ਪੜਚੋਲ ਕਰੋ

Sonam Bajwa: ਕਦੇ ਸਾਂਵਲੇ ਰੰਗ ਦਾ ਉਡਾਇਆ ਜਾਂਦਾ ਸੀ ਸੋਨਮ ਬਾਜਵਾ ਦਾ ਮਜ਼ਾਕ, ਅੱਜ ਟੌਪ ਅਭਿਨੇਤਰੀ, 41 ਕਰੋੜ ਜਾਇਦਾਦ ਦੀ ਮਾਲਕਣ

Happy Birthday Sonam Bajwa: ਸੋਨਮ ਬਾਜਵਾ ਦਾ ਜਨਮ 16 ਅਗਸਤ 1989 ਨੂੰ ਨੈਨੀਤਾਲ ਵਿਖੇ ਹੋਇਆ ਸੀ। ਉਸ ਦੇ ਪਰਿਵਾਰ ਦਾ ਦੂਰ-ਦੂਰ ਤੱਕ ਫ਼ਿਲਮਾਂ ਜਾਂ ਮਾਡਲਿੰਗ ਦੀ ਦੁਨੀਆ ਨਾਲ ਕੋਈ ਲੈਣ ਦੇਣ ਨਹੀਂ ਸੀ।

Sonam Bajwa Birthday: ਸੋਨਮ ਬਾਜਵਾ ਨੂੰ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਕਹਿਣਾ ਗ਼ਲਤ ਨਹੀਂ ਹੋਵੇਗਾ। ਕਿਉਂਕਿ ਸੋਨਮ ਬਾਜਵਾ ਅੱਜ ਘਰ-ਘਰ ‘ਚ ਮਸ਼ਹੂਰ ਹੈ। ਸੋਨਮ ਬਾਜਵਾ ਉਨ੍ਹਾਂ ਅਭਿਨੇਤਰੀਆਂ ‘ਚੋਂ ਇੱਕ ਹੈ, ਜਿਨ੍ਹਾਂ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਫ਼ਿਲਮ ਇੰਡਸਟਰੀ ‘ਚ ਕਦਮ ਰੱਖਿਆ ਸੀ। ਪਰ ਕੀ ਤੁਹਾਨੂੰ ਪਤਾ ਹੈ ਕਿ ਸੋਨਮ ਬਾਜਵਾ ਲਈ ਇੱਥੇ ਤੱਕ ਪਹੁੰਚਣਾ ਅਸਾਨ ਨਹੀਂ ਸੀ। ਅੱਜ ਯਾਨਿ 16 ਅਗਸਤ ਨੂੰ ਸੋਨਮ ਆਪਣਾ 34ਵਾਂ ਜਨਮਦਿਨ ਮਨਾ ਰਹੀ ਹੈ। ਤਾਂ ਆਓ ਅੱਜ ਤੁਹਾਨੂੰ ਉਸ ਲੜਕੀ ਦੀ ਕਹਾਣੀ ਦੱਸਦੇ ਹਾਂ, ਜਿਸ ਦੇ ਅੰਦਰ ਕਦੇ ਜ਼ਰਾ ਵੀ ਆਤਮ ਵਿਸ਼ਵਾਸ ਨਹੀਂ ਹੁੰਦਾ ਸੀ। ਇਸ ਦੇ ਬਾਵਜੂਦ ਉਹ ਇੰਡਸਟਰੀ ਦੀ ਟੌਪ ਅਦਾਕਾਰਾ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ ‘ਤੇ ਬਣੀ। 

ਇਹ ਵੀ ਪੜ੍ਹੋ: 'ਦ ਵੈਕਸੀਨ ਵਾਰ' ਦਾ ਟੀਜ਼ਰ ਹੋਇਆ ਰਿਲੀਜ਼, ਪੱਲਵੀ ਜੋਸ਼ੀ ਤੇ ਨਾਨਾ ਪਾਟੇਕਰ ਦੀ ਦਿਖੀ ਖਾਸ ਝਲਕ

