ਇਕ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਕਿਸਾਨ ਅੰਦੋਲਨ ਦੇ ਵਿਚ ਅਦਾਕਾਰ ਤੇ ਬੀਜੇਪੀ ਸੰਸਦ ਮੈਂਬਰ ਸੰਨੀ ਦਿਓਲ ਨੂੰ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਨ੍ਹਾਂ ਖ਼ਬਰਾਂ 'ਚ ਕਿਹਾ ਗਿਆ ਕਿ ਸਰਕਾਰ ਨੇ ਇਹ ਸੁਰੱਖਿਆ ਸੰਨੀ ਦਿਓਲ ਵੱਲੋਂ ਕਿਸਾਨਾਂ ਨਾਲ ਸਬੰਤਧਤ ਬਿਆਨ ਦੇਣ ਤੋਂ ਬਾਅਦ ਦਿੱਤੀ। ਪਰ ਹੁਣ ਸੰਨੀ ਦਿਓਲ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਲੈਕੇ ਲਗਾਤਾਰ ਕਈ ਟਵੀਟ ਕੀਤੇ ਹਨ।
ਸੰਨੀ ਦਿਓਲ ਨੇ ਟਵੀਟ ਕਰਕੇ ਲਿਖਿਆ ਕਿ ਵਾਈ ਸ਼੍ਰੇਣੀ ਦੀ ਸੁਰੱਖਿਆ ਉਨ੍ਹਾਂ ਨੂੰ ਜੁਲਾਈ 2020 'ਚ ਹੀ ਮਿਲ ਗਈ ਸੀ। ਇਸ ਦਾ ਦੇਸ਼ 'ਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ 'ਚ ਚੱਲ ਰਹੀ ਖ਼ਬਰ ਗਲਤ ਹੈ ਕਿ ਮੈਨੂੰ ਹਾਲ ਹੀ 'ਚ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਪ੍ਰਬੰਧ ਨੂੰ ਜਾਰੀ ਕਿਸਾਨ ਅੰਦੋਲਨ ਨਾਲ ਜੋੜਨ ਦਾ ਯਤਨ ਕੀਤਾ ਜਾਣਾ ਗਲਤ ਹੈ।
ਸੰਨੀ ਦਿਓਲ ਨੇ ਟਵੀਟ ਜ਼ਰੀਏ ਮੀਡੀਆ ਨੂੰ ਤੱਥ ਜਾਂਚਣ ਦੀ ਨਸੀਹਤ ਦੇ ਦਿੱਤੀ। ਉਨ੍ਹਾਂ ਲਿਖਿਆ, 'ਮੈਂ ਆਪਣੇ ਮੀਡੀਆ ਸਹਿਯੋਗੀਆਂ ਨੂੰ ਅਪੀਲ ਕਰਦਾ ਹਾਂ ਕਿ ਕਿਸੇ ਵੀ ਖ਼ਬਰ ਨੂੰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰਨ।'
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