Sucha Soorma Sets a New Trend in Punjabi Cinema: 'ਸੁੱਚਾ ਸੂਰਮਾ' ਸਿਰਫ਼ ਇਕ ਫ਼ਿਲਮ ਹੀ ਨਹੀਂ ਹੈ, ਇਹ ਇਕ ਟ੍ਰੈਂਡਸੈਟਰ ਹੈ ਜਿਸ ਨੇ ਪੰਜਾਬੀ ਸਿਨੇਮਾ ਵਿੱਚ ਤੂਫ਼ਾਨ ਲਿਆ ਦਿੱਤਾ ਹੈ। ਆਪਣੇ ਦਮਦਾਰ ਥੀਮ ਸੌਂਗ ਨਾਲ ਸ਼ਿਖਰਾਂ ਨੂੰ ਛੂਹਣ ਤੋਂ ਬਾਅਦ 'ਸੁੱਚਾ ਸੂਰਮਾ' ਹੁਣ ਇਕ ਅਨੌਖੇ ਕਾਰਨ ਲਈ ਚਰਚਾ ਵਿੱਚ ਹੈ। ਪੰਜਾਬੀ ਸਿਨੇਮਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ।
ਫੈਨਸ ਨੇ ਬੱਬੂ ਮਾਨ ਦੇ ਸਪੋਰਟ ਵਿੱਚ ਪ੍ਰਦਰਸ਼ਨ ਕਰਦੇ ਹੋਏ, ਖੁਦ ਹੀ ਫ਼ਿਲਮ ਦੇ ਪੋਸਟਰ ਪ੍ਰਿੰਟ ਕਰਵਾਏ ਤੇ ਇਸ ਦਾ ਪਰਮੋਸ਼ਨ ਕੀਤਾ। ਇਸ ਤਰ੍ਹਾਂ ਦਾ ਫੈਨਸ-ਪ੍ਰੇਰਿਤ ਪਰਮੋਸ਼ਨ, ਜੋ ਅਜੇ ਤੱਕ ਸਿਰਫ਼ ਦੱਖਣੀ ਭਾਰਤੀ ਸਿਨੇਮਾ ਵਿੱਚ ਹੁੰਦਾ ਸੀ, ਹੁਣ ਪੰਜਾਬੀ ਫ਼ਿਲਮ ਉਦਯੋਗ ਵਿੱਚ ਵੀ ਹੋ ਰਿਹਾ ਹੈ ਅਤੇ ਇਸਦਾ ਸਿਹਰਾ 'ਸੁੱਚਾ ਸੂਰਮਾ' ਨੂੰ ਜਾਂਦਾ ਹੈ।
'ਸੁੱਚਾ ਸੂਰਮਾ' ਨੇ ਫੈਨਸ ਦੀ ਭਾਗੀਦਾਰੀ ਨੂੰ ਇਕ ਨਵੇਂ ਪੱਧਰ 'ਤੇ ਪਹੁੰਚਾ ਦਿੱਤਾ ਹੈ, ਅਤੇ ਇਹ ਪੰਜਾਬ ਵਿੱਚ ਫ਼ਿਲਮਾਂ ਦੇ ਪਰਮੋਸ਼ਨ ਦਾ ਇਕ ਨਵਾਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਇਹ ਸਿਰਫ਼ ਇਕ ਫ਼ਿਲਮ ਹੀ ਨਹੀਂ ਹੈ; ਇਹ ਇਕ ਸਾਂਸਕ੍ਰਿਤਿਕ ਘਟਨਾ ਹੈ ਤੇ ਇਹ ਟ੍ਰੈਂਡ ਅੱਗੇ ਵਧਦਾ ਜਾ ਰਿਹਾ ਹੈ। ਫ਼ਿਲਮ ਦਾ ਜਲਦ ਹੀ ਰਿਲੀਜ਼ ਹੋ ਰਿਹਾ ਹੈ। ਇਸ ਦੀ ਝਲਕ ਦੇਖਣ ਲਈ ਤਿਆਰ ਹੋ ਜਾਓ।
ਸਾਗਾ ਸਟੂਡੀਓਜ਼ ਅਤੇ ਸੈਵਨ ਕਲਰਜ਼ ਇਸ ਫ਼ਿਲਮ ਨੂੰ ਇਕੱਠੇ ਪੇਸ਼ ਕਰ ਰਹੇ ਹਨ। ਇਸ ਲੋਕ ਕਥਾ ਦੇ ਮਹਾਨਾਇਕ ਦਾ ਅਦਭੁਤ ਤੇ ਅਨੂਠਾ ਅਨੁਭਵ ਥੀਏਟਰ ਵਿੱਚ ਹੀ ਵਿੱਚ ਮਹਿਸੂਸ ਕੀਤਾ ਜਾ ਸਕਦਾ ਹੈ। ਇਥੇ ਜ਼ਿਕਰਯੋਗ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਸਾਰੇ ਵੱਖ-ਵੱਖ ਕਲਾਕਾਰਾਂ ਦੇ ਜਬਰਦਸਤ ਪ੍ਰਦਰਸ਼ਨ ਦੇਖਣ ਨੂੰ ਮਿਲਣਗੇ ਤੇ ਕੋਈ ਸਧਾਰਨ ਚਿਹਰੇ ਨਹੀਂ ਹੋਣਗੇ। ਪਾਵਰਫੁਲ ਵਿਸ਼ਾ ਅਤੇ ਵਧੀਆ ਕਲਾਕਾਰਾਂ ਦੁਆਰਾ ਨਿਭਾਈਆਂ ਗਈਆਂ ਭੂਮਿਕਾਵਾਂ ਇਕ ਇਤਿਹਾਸ ਰਚਣ ਜਾ ਰਹੀਆਂ ਹਨ।
ਦੱਸ ਦਈਏ ਕਿ ਇਸ ਫਿਲਮ ਦਾ ਨਿਰਦੇਸ਼ਨ ਅਮਿਤੋਜ ਮਾਨ ਨੇ ਕੀਤਾ ਹੈ ਤੇ ਇਸ ਫਿਲਮ ਵਿੱਚ ਡੀ.ਓ.ਪੀ ਦੇ ਤੌਰ ਤੇ ਇੰਦਰਜੀਤ ਬੰਸਲ ਨੇ ਕੰਮ ਕੀਤਾ ਹੈ। ਸੁੱਚਾ ਸੂਰਮਾ ਦਾ ਸੰਗੀਤ ਸਾਗਾ ਮਿਊਜ਼ਿਕ ਦੇ ਅਧਿਕਾਰਕ ਹੈਂਡਲਜ਼ 'ਤੇ ਰਿਲੀਜ਼ ਕੀਤਾ ਜਾਵੇਗਾ। ਇਹ ਫਿਲਮ 20 ਸਤੰਬਰ, 2024 ਨੂੰ ਦੁਨੀਆਂ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਲਈ ਤਿਆਰ ਹੈ।