ਸ਼ੁਰੂਆਤੀ ਜੀਵਨ
ਸੋਨਮ ਬਾਜਵਾ ਦਾ ਜਨਮ 16 ਅਗਸਤ 1989 ਨੂੰ ਨੈਨੀਤਾਲ ਵਿਖੇ ਹੋਇਆ ਸੀ। ਉਸ ਦੇ ਪਰਿਵਾਰ ਦਾ ਦੂਰ-ਦੂਰ ਤੱਕ ਫ਼ਿਲਮਾਂ ਜਾਂ ਮਾਡਲਿੰਗ ਦੀ ਦੁਨੀਆ ਨਾਲ ਕੋਈ ਲੈਣ ਦੇਣ ਨਹੀਂ ਸੀ। ਇਹੀ ਨਹੀਂ ਬਚਪਨ ਵਿੱਚ ਸੋਨਮ ਨੂੰ ਸਾਂਵਲੇ ਰੰਗ ਕਰਕੇ ਖੂਬ ਤਾਨੇ ਸੁਣਨੇ ਪਏ। ਉਸ ਦੇ ਆਪਣੇ ਪਰਿਵਾਰ ਨੇ ਉਸ ਨੂੰ ਸਾਂਵਲਾ ਹੋਣ ਲਈ ਹਮੇਸ਼ਾ ਹੀਣ ਮਹਿਸੂਸ ਕਰਾਇਆ। ਇਸ ਤੋਂ ਬਾਅਦ ਸੋਨਮ ਬਾਜਵਾ ‘ਚ ਆਤਮ ਵਿਸ਼ਵਾਸ ਖਤਮ ਹੋ ਚੁੱਕਿਆ ਸੀ। ਇਸ ਦਾ ਖੁਲਾਸਾ ਅਦਾਕਾਰਾ ਨੇ ਖੁਦ ਏਬੀਪੀ ਨਿਊਜ਼ ਨੂੰ ਦਿੱਤੇ ਇੰਟਰਵਿਊ ‘ਚ ਕੀਤਾ ਸੀ। ਇਸ ਤੋਂ ਬਾਅਦ ਸੋਨਮ ਦਾ ਪਰਿਵਾਰ ਚਾਹੁੰਦਾ ਸੀ ਕਿ ਉਹ ਡਾਕਟਰ ਬਣੇ, ਪਰ ਉਸ ਦੀ ਡਾਕਟਰੀ ਦੀ ਪੜ੍ਹਾਈ ‘ਚ ਜ਼ਰਾ ਵੀ ਦਿਲਚਸਪੀ ਨਹੀਂ ਸੀ। ਪਰਿਵਾਰ ਦੇ ਦਬਾਅ ਦੇ ਬਾਵਜੂਦ ਸੋਨਮ ਨੇ ਡਾਕਟਰੀ ਛੱਡ ਮਾਡਲਿੰਗ ਦੀ ਦੁਨੀਆ ‘ਚ ਕਦਮ ਰੱਖਿਆ। 

ਮਾਡਲ ਬਣ ਸੋਨਮ ਨੇ ਨਾਮ ਤਾਂ ਕਮਾਇਆ, ਪਰ ਉਸ ਨੂੰ ਉਹ ਤਰੱਕੀ ਤੇ ਪ੍ਰਸਿੱਧੀ ਨਹੀਂ ਮਿਲ ਰਹੀ ਸੀ ਜਿਸ ਦੀ ਉਹ ਤਲਾਸ਼ ਕਰ ਰਹੀ ਸੀ। ਇਸ ਤੋਂ ਬਾਅਦ ਸੋਨਮ ਨੇ ਏਅਰ ਹੋਸਟਸ ਦੀ ਨੌਕਰੀ ਕੀਤੀ। ਇਸੇ ਦੌਰਾਨ ਉਸ ਨੇ ਮਿਸ ਇੰਡੀਆ ‘ਚ ਵੀ ਹਿੱਸਾ ਲਿਆ, ਪਰ ਇੱਥੇ ਵੀ ਉਸ ਨੂੰ ਸਫਲਤਾ ਨਹੀਂ ਮਿਲੀ। 

View this post on Instagram
 
A post shared by Sonam Bajwa (@sonambajwa)

