Sonam Bajwa: ਸੋਨਮ ਬਾਜਵਾ ਦੀ ਲਾਲ ਸਾੜੀ 'ਚ ਖੂਬਸੂਰਤ ਤਸਵੀਰਾਂ ਹੋ ਰਹੀਆਂ ਵਾਇਰਲ, ਕੁੱਝ ਹੀ ਘੰਟਿਆਂ 'ਚ ਮਿਲੇ ਇੱਕ ਮਿਲੀਅਨ ਲਾਈਕ
Sonam Bajwa Pics: ਸੋਨਮ ਬਾਜਵਾ ਨੇ ਲਾਲ ਰੰਗ ਦੀ ਸਾੜੀ 'ਚ ਆਪਣੀ ਬਿਲਕੁਲ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਹੁਣ ਵਾਇਰਲ ਹੋ ਰਹੀਆਂ ਹਨ। ਕੁੱਝ ਘੰਟਿਆਂ 'ਚ ਸੋਨਮ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਵੀ ਜ਼ਿਆਦਾ ਲਾਈਕਸ ਮਿਲੇ।
Sonam Bajwa New Pics: ਸੋਨਮ ਬਾਜਵਾ ਅੱਜ ਦੀ ਡੇਟ 'ਚ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ। ਇਹੀ ਨਹੀਂ ਉਹ ਇੰਡਸਟਰੀ ਦੀ ਸਭ ਤੋਂ ਮਹਿੰਗੀ ਅਦਾਕਾਰਾ ਵੀ ਹੈ। ਉਹ ਆਪਣੀ ਦਮਦਾਰ ਐਕਟਿੰਗ ਤੇ ਖੂਬਸੂਰਤ ਲੁੱਕ ਨੂੰ ਲੈਕੇ ਚਰਚਾ 'ਚ ਰਹਿੰਦੀ ਹੈ। ਇਸ ਦੇ ਨਾਲ ਨਾਲ ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਉਹ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੀ ਨਵੀਂ ਐਲਬਮ 'ਗੋਸਟ' ਹੋਈ ਰਿਲੀਜ਼, ਜਾਣੋ ਕਿੱਥੇ ਤੇ ਕਿਵੇਂ ਸੁਣ ਸਕਦੇ ਹੋ ਸਾਰੇ ਗਾਣੇ
ਫਿਲਹਾਲ ਸੋਨਮ ਬਾਜਵਾ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸੋਨਮ ਬਾਜਵਾ ਨੇ ਲਾਲ ਰੰਗ ਦੀ ਸਾੜੀ 'ਚ ਆਪਣੀ ਬਿਲਕੁਲ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਹੁਣ ਵਾਇਰਲ ਹੋ ਰਹੀਆਂ ਹਨ। ਕੁੱਝ ਘੰਟਿਆਂ 'ਚ ਸੋਨਮ ਦੀਆਂ ਤਸਵੀਰਾਂ ਨੂੰ 1 ਮਿਲੀਅਨ ਤੋਂ ਵੀ ਜ਼ਿਆਦਾ ਲਾਈਕਸ ਮਿਲੇ ਹਨ। ਇਹੀ ਨਹੀਂ ਫੈਨਜ਼ ਸੋਨਮ ਦੀਆਂ ਇਨ੍ਹਾਂ ਤਸਵੀਰਾਂ ਦੇ ਕਾਇਲ ਹੋ ਰਹੇ ਹਨ। ਉਹ ਕਮੈਂਟ ਕਰਕੇ ਅਦਾਕਾਰਾ ਦੀਆਂ ਤਸਵੀਰਾਂ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਦੇਖੋ ਇਹ ਤਸਵੀਰਾਂ:
View this post on Instagram
ਇਸ ਦੇ ਨਾਲ ਨਾਲ ਸੋਨਮ ਬਾਜਵਾ ਨੇ ਲਾਲ ਸਾੜੀ 'ਚ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ ਵਿੱਚ ਫੈਨਜ਼ ਸੋਨਮ ਦੀਆਂ ਕਾਤਲ ਅਦਾਵਾਂ 'ਤੇ ਦਿਲ ਹਾਰ ਬੈਠੇ ਹਨ। ਸੋਨਮ ਦੇ ਵੀਡੀਓ ਨੂੰ 1 ਮਿਲੀਅਨ ਤੋਂ ਜ਼ਿਆਦਾ ਲਾਈਕਸ ਮਿਲੇ ਹਨ। ਦੇਖੋ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਸਾਲ 2023 ਸੋਨਮ ਬਾਜਵਾ ਦੇ ਲਈ ਕਾਫੀ ਸ਼ਾਨਦਾਰ ਰਿਹਾ ਸੀ। ਇਸ ਸਾਲ ਸੋਨਮ ਦੀਆਂ ਦੋ ਫਿਲਮਾਂ ਰਿਲੀਜ਼ ਹੋਈਆਂ ਸੀ ਅਤੇ ਦੋਵੇਂ ਹੀ ਫਿਲਮਾਂ ਜ਼ਬਰਦਸਤ ਹਿੱਟ ਰਹੀਆਂ। 'ਕੈਰੀ ਆਨ ਜੱਟਾ 3' ਨੇ ਤਾਂ 100 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਸੀ।