Rajinikanth Health Updates: ਸੁਪਰਸਟਾਰ ਰਜਨੀਕਾਂਤ ਨੂੰ ਚੇਨਈ ਦੇ ਕਾਵੇਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਨੇ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਰਜਨੀਕਾਂਤ ਦੀ ਟੀਮ ਮੁਤਾਬਕ ਉਨ੍ਹਾਂ ਨੂੰ ਰੁਟੀਨ ਚੈਕਅੱਪ ਲਈ ਹਸਪਤਾਲ ਲਿਜਾਇਆ ਗਿਆ ਹੈ। ਰਜਨੀਕਾਂਤ ਨੂੰ ਵੀਰਵਾਰ ਸ਼ਾਮ 4.30 ਵਜੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਰਜਨੀਕਾਂਤ ਬੀਤੇ ਦਿਨ ਯਾਨੀ 27 ਅਕਤੂਬਰ ਨੂੰ ਦਿੱਲੀ 'ਚ ਸਨ। ਇੱਥੇ ਉਨ੍ਹਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਿਲਣ ਤੋਂ ਬਾਅਦ ਉਹ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਿਲੇ।
ਇਸ ਤੋਂ ਪਹਿਲਾਂ ਦਸੰਬਰ 2020 ਵਿੱਚ, 70 ਸਾਲਾ ਫਿਲਮ ਅਦਾਕਾਰ ਨੂੰ ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਕਾਰਨ ਹੈਦਰਾਬਾਦ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਦੋਂ ਅਦਾਕਾਰ ਪਿਛਲੇ 10 ਦਿਨਾਂ ਤੋਂ ਹੈਦਰਾਬਾਦ ਵਿੱਚ ਸ਼ੂਟਿੰਗ ਕਰ ਰਹੇ ਸਨ। ਉਸ ਸਮੇਂ ਉਸ ਨੂੰ ਦੋ ਦਿਨਾਂ ਦੇ ਅੰਦਰ ਛੁੱਟੀ ਦੇ ਦਿੱਤੀ ਗਈ ਸੀ। ਸੈੱਟ 'ਤੇ ਕੁਝ ਲੋਕਾਂ ਦੇ ਕੋਵਿਡ -19 ਨਾਲ ਸੰਕਰਮਿਤ ਹੋਣ ਤੋਂ ਬਾਅਦ, ਉਹ ਕੁਆਰੰਟੀਨ ਵਿੱਚ ਚਲੇ ਗਏ। ਹਾਲਾਂਕਿ, 70 ਸਾਲਾ ਅਦਾਕਾਰ ਵਿੱਚ ਸੰਕਰਮਣ ਦੀ ਪੁਸ਼ਟੀ ਨਹੀਂ ਹੋਈ ਸੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