ਪੜਚੋਲ ਕਰੋ

'ਸੌਂਕਣ ਸੌਂਕਣੇ' ਫ਼ਿਲਮ ਦਾ ਮਜ਼ੇਦਾਰ ਗੀਤ 'ਗੱਲ ਮੰਨ ਲੈ ਮੇਰੀ' ਰਿਲੀਜ਼

ਗੀਤ 'ਚ ਪਤਨੀ ਆਪਣੇ ਪਤੀ ਨੂੰ ਉਸਦੀ ਸੌਂਕਣ ਲਿਆਉਣ ਦੀ ਮੰਗ ਕਰਦੇ ਹੋਏ ਇਸ ਗੱਲ ਲਈ ਹਰ ਹੱਥਕੰਡਾ ਅਪਨਾ ਕੇ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਆਪਣੀ ਹੀ ਸੌਂਕਣ ਲਿਆਉਣ ਦੀ ਮੰਗ ਮਨਵਾ ਕੇ ਪਤਨੀ ਖ਼ੁਸ਼ ਰਹਿ ਸਕੇਗੀ?

ਚੰਡੀਗੜ੍ਹ: ਫ਼ਿਲਮ 'ਸੌਂਕਣ ਸੌਂਕਣੇ' ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਕਰਨ ਤੋਂ ਬਾਅਦ ਫ਼ਿਲਮ ਦੇ ਨਿਰਮਾਤਾਵਾਂ ਨੇ ਅੱਜ ਫ਼ਿਲਮ ਦਾ ਪਹਿਲਾ ਗੀਤ 'ਗੱਲ ਮੰਨ ਲੈ ਮੇਰੀ' ਰਿਲੀਜ਼ ਕਰ ਦਿੱਤਾ ਹੈ। ਇਹ ਗੀਤ ਕਾਫ਼ੀ ਮਜ਼ੇਦਾਰ ਹੈ। ਤੁਸੀਂ ਬਹੁਤ ਵਾਰ ਪਤਨੀ ਨੂੰ ਆਪਣੇ ਪਤੀ ਤੋਂ ਕਿਸੇ ਨਾ ਕਿਸੇ ਚੀਜ਼ ਦੀ ਮੰਗ ਕਰਦੇ ਦੇਖਿਆ ਜਾਂ ਸੁਣਿਆ ਹੋਵੇਗਾ, ਇਹ ਵੀ ਜਾਣਦੇ ਹੋਵੋਗੇ ਕੀ ਪਤਨੀ ਜੇ ਪਤੀ ਤੋਂ ਆਪਣੀ ਗੱਲ ਮਨਵਾਉਣ ਦਾ ਫ਼ੈਸਲਾ ਕਰ ਲਏ ਫਿਰ ਗੱਲ ਮਨਵਾ ਕੇ ਹੀ ਹਟਦੀ ਹੈ। ਪਰ ਕੀ ਕਿਸੇ ਪਤਨੀ ਨੂੰ ਆਪਣੀ ਹੀ ਸੌਂਕਣ ਲਿਆਉਣ ਦੀ ਮੰਗ ਕਰਦੇ ਸੁਣਿਆ ਹੈ?

ਗੀਤ 'ਚ ਪਤਨੀ ਆਪਣੇ ਪਤੀ ਨੂੰ ਉਸਦੀ ਸੌਂਕਣ ਲਿਆਉਣ ਦੀ ਮੰਗ ਕਰਦੇ ਹੋਏ ਇਸ ਗੱਲ ਲਈ ਹਰ ਹੱਥਕੰਡਾ ਅਪਨਾ ਕੇ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਆਪਣੀ ਹੀ ਸੌਂਕਣ ਲਿਆਉਣ ਦੀ ਮੰਗ ਮਨਵਾ ਕੇ ਪਤਨੀ ਖ਼ੁਸ਼ ਰਹਿ ਸਕੇਗੀ? ਸੌਂਕਣ ਆਉਣ ਤੋਂ ਬਾਅਦ ਘਰ ਦਾ ਮਾਹੌਲ ਕੀ ਬਣੇਗਾ? ਇਹ ਤਾਂ ਫ਼ਿਲਮ ਦੇਖ ਕੇ ਹੀ ਪਤਾ ਲੱਗੇਗਾ ਪਰ ਦਰਸ਼ਕ ਇਸ ਗੀਤ ਨੂੰ ਬੇਹੱਦ ਪਸੰਦ ਤੇ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਲੋਕ ਨਾ ਸਿਰਫ਼ ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਦੇ ਝਗੜੇ ਨੂੰ ਦੇਖਣ ਲਈ ਉਤਸੁਕ ਹਨ, ਸਗੋਂ ਇਹ ਦੇਖਣ ਲਈ ਵੀ ਉਤਸੁਕ ਹਨ ਕਿ ਪਰਿਵਾਰ ਆਪਣੇ ਮੁੰਡੇ ਲਈ ਉਨ੍ਹਾਂ ਦੀ ਲੜ੍ਹਾਈ ਨਾਲ ਕਿਵੇਂ ਨਜਿੱਠੇਗਾ। ਫ਼ਿਲਮ ਵਿੱਚ ਸਭ ਤੋਂ ਪ੍ਰਸਿੱਧ ਭਾਰਤੀ-ਪੰਜਾਬੀ ਹਸਤੀਆਂ ਸ਼ਾਮਲ ਹਨ। ਫ਼ਿਲਮ ਸੌਂਕਣ ਸੌਕਣੇ 'ਚ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ ਐਮੀ ਵਿਰਕ, ਸਰਗੁਨ ਮਹਿਤਾ, ਨਿਮਰਤ ਖਹਿਰਾ ਤੇ ਨਿਰਮਲ ਰਿਸ਼ੀ।

ਐਮੀ ਵਿਰਕ ਲਗਾਤਾਰ ਆਪਣੀ ਫ਼ਿਲਮਾਂ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਸਰਗੁਨ ਮਹਿਤਾ ਦਾ ਚੁਲਬੁਲਾ ਸੁਭਾਅ ਤੇ ਅਦਾਕਾਰੀ, ਨਿਮਰਤ ਖਹਿਰਾ ਦਾ ਲੜਕਪੁਣਾ ਦੇਖਣ ਤੇ ਮਲਵਈ ਬੋਲੀ ਸੁਣਨ ਲਈ ਪ੍ਰਸ਼ੰਸਕ ਬਹੁਤ ਉਤਸੁਕ ਹਨ। 'ਗੱਲ ਮੰਨ ਲੈ ਮੇਰੀ' ਗੀਤ ਨੂੰ ਆਪਣੀ ਦਮਦਾਰ ਆਵਾਜ਼ ਦਿੱਤੀ ਹੈ ਗੁਰਲੇਜ਼ ਅਖ਼ਤਰ ਨੇ, ਲਿਖਿਆ ਹੈ ਰੋਨੀ ਅਜਨਾਲੀ ਤੇ ਗਿੱਲ ਮਛਰਾਏ ਨੇ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰੂ ਨੇ। ਗੀਤ ਦੇ ਮਿਕਸ ਮਾਸਟਰ ਭਾਨੂੰ ਠਾਕੁਰ ਹਨ।

ਫ਼ਿਲਮ ਦੀ ਜ਼ਬਰਦਸਤ ਕਹਾਣੀ ਅੰਬਰਦੀਪ ਸਿੰਘ ਦੁਆਰਾ ਲਿਖੀ ਗਈ ਹੈ ਤੇ ਅਮਰਜੀਤ ਸਿੰਘ ਸੈਰੋਂ ਦੁਆਰਾ ਬਾਕਮਾਲ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਦਾ ਨਿਰਮਾਣ ਨਾਦ ਐਸ.ਸਟੂਡੀਓਜ਼, ਡ੍ਰਿਮੀਆਤਾ ਪ੍ਰਾਈਵੇਟ ਲਿਮਿਟਡ, ਜੇ.ਆਰ ਪ੍ਰੋਡਕਸ਼ਨ ਹਾਊਸ ਦੁਆਰਾ ਕੀਤਾ ਗਿਆ ਹੈ ਅਤੇ ਫ਼ਿਲਮ ਦਾ ਸੰਗੀਤ ਦੇਸੀ ਕਰੂ ਦੁਆਰਾ ਦਿੱਤਾ ਜਾਵੇਗਾ। ਫ਼ਿਲਮ ਦੀ ਰਿਲੀਜ਼ ਦੀ ਗੱਲ ਕਰੀਏ ਤਾਂ ਫ਼ਿਲਮ 'ਸੌਂਕਣ ਸੌਂਕਣੇ' 13 ਮਈ 2022 ਨੂੰ ਦੁਨੀਆ ਭਰ 'ਚ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Mohali: ਮੋਹਾਲੀ ‘ਚ ਨਕਲੀ ਦਵਾਈਆਂ ਦੇ ਕਾਰੋਬਾਰ ਦਾ ਹੋਇਆ ਭਾਂਡਾ ਫੋੜ, 2 ਫੈਕਟਰੀਆਂ ‘ਤੇ ਛਾਪਾ, 1 ਸੀਲ, ਦਵਾਈਆਂ ਜ਼ਬਤ, 16 ਲੱਖ ਰੁਪਏ ਦਾ ਜੁਰਮਾਨਾ

Punjab News: ਬੀਜੇਪੀ ਦਾ ਪੰਜਾਬ 'ਚ ਵੱਡਾ ਧਮਕਾ! 2027 ਦੀਆਂ ਚੋਣਾਂ 'ਚ ਬਦਲਣਗੇ ਸਿਆਸੀ ਸਮੀਕਰਨ? 

Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ

ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...

Embed widget