ਅੰਮ੍ਰਿਤਸਰ: ਮਸ਼ਹੂਰ ਬੌਲੀਵੁੱਡ ਸਟਾਰ ਸੋਨੂੰ ਸੂਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਗੁਰੂ ਘਰ ਤੋਂ ਅਸ਼ੀਰਵਾਦ ਲਿਆ ਤੇ ਇਲਾਹੀ ਕੀਰਤਨ ਬਾਣੀ ਦਾ ਆਨੰਦ ਮਾਣਿਆ।
ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕੋਰੋਨਾ ਦਾ ਕਹਿਰ ਦੇਸ਼ ਵਿੱਚ ਫਿਰ ਵਧਦਾ ਜਾ ਰਿਹਾ ਹੈ। ਵਾਹਿਗੁਰੂ ਅੱਗੇ ਇਸ ਦੇ ਖਾਤਮੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਸਾਨੀ ਸੰਘਰਸ਼ ਦੇ ਜਲਦ ਖਾਤਮੇ ਦੀ ਆਸ ਵੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਾਫੀ ਲੰਬਾ ਸਮਾਂ ਹੋ ਗਿਆ। ਕਿਸਾਨਾਂ ਨੂੰ ਆਪਣੇ ਘਰਾਂ ਤੋਂ ਬਾਹਰ ਦਿੱਲੀ ਬਾਰਡਰਾਂ 'ਤੇ ਬੈਠਿਆਂ ਨੂੰ ਹੁਣ ਕੋਈ ਨਾ ਕੋਈ ਹੱਲ ਜ਼ਰੂਰ ਕੱਢਣਾ ਚਾਹੀਦਾ ਹੈ।
ਅਦਾਕਾਰ ਨੇ ਕਿਹਾ ਕਿ ਅੱਜ ਬਹੁਤ ਵੱਡੀ ਸ਼ੁਰੂਆਤ ਕਰਨ ਜਾ ਰਹੇ ਹਾਂ। ਕੋਰੋਨਾ ਨੂੰ ਲੈ ਕੇ ਦੇਸ਼ ਦੀ ਸਭ ਤੋਂ ਵੱਡੀ ਵੈਕਸੀਨ ਡਰਾਈਵ ਸ਼ੁਰੂ ਕਰਨ ਜਾ ਰਹੇ ਹਾਂ। ਸੂਤਰਾਂ ਦੇ ਮੁਤਾਬਕ ਅੱਜ ਸੋਨੂੰ ਸੂਦ ਦਾ ਸਰਹੱਦ ਤੇ ਵੈਕਸੀਨ ਨੂੰ ਲੈ ਕੇ ਪ੍ਰੋਗਰਾਮ ਵੀ ਹੈ ਜਿਸ ਵਿੱਚ ਬਾਰਡਰ ਰੇਂਜ ਦੇ ਬੀਐਸਐਫ ਦੇ ਡੀਆਈਜੀ ਤੇ ਪੰਜਾਬ ਦੇ ਸਿਹਤ ਮੰਤਰੀ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨਗੇ। ਹਾਲਾਂਕਿ ਮੀਡੀਆ ਨੂੰ ਇਸ ਦੀ ਸੂਚਨਾ ਨਹੀਂ ਦਿੱਤੀ ਗਈ। ਸੂਤਰਾਂ ਅਨੁਸਾਰ ਇਹ ਬਾਰਡਰ ਤੇ ਆਈਸੀਪੀ ਦੇ ਅੰਦਰ ਬੀਐਸਐਫ ਦਾ ਪ੍ਰੋਗਰਾਮ ਹੈ।
ਸੋਨੂੰ ਸੂਦ ਨੇ ਕਿਹਾ, "ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਘਰੋਂ ਨਿਕਲਣ ਲੱਗੇ ਮੂੰਹ ਤੇ ਮਾਸਕ ਪਾ ਕੇ ਰੱਖਣਾ ਜ਼ਰੂਰੀ ਹੈ, ਸੋਸ਼ਲ ਡਿਸਟੈਂਸ ਬਣਾ ਕੇ ਰੱਖੋ ਤੇ ਆਪਣੇ ਹੱਥ ਜ਼ਰੂਰ ਸੈਨੇਟਾਇਜ਼ ਕਰੋ ਤੇ ਕੋਰੋਨਾ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।"
ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