ਇੱਥੋਂ ਜ਼ਿੰਦਗੀ ‘ਚ ਆਇਆ ਟਰਨਿੰਗ ਪੁਆਇੰਟ
ਸੋਨਮ ਨੇ ਆਪਣੇ ਇੰਟਰਵਿਊ ‘ਚ ਦੱਸਿਆ ਕਿ ਉਹ ਏਅਰ ਹੋਸਟਸ ਦੀ ਨੌਕਰੀ ਕਰ ਰਹੀ ਸੀ। ਇਸੇ ਦੌਰਾਨ ਉਸ ਨੂੰ ਪੰਜਾਬੀ ਫ਼ਿਲਮ ਇੰਡਸਟਰੀ ਤੋਂ ਆਫਰ ਆਇਆ। ਉਸ ਨੇ ਆਪਣੀਆਂ ਤਸਵੀਰਾਂ ਇੱਥੇ ਭੇਜੀਆਂ, ਜੋ ਨਿਰਮਾਤਾ ਨੂੰ ਕਾਫ਼ੀ ਪਸੰਦ ਆਈਆਂ। ਇਸ ਤੋਂ ਬਾਅਦ 2013 ‘ਚ ਪੰਜਾਬੀ ਫ਼ਿਲਮ ‘ਬੈਸਟ ਆਫ ਲੱਕ’ ਨਾਲ ਸੋਨਮ ਦੀ ਪਾਲੀਵੁੱਡ ‘ਚ ਐਂਟਰੀ ਹੋਈ। ਜਦੋਂ ਸੋਨਮ ਇਸ ਫ਼ਿਲਮ ‘ਚ ਸਿਮਰਨ ਬਣ ਕੇ ਪਰਦੇ ‘ਤੇ ਉੱਤਰੀ ਤਾਂ ਸਿੱਧਾ ਦਿਲਾਂ ;ਚ ਉੱਤਰ ਗਈ। ਇਸ ਤੋਂ ਬਾਅਦ 2014 ‘ਚ ਆਈ ਫ਼ਿਲਮ ‘ਪੰਜਾਬ 1984’ ਨੇ ਉਸ ਨੂੰ ਪਾਲੀਵੁੱਡ ‘ਚ ਸਥਾਪਤ ਕੀਤਾ। ਪੰਜਾਬ 1984 ‘ਚ ਜੀਤੀ ਦੀ ਭੂਮਿਕਾ ਨੂੰ ਸੋਨਮ ਦਾ ਸਭ ਤੋਂ ਦਮਦਾਰ ਕਿਰਦਾਰ ਮੰਨਿਆ ਜਾਂਦਾ ਹੈ। ਸੋਨਮ ਬਾਜਵਾ ਨੇ ਕਈ ਤਾਮਿਲ, ਤੇਲਗੂ ਤੇ ਹਿੰਦੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। 

41 ਕਰੋੜ ਜਾਇਦਾਦ ਦੀ ਮਾਲਕਣ
ਸੋਨਮ ਬਾਜਵਾ ਅੱਜ ਜਿਸ ਮੁਕਾਮ ‘ਤੇ ਹੈ ਇਹ ਮੁਕਾਮ ਉਸ ਨੂੰ ਅਸਾਨੀ ਨਾਲ ਨਹੀਂ ਮਿਲਿਆ। ਸੋਨਮ ਨੇ ਇਸ ਦੇ ਲਈ ਜੀਤੋੜ ਮੇਹਨਤ ਤੇ ਸੰਘਰਸ਼ ਕੀਤਾ ਹੈ। ਪਰ ਬਾਵਜੂਦ ਇਸ ਦੇ ਉਸ ਨੇ ਹਾਰ ਨਹੀਂ ਮੰਨੀ। ਅੱਜ ਉਹ ਪਾਲੀਵੁੱਡ ਦੀ ਟੌਪ ਅਦਾਕਾਰਾ ਹੈ। ਰਿਪੋਰਟ ਦੇ ਮੁਤਾਬਕ ਉਹ ਪੰਜਾਬੀ ਇੰਡਸਟਰੀ ਦੀ ਸਭ ਤੋਂ ਮਹਿੰਗੀ ਅਦਾਕਾਰਾ ਹੈ। ਇੱਕ ਫ਼ਿਲਮ ਲਈ ਸੋਨਮ 2-3 ਕਰੋੜ ਫੀਸ ਚਾਰਜ ਕਰਦੀ ਹੈ। ਇਸ ਦੇ ਨਾਲ ਨਾਲ ਸੋਨਮ ਬਾਜਵਾ ਦੀ ਕੁੱਲ ਜਾਇਦਾਦ ਦੀ ਗੱਲ ਕੀਤੀ ਜਾਏ ਤਾਂ ਇੱਕ ਰਿਪੋਰਟ ‘ਚ ਖੁਲਾਸਾ ਹੋਇਆ ਸੀ ਕਿ ਸੋਨਮ ਕੋਲ 2022 ‘ਚ 5 ਮਿਲੀਅਨ ਡਾਲਰ ਯਾਨਿ 40 ਕਰੋੜ ਰੁਪਏ ਦੀ ਜਾਇਦਾਦ ਹੈ। 

