ਸੋਨੂੰ ਸੂਦ ਕਰ ਰਹੇ ਕਿਸਾਨਾਂ ਦਾ ਸਮਰਥਨ, ਨਾਲ ਹੀ ਦੱਸਿਆ ਕਿ ਪੰਜਾਬੀਆਂ ਨੂੰ ਇਸ ਤਰ੍ਹਾਂ ਮਨਾਇਆ ਜਾ ਸਕਦਾ
ਦਾਕਾਰ ਨੇ ਕਿਹਾ ਕਿ ਉਹ ਇਸ ਬਹਿਸ 'ਚ ਨਹੀਂ ਪੈਣਾ ਚਾਹੁੰਦੇ ਕਿ ਕੌਣ ਸਹੀ ਹੈ ਜਾਂ ਕੌਣ ਗਲਤ, ਉਹ ਸਿਰਫ਼ ਇਹ ਚਾਹੁੰਦੇ ਹਨ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦੀ ਹੋਵੇ।
ਮੁੰਬਈ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਸ਼ੁੱਕਰਵਾਰ ਕਿਹਾ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਾਲਤ ਦੇਖਕੇ ਉਨ੍ਹਾਂ ਨੂੰ ਬਹੁਤ ਦੁੱਖ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਉਮੀਦ ਜਤਾਈ। ਹਰਿਆਣਾ, ਪੰਜਾਬ ਤੇ ਹੋਰ ਸੂਬਿਆਂ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੀ ਸਰਹੱਦ 'ਤੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੂੰ ਡਰ ਹੈ ਕਿ ਇਸ ਨਾਲ ਘੱਟੋ ਘੱਟ ਸਮਰਥਨ ਮੁੱਲ ਪ੍ਰਣਾਲੀ ਸਮਾਪਤ ਹੋ ਜਾਵੇਗੀ ਤੇ ਉਨ੍ਹਾਂ 'ਤੇ ਵੱਡੇ ਕਾਰਪੋਰੇਟ ਦਾ ਕੰਟਰੋਲ ਹੋ ਜਾਵੇਗਾ।
ਇਸ ਸਾਲ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਪਰਵਾਸੀ ਮਜਦੂਰਾਂ ਦੀ ਮਦਦ ਕਰਨ ਦੇ ਯਤਨਾਂ ਲਈ ਸੋਨੂੰ ਸੂਦ ਦੀ ਖੂਬ ਸ਼ਲਾਘਾ ਕੀਤੀ ਗਈ ਸੀ।
ਅਦਾਕਾਰ ਨੇ ਕਿਹਾ ਕਿ ਉਹ ਇਸ ਬਹਿਸ 'ਚ ਨਹੀਂ ਪੈਣਾ ਚਾਹੁੰਦੇ ਕਿ ਕੌਣ ਸਹੀ ਹੈ ਜਾਂ ਕੌਣ ਗਲਤ, ਉਹ ਸਿਰਫ਼ ਇਹ ਚਾਹੁੰਦੇ ਹਨ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦੀ ਹੋਵੇ।
ਸੋਨੂੰ ਨੇ ਕਿਹਾ, 'ਇਹ ਬਹੁਤ ਦੁਖਦਾਈ ਹੈ। ਮੈਨੂ ਪਤਾ ਹੈ ਕਿ ਹਰ ਸਮੱਸਿਆ ਦਾ ਹੱਲ ਹੈ। ਮੈਂ ਪੰਜਾਬ 'ਚ ਪੈਦਾ ਹੋਇਆ ਤੇ ਵੱਡਾ ਹੋਇਆ, ਮੈਂ ਕਿਸਾਨਾਂ ਦੇ ਨਾਲ ਸਮਾਂ ਬਿਤਾਇਆ ਹੈ ਤੇ ਮੇਰਾ ਮੰਨਣਾ ਹੈ ਕਿ ਜੇਕਰ ਅਸੀਂ ਉਨ੍ਹਾਂ ਨੂੰ ਸਮਾਂ ਦੇਈਏ ਤਾਂ ਪੰਜਾਬੀ ਭਾਈਚਾਰੇ ਨੂੰ ਪਿਆਰ ਨਾਲ ਮਨਾਇਆ ਜਾ ਸਕਦਾ ਹੈ।'
ਸੂਦ ਨੇ ਇਹ ਗੱਲ ਵੀ ਦ ਵੀਮੇਨ ਨਾਮਕ ਇਕ ਆਨਲਾਈਨ ਪ੍ਰੋਗਰਾਮ ਦੌਰਾਨ ਕਹੀ ਜਿੱਥੇ ਉਹ ਪੱਤਰਕਾਰ ਬਰਖਾ ਦੱਤ ਨਾਲ ਗੱਲ ਕਰ ਰਹੇ ਸਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