦਾ ਅੱਜ ਦੇਹਾਂਤ ਹੋ ਗਿਆ। ਉਹ 78 ਸਾਲਾਂ ਦੇ ਸਨ ਅਤੇ ਗਲੇ ਦੇ ਕੈਂਸਰ ਤੋਂ ਪੀੜਤ ਸਨ।

Ravindra Berde Passed Away: ਮਰਹੂਮ ਮਰਾਠੀ ਅਭਿਨੇਤਾ ਲਕਸ਼ਮੀਕਾਂਤ ਬੇਰਦੇ ਦੇ ਭਰਾ ਰਵਿੰਦਰ ਬੇਰਦੇ ਦਾ ਅੱਜ ਦਿਹਾਂਤ ਹੋ ਗਿਆ।ਉਹ ਕਈ ਸਾਲਾਂ ਤੋਂ ਗਲੇ ਦੇ ਕੈਂਸਰ ਤੋਂ ਪੀੜਤ ਸਨ। ਮੀਡੀਆ ਰਿਪੋਰਟਾਂ ਮੁਤਾਬਕ ਨਾਇਕ: ਦਿ ਰੀਅਲ ਹੀਰੋ (ਅਨਿਲ ਕਪੂਰ) ਅਤੇ ਸਿੰਘਮ (ਅਜੈ ਦੇਵਗਨ) ਵਰਗੀਆਂ ਫਿਲਮਾਂ ਵਿੱਚ ਭੂਮਿਕਾਵਾਂ ਲਈ ਜਾਣੇ ਜਾਂਦੇ 78 ਸਾਲਾ ਰਵਿੰਦਰ ਕੈਂਸਰ ਨਾਲ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਏ। ਅਦਾਕਾਰ ਦੀ ਮੌਤ ਨਾਲ ਮਰਾਠੀ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਇਹ ਪ੍ਰਸਿੱਧ ਬਾਲੀਵੁੱਡ ਅਦਾਕਾਰਾ ਰੋਜ਼ ਖਾਂਦੀ ਸੀ ਪਤੀ ਦੀ ਮਾਰ, 30 ਸਾਲ ਤੱਕ ਸਹਿੰਦੀ ਰਹੀ ਟੌਰਚਰ, ਦਰਦਨਾਕ ਹੈ ਕਹਾਣੀ

ਉੱਘੇ ਅਦਾਕਾਰ ਰਵਿੰਦਰ ਬੇਰਦੇ ਦਾ ਦਿਹਾਂਤ
ਦੱਸਿਆ ਜਾ ਰਿਹਾ ਹੈ ਕਿ ਰਵਿੰਦਰ ਬੇਰਦੇ ਪਿਛਲੇ ਕਈ ਮਹੀਨਿਆਂ ਤੋਂ ਕੈਂਸਰ ਦਾ ਇਲਾਜ ਕਰਵਾ ਰਹੇ ਸਨ ਅਤੇ ਗਲੇ ਦੇ ਕੈਂਸਰ ਦਾ ਪਤਾ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਟਾਟਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਮਹਾਰਾਸ਼ਟਰ ਟਾਈਮਜ਼ ਦੀ ਰਿਪੋਰਟ ਮੁਤਾਬਕ ਰਵਿੰਦਰ ਬੇਰਦੇ ਨੂੰ ਦੋ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਪਰ ਬੁੱਧਵਾਰ ਸਵੇਰੇ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਇਸ ਦੁਨੀਆ ਤੋਂ ਸਦਾ ਲਈ ਚਲੇ ਗਏ।

