Sonam Bajwa News: ਸੋਨਮ ਬਾਜਵਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਅਦਾਕਾਰਾ ਜਿਨ੍ਹਾਂ ਆਪਣੀ ਪ੍ਰੋਫੈਸ਼ਨਲ ਲਾਈਫ ਨੂੰ ਲੈਕੇ ਚਰਚਾ 'ਚ ਰਹਿੰਦੀ ਹੈ, ਉਨ੍ਹਾਂ ਹੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈਕੇ ਵੀ ਸੁਰਖੀਆਂ ਬਟੋਰਦੀ ਹੈ। ਹਾਲ ਹੀ 'ਚ ਸੋਨਮ ਬਾਜਵਾ ਦੀਆਂ ਇੱਕ ਸ਼ਖਸ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੋਵਾਂ ਨੂੰ ਇੱਕ ਦੂਜੇ ਦੀਆਂ ਅੱਖਾਂ 'ਚ ਡੁੱਬੇ ਹੋਏ ਅਤੇ ਰੋਮਾਂਟਿਕ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ।  


ਇਹ ਵੀ ਪੜ੍ਹੋ: PM ਮੋਦੀ ਨੇ ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਤੇ ਜੈਕੀ ਨੂੰ ਦਿੱਤੀ ਵਿਆਹ ਦੀ ਵਧਾਈ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਪੋਸਟ









ਹੁਣ ਇਨ੍ਹਾਂ ਤਸਵੀਰਾਂ ਨੂੰ ਲੈਕੇ ਬਹਿਸ ਛਿੜ ਗਈ ਹੈ ਕਿ ਕੀ ਸੋਨਮ ਬਾਜਵਾ ਇਸ ਸ਼ਖਸ ਨੂੰ ਡੇਟ ਕਰ ਰਹੀ ਹੈ?  ਜੇ ਇਹ ਤਸਵੀਰਾਂ ਦੇਖ ਤੁਹਾਡੇ ਮਨ 'ਚ ਵੀ ਇਹ ਸਵਾਲ ਉੱਠ ਰਹੇ ਹਨ, ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਸੱਚਾਈ ਕੀ ਹੈ। ਦਰਅਸਲ, ਹਾਲ ਹੀ 'ਚ ਸੋਨਮ ਬਾਜਵਾ ਪਾਕਿਸਤਾਨ ਦੇ ਇੱਕ ਮਸ਼ਹੂਰ ਸੂਟਾਂ ਦੇ ਬਰਾਂਡ ਮੁਸ਼ਕ ਕਲੈਕਸ਼ਨ ਲਈ ਮਾਡਲੰਿਗ ਕਰਦੀ ਨਜ਼ਰ ਆਈ। ਇਨ੍ਹਾਂ ਤਸਵੀਰਾਂ 'ਚ ਉੇਸ ਦੇ ਨਾਲ ਪਾਕਿਸਤਾਨੀ ਐਕਟਰ ਤੇ ਮਾਡਲ ਅਹਿਸਾਨ ਖਾਨ ਵੀ ਨਜ਼ਰ ਆਇਆ। 






ਇਨ੍ਹਾਂ ਤਸਵੀਰਾਂ 'ਚ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਜ਼ਬਰਦਸਤ ਹੈ। ਤਸਵੀਰਾਂ ਦੇਖ ਕੇ ਇਹ ਕਹਿਣਾ ਮੁਸ਼ਕਲ ਹੈ ਕਿ ਕੀ ਇਹ ਦੋਵੇਂ ਐਕਟਿੰਗ ਕਰ ਰਹੇ ਹਨ ਜਾਂ ਸੱਚਮੁੱਚ ਕੋਈ ਰਿਸ਼ਤਾ ਹੈ। ਹਾਲ ਹੀ 'ਚ ਸੋਨਮ ਬਾਜਵਾ ਨੇ ਪਾਕਿ ਬਰਾਂਡ ਲਈ ਸੂਟ ਪਹਿਨ ਕੇ ਕਈ ਪੋਜ਼ ਦਿੱਤੇ, ਜਿਨ੍ਹਾਂ ਵਿੱਚ ਇਹ ਐਕਟਰ ਵੀ ਉਸ ਦੇ ਨਾਲ ਨਜ਼ਰ ਆਇਆ। ਕਈ ਲੋਕ ਇਨ੍ਹਾਂ ਦੋਵਾਂ ਨੂੰ ਕੱਪਲ ਸਮਝ ਰਹੇ ਹਨ, ਤਾਂ ਅਸੀਂ ਤੁਹਾਨੂੰ ਦੱਸ ਦਈਏ ਕਿ ਅਜਿਹੀ ਕੋਈ ਗੱਲ ਨਹੀਂ ਹੈ। ਇਹ ਸਿਰਫ ਇੱਕ ਸਾਧਾਰਨ ਫੋਟੋਸ਼ੂਟ ਹੈ।






ਸੋਨਮ ਬਾਜਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਦੀਆਂ ਇਸ ਸਾਲ 3 ਫਿਲਮਾਂ ਰਿਲੀਜ਼ ਹੋਣ ਜਾ ਰਹੀਆ ਹਨ। ਉਸ ਨੇ ਹਾਲ ਹੀ 'ਚ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਦੇ ਨਾਲ ਹੀ ਉਸ ਦੀਆਂ 'ਨਿੱਕਾ ਜ਼ੈਲਦਾਰ 4' ਤੇ 'ਰੰਨਾਂ ;ਚ ਧੰਨਾ' ਵੀ ਇਸੇ ਸਾਲ ਰਿਲੀਜ਼ ਹੋਣ ਜਾ ਰਹੀਆਂ ਹਨ। 


ਇਹ ਵੀ ਪੜ੍ਹੋ: ਪੰਜਾਬੀ ਫਿਲਮ 'ਓਏ ਭੋਲੇ ਓਏ' ਦੇ ਮੇਕਰਸ ਖਿਲਾਫ ਜਲੰਧਰ 'ਚ ਮਾਮਲਾ ਦਰਜ, ਈਸਾਈ ਭਾਈਚਾਰੇ ਦੇ ਲੋਕਾਂ ਨੇ ਲਾਏ ਇਹ ਦੋਸ਼