Goday Goday Chaa New Song Kudiyan Di Marzi Out: ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਉਸ ਦੀਆਂ ਦੋ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਰਿਲੀਜ਼ ਹੋਣ ਵਾਲੀਆਂ ਹਨ। ਇਸ ਤੋਂ ਪਹਿਲਾਂ ਅਦਾਕਾਰਾ ਦੀ ਫਿਲਮ 'ਗੋਡੇ ਗੋਡੇ ਚਾਅ' 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। 


ਹੁਣ ਇਸ ਫਿਲਮ ਦਾ ਇੱਕ ਹੋਰ ਗਾਣਾ 'ਕੁੜੀਆਂ ਦੀ ਮਰਜ਼ੀ' ਰਿਲੀਜ਼ ਹੋ ਗਿਆ ਹੈ। ਇਹ ਗਾਣੇ 'ਚ ਸੋਨਮ ਬਾਜਵਾ ਤੇ ਨਿਰਮਲ ਰਿਸ਼ੀ ਦੀ ਜੋੜੀ ਭਾਵੁਕ ਕਰ ਰਹੀ ਹੈ। ਗਾਣੇ ਦੇ ਬੋਲ ਵੀ ਦਿਲ ਨੂੰ ਛੂਹਣ ਵਾਲੇ ਹਨ। ਦੇਖੋ ਵੀਡੀਓ:









ਦੇਖੋ ਪੂਰਾ ਗਾਣਾ:



ਕਾਬਿਲੇਗੌਰ ਹੈ ਕਿ 'ਗੋਡੇ ਗੋਡੇ ਚਾਅ' ਫਿਲਮ ਦੀ ਕਹਾਣੀ 80-90 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ। ਇਹ ਉਸ ਸਮੇਂ ਦੀ ਕਹਾਣੀ ਹੈ, ਜਦੋਂ ਔਰਤਾਂ ਨੂੰ ਬਰਾਤ 'ਚ ਜਾਣ ਦੀ ਇਜਾਜ਼ਤ ਨਹੀਂ ਹੁੰਦੀ ਸੀ। ਹੁਣ ਸੋਨਮ ਬਾਜਵਾ ਤੇ ਤਾਨੀਆ ਮਿਲ ਕੇ ਇਹ ਕੋਸ਼ਿਸ਼ ਕਰ ਰਹੀਆਂ ਹਨ ਕਿ ਔਰਤਾਂ ਨੂੰ ਕਿਵੇਂ ਬਰਾਤ 'ਚ ਜਾਣ ਦੀ ਇਜਾਜ਼ਤ ਦਿਵਾਈ ਜਾਏ। ਬੱਸ ਇਹੀ ਵਿਤਕਰੇ ਤੇ ਇਸ ਵਿਤਕਰੇ ਦੇ ਖਿਲਾਫ ਔਰਤਾਂ ਦੇ ਸੰਘਰਸ਼ ਦੀ ਕਹਾਣੀ ਹੈ 'ਗੋਡੇ ਗੋਡੇ ਚਾਅ'।  






ਫਿਲਮ ਦੀ ਸਟਾਰ ਕਾਸਟ ਦੀ ਗੱਲ ਕੀਤੀ ਜਾਏ ਤਾਂ ਇਸ ਵਿੱਚ ਸੋਨਮ ਬਾਜਵਾ, ਗੀਤਾਜ ਬਿੰਦਰੱਖੀਆ, ਤਾਨੀਆ, ਗੁਰਜਾਜ਼ ਤੇ ਨਿਰਮਲ ਰਿਸ਼ੀ ਮੁੱਖ ਕਿਰਦਾਰਾਂ 'ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਸੋਨਮ ਰਾਣੀ ਨਾਮ ਦੀ ਚੁਲਬੁਲੀ ਲੜਕੀ ਦਾ ਕਿਰਦਾਰ ਨਿਭਾ ਰਹੀ ਹੈ। ਫਿਲਮ 'ਚ ਸੋਨਮ ਦੀ ਸਿੰਪਲ ਲੁੱਕ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।