ਪੜਚੋਲ ਕਰੋ

Sonam Bajwa: ਏਅਰ ਹੋਸਟਸ ਹੁੰਦਿਆਂ ਵੀ ਰੰਗਭੇਦ ਦਾ ਸ਼ਿਕਾਰ ਹੋਈ ਸੀ ਸੋਨਮ ਬਾਜਵਾ, ਬਿਆਨ ਕੀਤਾ ਦਿਲ ਦਾ ਦਰਦ, ਬੋਲੀ- 'ਟੈਲੇਂਟ ਨਹੀਂ ਰੰਗ ਦੇਖਿਆ ਜਾਂਦਾ'

Sonam Bajwa Video: ਸੋਨਮ ਨਾਲ ਉਸ ਦੇ ਸਾਂਵਲੇ ਰੰਗ ਕਰਕੇ ਕਾਫੀ ਵਿਤਕਰਾ ਕੀਤਾ ਗਿਆ। ਸੋਨਮ ਨੇ ਹਾਲ ਹੀ 'ਚ ਇੱਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਜਦੋਂ ਉਹ ਏਅਰ ਹੋਸਟਸ ਸੀ ਤਾਂ ਉਸ ਦੌਰਾਨ ਵੀ ਉਸ ਨਾਲ ਵਿਤਕਰਾ ਹੋਇਆ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Sonam Bajwa On Racism: ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ। ਉਸ ਦੀਆਂ ਲਗਾਤਾਰ ਦੋ ਫਿਲਮਾਂ ਬੈਕ ਟੂ ਬੈਟ ਸੁਪਰਹਿੱਟ ਰਹੀਆਂ ਹਨ। 'ਕੈਰੀ ਆਨ ਜੱਟਾ 3' 100 ਕਰੋੜ ਦੀ ਕਮਾਈ ਤੋਂ ਪਾਰ ਹੋ ਚੁੱਕੀ ਹੈ। ਇਸ ਦੇ ਨਾਲ ਨਾਲ 'ਗੋਡੇ ਗੋਡੇ ਚਾਅ' ਨੇ ਵੀ ਜ਼ਬਰਦਸਤ ਕਮਾਈ ਕੀਤੀ ਸੀ। ਇਨ੍ਹਾਂ ਫਿਲਮਾਂ ਦੀ ਕਾਮਯਾਬੀ ਨੇ ਸੋਨਮ ਨੂੰ ਪੰਜਾਬੀ ਸਿਨੇਮਾ ਦੀ ਟੌਪ ਕਲਾਸ ਅਭਿਨੇਤਰੀ ਬਣਾ ਦਿੱਤਾ ਹੈ।  

ਇਹ ਵੀ ਪੜ੍ਹੋ: ਫਰੈਂਡਸ਼ਿਪ ਡੇ 'ਤੇ ਅਨੁਪਮ ਖੇਰ ਨੂੰ ਆਈ ਜਿਗਰੀ ਦੋਸਤ ਸਤੀਸ਼ ਕੌਸ਼ਿਕ ਦੀ ਯਾਦ, ਤਸਵੀਰ ਸ਼ੇਅਰ ਕਰ ਲਿਖੀ ਭਾਵੁਕ ਕੈਪਸ਼ਨ

ਪਰ ਇਹ ਵੀ ਸੱਚ ਹੈ ਕਿ ਸੋਨਮ ਨਾਲ ਉਸ ਦੇ ਸਾਂਵਲੇ ਰੰਗ ਕਰਕੇ ਕਾਫੀ ਵਿਤਕਰਾ ਕੀਤਾ ਗਿਆ ਹੈ। ਸੋਨਮ ਨੇ ਕਈ ਇੰਟਰਵਿਊਜ਼ ਵਿੱਚ ਆਪਣੇ ਦਿਲ ਦੇ ਇਸ ਦਰਦ ਨੂੰ ਬਿਆਨ ਕੀਤਾ ਹੈ। ਸੋਨਮ ਨੇ ਹਾਲ ਹੀ 'ਚ ਇੱਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਜਦੋਂ ਉਹ ਏਅਰ ਹੋਸਟਸ ਸੀ ਤਾਂ ਉਸ ਦੌਰਾਨ ਵੀ ਉਸ ਨਾਲ ਵਿਤਕਰਾ ਹੋਇਆ ਸੀ। ਸੋਨਮ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੋਨਮ ਕਹਿੰਦੀ ਹੈ, ''ਏਅਰ ਹੋਸਟਸ ਨੂੰ ਹਮੇਸ਼ਾ ਜੱਜ ਕੀਤਾ ਜਾਂਦਾ ਹੈ। ਇੱਕ ਕੁੜੀ ਦੀ ਇੰਨੀਂ ਹਾਈਟ ਹੋਣੀ ਚਾਹੀਦੀ ਹੈ, ਤੁਹਾਡੀ ਬੌਡੀ ਅਜਿਹੀ ਹੋਣੀ ਚਾਹੀਦੀ ਹੈ। ਫਿੱਟਨੈਸ ਅਲੱਗ ਚੀਜ਼ ਹੈ।"