ਰਵਿੰਦਰ ਬੇਰਦੇ ਨੇ 300 ਤੋਂ ਵੱਧ ਮਰਾਠੀ ਫਿਲਮਾਂ ਵਿੱਚ ਕੀਤਾ ਸੀ ਕੰਮ
ਰਵਿੰਦਰ ਬੇਰਦੇ ਨੇ 1965 ਵਿੱਚ ਰੰਗਮੰਚ ਤੋਂ ਆਪਣਾ ਸਫ਼ਰ ਸ਼ੁਰੂ ਕੀਤਾ ਸੀ। ਉਸਨੇ 300 ਤੋਂ ਵੱਧ ਮਰਾਠੀ ਫਿਲਮਾਂ ਵਿੱਚ ਯੋਗਦਾਨ ਪਾਇਆ। ਆਪਣੇ ਪੂਰੇ ਕਰੀਅਰ ਦੌਰਾਨ, ਉਸਨੇ ਅਸ਼ੋਕ ਸਰਾਫ, ਵਿਜੇ ਚਵਾਨ, ਮਹੇਸ਼ ਕੋਠਾਰੇ, ਵਿਜੂ ਖੋਟੇ, ਸੁਧੀਰ ਜੋਸ਼ੀ ਅਤੇ ਭਰਤ ਜਾਧਵ ਵਰਗੇ ਦਿੱਗਜ ਕਲਾਕਾਰਾਂ ਨਾਲ ਕੰਮ ਕੀਤਾ। ਤੁਹਾਨੂੰ ਦੱਸ ਦੇਈਏ ਕਿ ਰਵਿੰਦਰ ਬੇਰਦੇ ਨੂੰ ਇਸ ਤੋਂ ਪਹਿਲਾਂ 1995 ਵਿੱਚ ਇੱਕ ਨਾਟਕ ਦੌਰਾਨ ਦਿਲ ਦਾ ਦੌਰਾ ਪਿਆ ਸੀ ਅਤੇ 2011 ਵਿੱਚ ਉਨ੍ਹਾਂ ਨੂੰ ਕੈਂਸਰ ਦਾ ਪਤਾ ਲੱਗਿਆ ਸੀ। ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਉਹ ਲਗਾਤਾਰ ਕੰਮ ਕਰਦਾ ਰਿਹਾ ਅਤੇ ਦਰਸ਼ਕਾਂ ਦਾ ਮਨੋਰੰਜਨ ਕਰਦਾ ਰਿਹਾ। ਰਵਿੰਦਰ ਬੇਰਦੇ ਆਪਣੇ ਪਿੱਛੇ ਪਤਨੀ, ਦੋ ਬੱਚੇ, ਨੂੰਹ ਅਤੇ ਪੋਤੇ-ਪੋਤੀਆਂ ਛੱਡ ਗਏ ਹਨ।

ਰਵਿੰਦਰ ਬੇਰਦੇ ਨੇ ਵੀ ਅਜੇ ਦੇਵਗਨ ਅਤੇ ਅਨਿਲ ਕਪੂਰ ਨਾਲ ਸਕ੍ਰੀਨ ਕੀਤੀ ਸ਼ੇਅਰ
ਰਵਿੰਦਰ ਬੇਰਦੇ ਨੇ ਕਈ ਹਿੰਦੀ ਫਿਲਮਾਂ ਵਿੱਚ ਕੰਮ ਕੀਤਾ। ਉਸਨੇ ਅਨਿਲ ਕਪੂਰ ਦੇ ਨਾਲ 'ਨਾਇਕ: ਦਿ ਰੀਅਲ ਹੀਰੋ' ਵਿੱਚ ਸਕ੍ਰੀਨ ਸਪੇਸ ਕੀਤੀ ਸੀ। ਇਹ ਫਿਲਮ 2001 ਵਿੱਚ ਰਿਲੀਜ਼ ਹੋਈ ਸੀ। ਉਹ ਰੋਹਿਤ ਸ਼ੈੱਟੀ ਦੀ ਫਿਲਮ 'ਸਿੰਘਮ' ਦਾ ਵੀ ਹਿੱਸਾ ਸੀ, ਜਿਸ 'ਚ ਅਜੇ ਦੇਵਗਨ ਨੇ ਮੁੱਖ ਭੂਮਿਕਾ ਨਿਭਾਈ ਸੀ। ਰਵਿੰਦਰ ਬੇਰਦੇ ਨੇ ਇਸ ਐਕਸ਼ਨ ਐਂਟਰਟੇਨਰ ਵਿੱਚ ਜ਼ਿਮੀਦਾਰ ਚੰਦਰਕਾਂਤ ਦੀ ਭੂਮਿਕਾ ਨਿਭਾਈ ਹੈ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਸੋਸ਼ਲ ਮੀਡੀਆ ਤੋਂ ਹੋਏ ਗਾਇਬ, ਕੈਨੇਡਾ ਵਾਲੇ ਘਰ 'ਤੇ 2 ਹਫਤੇ ਪਹਿਲਾਂ ਹੋਇਆ ਸੀ ਹਮਲਾ, ਇਸ ਦਿਨ ਪਾਈ ਸੀ ਆਖਰੀ ਪੋਸਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਪੁਸ਼ਪਾ 2 ਦਾ ਆਇਆ ਟਰੇਲਰ , ਲੋਕ ਕਹਿੰਦੇ ਬੱਸ ਕਰੋ ਯਾਰਲੌਰੈਂਸ ਬਿਸ਼ਨੋਈ ਦੀ ਇੱਕ ਹੋਰ ਧਮਕੀ , ਇਸ ਬਾਰ ਨਿਸ਼ਾਨੇ ਤੇ ....Rahul Gandhi ਦੇ VIP ਦੀ ਤਰ੍ਹਾਂ Sri Harmandar Sahib 'ਚ ਨਤਮਸਤਕ ਹੋਣ 'ਤੇ ਹੰਗਾਮਾKisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget