World Cup: ਇੰਗਲੈਂਡ ਦੀ ਵਨਡੇ ਕ੍ਰਿਕੇਟ ਦੇ ਇਤਿਹਾਸ ਦੀ ਸਭ ਤੋਂ ਵੱਡੀ ਹਾਰ, ਦੱਖਣੀ ਅਫਰੀਕਾ ਦੇ ਸਾਹਮਣੇ ਵਿਸ਼ਵ ਚੈਂਪੀਅਨ ਢੇਰ
ENG vs SA : ਵਿਸ਼ਵ ਚੈਂਪੀਅਨ ਇੰਗਲੈਂਡ ਦੱਖਣੀ ਅਫਰੀਕਾ ਦੇ ਸਾਹਮਣੇ ਪੂਰੀ ਤਰ੍ਹਾਂ ਬੇਵੱਸ ਨਜ਼ਰ ਆਇਆ। ਇਸ ਵਿਸ਼ਵ ਕੱਪ ਵਿੱਚ ਚਾਰ ਮੈਚਾਂ ਵਿੱਚ ਇੰਗਲੈਂਡ ਦੀ ਇਹ ਤੀਜੀ ਹਾਰ ਹੈ।
England vs South Africa Full Match Highlights: ਦੱਖਣੀ ਅਫਰੀਕਾ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਵਿਸ਼ਵ ਚੈਂਪੀਅਨ ਇੰਗਲੈਂਡ ਨੂੰ ਹਰਾ ਕੇ ਇਤਿਹਾਸ ਰਚਿਆ। ਹੇਨਰਿਕ ਕਲਾਸੇਨ (67 ਗੇਂਦਾਂ, 109 ਦੌੜਾਂ) ਦੇ ਤੂਫਾਨੀ ਸੈਂਕੜੇ ਤੋਂ ਬਾਅਦ ਗੇਂਦਬਾਜ਼ਾਂ ਦੇ ਧਮਾਕੇਦਾਰ ਪ੍ਰਦਰਸ਼ਨ ਦੀ ਬਦੌਲਤ ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 229 ਦੌੜਾਂ ਨਾਲ ਹਰਾ ਦਿੱਤਾ। ਇਹ ਵਨਡੇ ਕ੍ਰਿਕਟ ਦੇ ਇਤਿਹਾਸ ਵਿੱਚ ਇੰਗਲੈਂਡ ਦੀ ਸਭ ਤੋਂ ਵੱਡੀ ਹਾਰ ਹੈ।
ਪਹਿਲਾਂ ਖੇਡਦਿਆਂ ਦੱਖਣੀ ਅਫਰੀਕਾ ਨੇ 50 ਓਵਰਾਂ 'ਚ 7 ਵਿਕਟਾਂ 'ਤੇ 399 ਦੌੜਾਂ ਬਣਾਈਆਂ ਸਨ। ਜਵਾਬ 'ਚ ਇੰਗਲੈਂਡ ਦੀ ਟੀਮ 170 ਦੌੜਾਂ ਹੀ ਬਣਾ ਸਕੀ। ਇੰਗਲੈਂਡ ਨੇ ਸਿਰਫ਼ 100 ਦੌੜਾਂ 'ਤੇ 8 ਵਿਕਟਾਂ ਗੁਆ ਦਿੱਤੀਆਂ ਸਨ। ਇਸ ਤੋਂ ਬਾਅਦ ਮਾਰਕ ਵੁੱਡ ਨੇ ਨਾਬਾਦ 43 ਅਤੇ ਗੁਸ ਐਟਕਿੰਸਨ 35 ਨੇ ਹਾਰ ਦਾ ਫਰਕ ਘਟਾਇਆ। ਇਸ ਵਿਸ਼ਵ ਕੱਪ ਵਿੱਚ ਮੌਜੂਦਾ ਚੈਂਪੀਅਨ ਇੰਗਲੈਂਡ ਦੀ ਇਹ ਤੀਜੀ ਹਾਰ ਹੈ।
ਇੰਗਲੈਂਡ ਦੇ ਸਾਰੇ ਬੱਲੇਬਾਜ਼ ਫਲਾਪ ਰਹੇ
ਦੱਖਣੀ ਅਫਰੀਕਾ ਵੱਲੋਂ ਦਿੱਤੇ 400 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਦੇ ਸਾਰੇ ਬੱਲੇਬਾਜ਼ ਫਲਾਪ ਹੋ ਗਏ। ਕੋਈ ਵੀ ਇੰਗਲਿਸ਼ ਬੱਲੇਬਾਜ਼ ਲੜਦਾ ਨਜ਼ਰ ਨਹੀਂ ਆਇਆ। ਪਹਿਲਾਂ ਜੌਨੀ ਬੇਅਰਸਟੋ 10 ਦੌੜਾਂ ਬਣਾ ਕੇ ਆਊਟ ਹੋਇਆ। ਇਸ ਤੋਂ ਬਾਅਦ ਜੋ ਰੂਟ 02 ਦੌੜਾਂ ਬਣਾ ਕੇ ਅਤੇ ਡੇਵਿਡ ਮਲਾਨ 06 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਬੇਅਰਸਟੋ ਨੂੰ ਲੁੰਗੀ ਐਨਗਿਡੀ ਨੇ ਆਊਟ ਕੀਤਾ, ਜਦਕਿ ਰੂਟ ਅਤੇ ਮਲਾਨ ਨੂੰ ਯੈਨਸਨ ਨੇ ਪੈਵੇਲੀਅਨ ਭੇਜਿਆ।
24 ਦੌੜਾਂ 'ਤੇ ਤਿੰਨ ਵਿਕਟਾਂ ਡਿੱਗਣ ਤੋਂ ਬਾਅਦ ਸਭ ਦੀਆਂ ਨਜ਼ਰਾਂ ਬੇਨ ਸਟੋਕਸ 'ਤੇ ਟਿਕੀਆਂ ਹੋਈਆਂ ਸਨ ਪਰ ਉਹ ਵੀ ਜ਼ਿਆਦਾ ਦੇਰ ਤੱਕ ਅਫਰੀਕੀ ਗੇਂਦਬਾਜ਼ਾਂ ਦਾ ਸਾਹਮਣਾ ਨਹੀਂ ਕਰ ਸਕੇ। ਸਟੋਕਸ ਪੰਜ ਦੌੜਾਂ ਬਣਾ ਕੇ ਰਬਾਡਾ ਦੀ ਗੇਂਦ 'ਤੇ ਆਊਟ ਹੋ ਗਏ। ਇਸ ਤੋਂ ਬਾਅਦ ਜੋਸ ਬਟਲਰ ਅਤੇ ਹੈਰੀ ਬਰੂਕ ਨੇ ਵੱਡੇ ਸ਼ਾਟ ਖੇਡੇ ਪਰ ਇਹ ਦੋਵੇਂ ਖਿਡਾਰੀ ਜ਼ਿਆਦਾ ਦੇਰ ਕ੍ਰੀਜ਼ 'ਤੇ ਟਿਕ ਨਹੀਂ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।