ਇਹ ਹਨ ਕਮਾਈ ਦੇ ਸਾਧਨ
ਸੋਨਮ ਬਾਜਵਾ ਫਿਲਮਾਂ ਤੋਂ ਕਾਫੀ ਕਮਾਈ ਕਰਦੀ ਹੈ, ਪਰ ਇਸ ਤੋਂ ਇਲਾਵਾ ਸੋਨਮ ਬਾਜਵਾ ਕਈ ਸਾਰੇ ਬਰਾਂਡਸ ਲਈ ਐਡ ਫਿਲਮਾਂ ਵੀ ਕਰਦੀ ਹੈ। ਇੰਟਰਨੈੱਟ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਉਹ ਕਿਸੇ ਕੰਪਨੀ ਦੇ ਬਰਾਂਡ ਨੂੰ ਪ੍ਰਮੋਟ ਕਰਨ ਲਈ 50 ਲੱਖ ਰੁਪਏ ਫੀਸ ਚਾਰਜ ਕਰਦੀ ਹੈ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਪੋਸਟ ਲਈ 20 ਲੱਖ ਰੁਪਏ ਲੈਂਦੀ ਹੈ। 

ਸੋਨਮ ਬਾਜਵਾ ਬਣੀ ਪੰਜਾਬੀ ਇੰਡਸਟਰੀ ਦੀ ਨੰਬਰ 1 ਅਭਿਨੇਤਰੀ
ਸੋਨਮ ਬਾਜਵਾ ਦੀਆਂ ਇਸ ਸਾਲ ਦੋ ਫਿਲਮਾਂ ਇਕੱਠੀਆਂ ਸੁਪਰਹਿੱਟ ਹੋਈਆਂ। ਇਹ ਫਿਲਮਾਂ ਸੀ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3'। 'ਕੈਰੀ....3' ਨੇ ਬਾਕਸ ਆਫਿਸ 'ਤੇ 100 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ। ਇਸ ਤੋਂ ਬਾਅਦ ਸੋਨਮ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਬਣ ਗਈ ਹੈ।

ਕਾਰਾਂ ਦਾ ਕਲੈਕਸ਼ਨ ਤੇ ਸ਼ਾਨਦਾਰ ਘਰ
ਸੋਨਮ ਬਾਜਵਾ ਪੰਜਾਬ ਦੇ ਮੋਹਾਲੀ ‘ਚ ਰਹਿੰਦੀ ਹੈ। ਦੱਸਿਆ ਜਾਂਦਾ ਹੈ ਕਿ ਇੱਥੇ ਉਹ ਹੋਮਲੈਂਡ ਹਾਈਟਸ ਨਾਂ ਦੀ ਸੁਸਾਇਟੀ ਦੇ ਫਲੈਟ ‘ਚ ਰਹਿੰਦੀ ਹੈ। ਇਸ ਦੇ ਨਾਲ ਨਾਲ ਸੋਨਮ ਕੋਲ ਮੁੰਬਈ ‘ਚ ਵੀ ਇੱਕ ਸ਼ਾਨਦਾਰ ਘਰ ਹੈ। ਇਸ ਦੀ ਕੀਮਤ ਕਰੋੜਾਂ ‘ਚ ਹੈ। ਸੋਨਮ ਦੇ ਕਾਰ ਕਲੈਕਸ਼ਨ ਦੀ ਗੱਲ ਕਰੀਏ ਤਾਂ ਉਸ ਕੋਲ ਔਡੀ ਏ6 ਤੇ ਬੀਐਮਡਬਲਿਊ7 ਸੀਰੀਜ਼ ਦੀਆਂ ਕਾਰਾਂ ਹਨ।

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਨੂੰ ਮਿਲੀ ਭਾਰਤੀ ਨਾਗਰਿਕਤਾ, ਬੋਲੇ- 'ਦਿਲ ਤੇ ਨਾਗਰਿਕਤਾ ਦੋਵੇਂ ਹਿੰਦੁਸਤਾਨੀ...'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
Embed widget