ਸੋਨਮ ਅੱਗੇ ਕਹਿੰਦੀ ਹੈ, "ਮੈਡੀਕਲ ਕਾਰਨਾਂ ਕਰਕੇ ਇਹ ਬਿਲਕੁਲ ਵੱਖਰੀ ਚੀਜ਼ ਹੈ, ਪਰ ਮੈਨੂੰ ਲੱਗਦਾ ਹੈ ਕਿ ਏਅਰ ਹੋਸਟਸ ਦੇ ਕਿੱਤੇ 'ਚ ਅਜਿਹੀ ਸੋਚ ਨਹੀਂ ਹੋਣੀ ਚਾਹੀਦੀ। ਕੀ ਸਿਰਫ ਖੂਬਸੂਰਤ ਲੜਕੀ ਹੀ ਫਲਾਈਟ 'ਚ ਤੁਹਾਨੂੰ ਖਾਣਾ ਪਰੋਸ ਸਕਦੀ ਹੈ? ਮੈਨੂੰ ਲੱਗਦਾ ਹੈ ਕਿ ਇਹ ਨਹੀਂ ਹੋਣਾ ਚਾਹੀਦਾ। ਲੋਕ ਅਕਸਰ ਸੋਚਦੇ ਹਨ ਕਿ ਜੇ ਲੜਕੀ ਗੋਰੀ ਚਿੱਟੀ ਹੈ ਤੇ ਪਤਲੀ ਹੈ ਤੇ ਉਹੀ ਏਅਰ ਹੋਸਟਸ ਬਣ ਸਕਦੀ ਹੈ। ਤੁਹਾਡੀ ਹਾਈਟ ਦਾ ਇਸ ਨਾਲ ਕੀ ਲੈਣ ਦੇਣ ਹੈ। ਤੁਸੀਂ ਸਵਾਰੀ ਨੂੰ ਖਾਣਾ ਕਿਵੇਂ ਪਰੋਸਣਾ ਹੈ ਇਸ ਨਾਲ ਹਾਈਟ ਦਾ ਕੀ ਲੈਣ ਦੇਣ? ਏਅਰ ਹੋਸਟਸ ਅੰਦਰ ਇਹ ਸਮਝਦਾਰੀ ਜ਼ਰੂਰੀ ਹੈ ਕਿ ਉਹ ਐਮਰਜੈਂਸੀ ਦੇ ਸਮੇਂ 'ਚ ਸਵਾਰੀਆਂ ਨੂੰ ਕਿਵੇਂ ਬਾਹਰ ਕੱਢਦੀ ਹੈ, ਮੈਨੂੰ ਨਹੀਂ ਲੱਗਦਾ ਕਿ ਇਸ ਨਾਲ ਖੂਬਸੂਰਤੀ ਦਾ ਕੋਈ ਲੈਣ ਦੇਣ ਹੋਣਾ ਚਾਹੀਦਾ ਹੈ।''

ਇਸ ਦੇ ਨਾਲ ਨਾਲ ਸੋਨਮ ਨੇ ਆਪਣਾ ਦਰਦ ਵੀ ਬਿਆਨ ਕੀਤਾ, ਜਦੋਂ ਉਹ ਏਅਰ ਹੋਸਟਸ ਬਣੀ ਸੀ। ਉਸ ਨੇ ਕਿਹਾ, 'ਜਦੋਂ ਮੈਂ ਏਅਰ ਹੋਸਟਸ ਬਣੀ ਤਾਂ ਉਸ ਸਮੇਂ ਲੋਕ ਰੰਗ ਤੇ ਬੌਡੀ ਦੇ ਆਕਾਰ ਵੱਲ ਕਾਫੀ ਧਿਆਨ ਦਿੰਦੇ ਸੀ। ਉਸ ਸਮੇਂ ਖੂਬਸੂਰਤੀ ਨੂੰ ਲੈਕੇ ਸੋਚ ਕਾਫੀ ਤੰਗ ਸੀ। ਮੈਨੂੰ ਅੱਜ ਤੱਕ ਇਹ ਗੱਲ ਸਮਝ ਨਹੀਂ ਲੱਗਦੀ ਕਿ ਐਕਟਿੰਗ ਤੇ ਏਅਰ ਹੋਸਟਸ ਦੇ ਕਿੱਤੇ 'ਚ ਤੁਹਾਡੀ ਖੂਬਸੂਰਤੀ ਨੂੰ ਰੰਗ ਦੇ ਆਧਾਰ 'ਤੇ ਕਿਉਂ ਜੱਜ ਕੀਤਾ ਜਾਂਦਾ ਹੈ।' ਦੇਖੋ ਇਹ ਵੀਡੀਓ:

View this post on Instagram
 
A post shared by HAUTERRFLY | A Fork Media Group Co. (@hauterrfly)

ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਹਾਲ ਹੀ 'ਚ 'ਕੈਰੀ ਆਨ ਜੱਟਾ 3' 'ਚ ਨਜ਼ਰ ਆਈ ਸੀ। ਇਸ ਫਿਲਮ ਨੇ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕੀਤੀ ਹੈ। ਫਿਲਮ ਦੀ ਕਮਾਈ 110 ਕਰੋੜ ਦੇ ਕਰੀਬ ਪਹੁੰਚ ਚੁੱਕੀ ਹੈ।

ਇਹ ਵੀ ਪੜ੍ਹੋ: ਪੰਜਾਬੀ ਐਕਟਰ BN ਸ਼ਰਮਾ ਵੀ 'ਗਦਰ' 'ਚ ਕਰ ਚੁੱਕੇ ਕੰਮ, ਸੰਨੀ ਦਿਓਲ ਨਾਲ ਇਸ ਯਾਦਗਾਰੀ ਸੀਨ 'ਚ ਆਏ ਸੀ ਨਜ਼ਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget