ਪੜਚੋਲ ਕਰੋ

Social Media Influencer Murder: ਮਸ਼ਹੂਰ ਸੋਸ਼ਲ ਮੀਡੀਆ ਇੰਨਫੂਲਇੰਸਰ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਘਰ 'ਚ ਵੜ੍ਹ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਮੌਕੇ 'ਤੇ ਮੌਤ...

Social Media Influencer Murder: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਸੋਸ਼ਲ ਮੀਡੀਆ ਇੰਨਫਲੂਇੰਸਰ ਵਿਚਾਲੇ ਮਾਤਮ ਪਸਰਿਆ ਹੋਇਆ ਹੈ। ਦੱਸ ਦੇਈਏ ਕਿ ਫਿਟਨੈੱਸ ਕੰਟੈਂਟ ਕ੍ਰਿਏਟਰ ਅਤੇ...

Social Media Influencer Murder: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਸੋਸ਼ਲ ਮੀਡੀਆ ਇੰਨਫਲੂਇੰਸਰ ਵਿਚਾਲੇ ਮਾਤਮ ਪਸਰਿਆ ਹੋਇਆ ਹੈ। ਦੱਸ ਦੇਈਏ ਕਿ ਫਿਟਨੈੱਸ ਕੰਟੈਂਟ ਕ੍ਰਿਏਟਰ ਅਤੇ ਯੂਟਿਊਬਰ ਮਸੂਦ ਚਾਂਦੀ ਉਰਫ ਸ਼ੈਖ ਮਹਿਬੂਬ ਦਾ ਸ਼ੁੱਕਰਵਾਰ ਨੂੰ ਹੈਦਰਾਬਾਦ ਦੇ ਗੋਲਕੌਂਡਾ ਸਥਿਤ ਉਸਦੇ ਘਰ ਵਿੱਚ ਅਣਪਛਾਤੇ ਹਮਲਾਵਰਾਂ ਨੇ ਕਥਿਤ ਤੌਰ 'ਤੇ ਕਤਲ ਕਰ ਦਿੱਤਾ। 

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹਮਲਾ

ਰਿਪੋਰਟਾਂ ਅਨੁਸਾਰ, ਹਮਲਾਵਰਾਂ ਨੇ ਮਸੂਦ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਕਾਰਨ ਉਸਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮਿਲਣ 'ਤੇ, ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮਾਂ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ। ਇਹ ਘਟਨਾ ਸ਼ੁੱਕਰਵਾਰ ਦੁਪਹਿਰ 3:20 ਤੋਂ 3:30 ਵਜੇ ਦੇ ਵਿਚਕਾਰ ਵਾਪਰੀ।

ਸਾਲੇ ਅਤੇ ਉਸਦੇ ਦੋਸਤਾਂ 'ਤੇ ਲੱਗੇ ਗੰਭੀਰ ਦੋਸ਼

ਜਾਣਕਾਰੀ ਲਈ ਦੱਸ ਦੇਈਏ ਕਿ ਪੁਲਿਸ ਮੁਤਾਬਕ ਮਹਿਬੂਬ ਦਾ ਬੇਰਹਿਮੀ ਨਾਲ ਕਤਲ ਦਾ ਦੋਸ਼ ਕਿਸੇ ਹੋਰ 'ਤੇ ਨਹੀਂ ਬਲਕਿ ਮ੍ਰਿਤਕ ਦੇ ਸਾਲੇ ਅਤੇ ਉਸਦੇ ਦੋਸਤਾਂ 'ਤੇ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਸ ਕ੍ਰਿਸ਼ਨਾ ਗੌੜ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਮੁੱਖ ਦੋਸ਼ੀ, ਸ਼ੇਖ ਸੋਹੇਲ (ਮਹਿਬੂਬ ਦੀ ਪਤਨੀ ਦਾ ਭਰਾ), ਆਪਣੇ ਦੋ ਦੋਸਤਾਂ, ਅਫੂ ਅਤੇ ਜਾਬੀਰ ਦੇ ਨਾਲ, ਅਚਾਨਕ ਮਹਿਬੂਬ ਦੇ ਘਰ ਵਿੱਚ ਦਾਖਲ ਹੋਇਆ। ਯੋਜਨਾ ਅਨੁਸਾਰ, ਇਨ੍ਹਾਂ ਵਿਅਕਤੀਆਂ ਨੇ ਵਾਰ-ਵਾਰ ਮਹਿਬੂਬ 'ਤੇ ਛੁਰੇ ਅਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ। ਹਮਲੇ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਮਹਿਬੂਬ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜਾਣੋ ਪੂਰਾ ਮਾਮਲਾ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਮਹਿਬੂਬ ਨੇ ਲਗਭਗ ਡੇਢ ਸਾਲ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ, ਅਤੇ ਉਸ ਦਾ ਇੱਕ 6 ਮਹੀਨੇ ਦਾ ਬੱਚਾ ਹੈ। ਹਾਲ ਹੀ ਵਿੱਚ, ਘਰੇਲੂ ਝਗੜੇ ਕਾਰਨ, ਮਹਿਬੂਬ ਨੇ ਆਪਣੀ ਪਤਨੀ ਨੂੰ ਬੱਚੇ ਸਣੇ ਉਸ ਦੇ ਪੇਕੇ ਘਰ ਭੇਜ ਦਿੱਤਾ ਸੀ। ਇਸ ਨਾਲ ਉਸਦਾ ਸਾਲਾ ਸੋਹੇਲ ਗੁੱਸੇ ਵਿੱਚ ਆ ਗਿਆ ਅਤੇ ਦੋਵਾਂ ਵਿਚਕਾਰ ਗਲਤਫਹਿਮੀਆਂ ਅਤੇ ਤਣਾਅ ਵਧ ਗਿਆ। ਇਸ ਗੁੱਸੇ ਤੋਂ ਭੜਕ ਕੇ, ਸੋਹੇਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਕਤਲ ਕਰ ਦਿੱਤਾ। ਮ੍ਰਿਤਕ ਦੀ ਮਾਂ ਸ਼ਾਹੀਨ ਦੀ ਸ਼ਿਕਾਇਤ ਤੋਂ ਬਾਅਦ, ਪੁਲਿਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 103(1) (ਕਤਲ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਨੂੰ ਫੜਨ ਲਈ ਤਿੰਨ ਵਿਸ਼ੇਸ਼ ਟੀਮਾਂ ਬਣਾਈਆਂ ਹਨ। ਲਾਸ਼ ਨੂੰ ਪੋਸਟਮਾਰਟਮ ਲਈ ਓਸਮਾਨੀਆ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ।

 

Advertisement

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget