Sai Pallavi clarification: ਸਾਊਥ ਦੀ ਮਸ਼ਹੂਰ ਅਦਾਕਾਰਾ ਸਾਈ ਪੱਲਵੀ ਇਨ੍ਹੀਂ ਦਿਨੀਂ ਵਿਵਾਦਾਂ 'ਚ ਘਿਰੀ ਹੋਈ ਹੈ। ਸਾਈ ਪੱਲਵੀ ਦੀ ਫਿਲਮ Virata Parvam ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਜਿਸ ਕਾਰਨ ਅਦਾਕਾਰਾ (ਸਾਈ ਪੱਲਵੀ) ਲਗਾਤਾਰ ਸੁਰਖੀਆਂ ਵਿੱਚ ਛਾਈ ਹੋਈ ਹੈ। ਇਸ ਦੌਰਾਨ ਫਿਲਮ ਦੀ ਪ੍ਰਮੋਸ਼ਨ ਦੌਰਾਨ ਅਦਾਕਾਰਾ ਨੇ ਕਸ਼ਮੀਰੀ ਪੰਡਤਾਂ ਬਾਰੇ ਅਜਿਹਾ ਬਿਆਨ ਦਿੱਤਾ ਸੀ, ਜਿਸ ਕਾਰਨ ਉਹ ਵਿਵਾਦਾਂ 'ਚ ਘਿਰ ਗਈ ਸੀ। ਇੰਨਾ ਹੀ ਨਹੀਂ ਅਭਿਨੇਤਰੀ ਖਿਲਾਫ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਹੁਣ ਅਦਾਕਾਰਾ ਨੇ ਇਸ ਬਿਆਨ 'ਤੇ ਸਪੱਸ਼ਟੀਕਰਨ ਦਿੱਤਾ ਹੈ।



ਸਾਈ ਪੱਲਵੀ ਨੇ ਇੰਸਟਾਗ੍ਰਾਮ 'ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਆਪਣੇ ਬਿਆਨ 'ਤੇ ਸਫਾਈ ਦਿੰਦੇ ਹੋਏ ਸਾਈ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਬਹੁਤ ਨਿਰਪੱਖ ਹੋ ਕੇ ਸਵਾਲ ਦਾ ਜਵਾਬ ਦਿੱਤਾ। ਸਾਈ ਆਪਣੇ ਸਪਸ਼ਟੀਕਰਨ ਵਿੱਚ ਇਹ ਕਹਿੰਦੇ ਹੋਏ ਦਿਖਾਈ ਦੇ ਰਹੀ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਮੈਂ ਤੁਹਾਡੇ ਸਾਰਿਆਂ ਨਾਲ ਗੱਲਬਾਤ ਕਰ ਰਹੀ ਹਾਂ।


ਅਦਾਕਾਰਾ ਨੇ ਅੱਗੇ ਕਿਹਾ ਕਿ ਮੈਂ ਹਮੇਸ਼ਾ ਹੀ ਆਪਣੇ ਦਿਲ ਦੀ ਗੱਲ ਖੁੱਲ੍ਹ ਕੇ ਬੋਲਣ ਵਾਲਿਆਂ 'ਚੋਂ ਰਹੀ ਹਾਂ। ਮੈਨੂੰ ਪਤਾ ਹੈ ਕਿ ਮੈਨੂੰ ਬੋਲਣ ਵਿੱਚ ਦੇਰ ਹੋ ਗਈ, ਪਰ ਮੈਨੂੰ ਅਫ਼ਸੋਸ ਹੈ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਸ਼ਬਦਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਮੈਂ ਸਿਰਫ ਇਹ ਕਹਿਣਾ ਚਾਹੁੰਦੀ ਸੀ ਕਿ ਧਰਮ ਦੇ ਨਾਂ 'ਤੇ ਕੋਈ ਵੀ ਵਿਵਾਦ ਗਲਤ ਹੈ। ਅਦਾਕਾਰਾ ਨੇ ਕਿਹਾ ਕਿ ਮੈਂ ਇੱਕ ਨਿਰਪੱਖ ਇਨਸਾਨ ਹਾਂ। ਮੈਂ ਹੈਰਾਨ ਹਾਂ ਕਿ ਮੈਂ ਜੋ ਵੀ ਕਿਹਾ, ਉਸ ਨੂੰ ਗਲਤ ਤਰੀਕੇ ਨਾਲ ਲਿਆ ਅਤੇ ਪੇਸ਼ ਕੀਤਾ ਗਿਆ ਹੈ। ਅਦਾਕਾਰਾ ਨੇ ਦੱਸਿਆ ਕਿ ਇੰਟਰਵਿਊ ਵਿੱਚ ਕਹੇ ਗਏ ਉਨ੍ਹਾਂ ਦੇ ਸ਼ਬਦਾਂ ਨੂੰ ਮਾੜਾ ਢੰਗ ਨਾਲ ਲਿਆ ਗਿਆ ਹੈ।





ਦੱਸ ਦੇਈਏ ਕਿ ਸਾਈ ਪੱਲਵੀ ਨੇ ਫਿਲਮ ਦੇ ਪ੍ਰਮੋਸ਼ਨ ਦੌਰਾਨ ਆਪਣੇ ਇੱਕ ਇੰਟਰਵਿਊ ਵਿੱਚ 'ਦ ਕਸ਼ਮੀਰ ਫਾਈਲਜ਼' ਵਿੱਚ ਕਸ਼ਮੀਰੀ ਪੰਡਤਾਂ 'ਤੇ ਹੋਏ ਅੱਤਿਆਚਾਰ ਅਤੇ ਉਨ੍ਹਾਂ ਦੇ ਕਤਲ ਦੇ ਸੀਨ ਦੀ ਤੁਲਨਾ ਮੌਬ ਲਿੰਚਿੰਗ ਨਾਲ ਕੀਤੀ ਸੀ। ਉਨ੍ਹਾਂ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਫਿਲਮ 'ਦ ਕਸ਼ਮੀਰ ਫਾਈਲਜ਼' 'ਚ ਦਿਖਾਇਆ ਗਿਆ ਹੈ ਕਿ ਕਸ਼ਮੀਰੀ ਪੰਡਤਾਂ ਨੂੰ ਕਿਵੇਂ ਮਾਰਿਆ ਗਿਆ।

ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਗਾਂ ਨੂੰ ਲੈ ਕੇ ਜਾ ਰਹੇ ਇੱਕ ਮੁਸਲਿਮ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਜੈ ਸ਼੍ਰੀ ਰਾਮ ਦਾ ਜਾਪ ਕਰਨ ਲਈ ਕਿਹਾ ਗਿਆ। ਇਹ ਵੀ ਧਰਮ ਦੇ ਨਾਂ 'ਤੇ ਹਿੰਸਾ ਹੈ। ਹੁਣ ਇਨ੍ਹਾਂ ਦੋਹਾਂ ਘਟਨਾਵਾਂ ਵਿਚ ਕੀ ਫਰਕ ਹੈ? ਅਦਾਕਾਰਾ ਨੇ ਅੱਗੇ ਕਿਹਾ ਕਿ ਮੈਂ ਨਿਰਪੱਖ ਰਹਿੰਦੀ ਹਾਂ ਅਤੇ ਪੀੜਤਾਂ ਲਈ ਖੜ੍ਹਨ ਦੀ ਕੋਸ਼ਿਸ਼ ਕਰਦੀ ਹਾਂ। ਮੇਰਾ ਮੰਨਣਾ ਹੈ ਕਿ ਲੜਾਈ ਸਿਰਫ ਦੋ ਬਰਾਬਰ ਲੋਕਾਂ ਵਿਚਕਾਰ ਹੋ ਸਕਦੀ ਹੈ, ਦੋ ਵੱਖ-ਵੱਖ ਲੋਕਾਂ ਵਿਚਕਾਰ ਨਹੀਂ।