ਪੜਚੋਲ ਕਰੋ

ਅਜੇ ਦੇਵਗਨ ਦੀ `ਥੈਂਕ ਗੌਡ` ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਰੋਕ ਲਾਉਣ ਦੀ ਪਟੀਸ਼ਨ `ਤੇ ਸੁਣਵਾਈ ਤੋਂ ਕੋਰਟ ਦਾ ਇਨਕਾਰ

Supreme Court On Thank God: ਅਜੇ ਦੇਵਗਨ ਦੀ ਫਿਲਮ 'ਥੈਂਕ ਗੌਡ' ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਇਸ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ।

Thank God Film Controversy: ਵਿਵਾਦਾਂ 'ਚ ਘਿਰੀ ਅਜੇ ਦੇਵਗਨ ਦੀ ਫ਼ਿਲਮ 'ਥੈਂਕ ਗੌਡ' ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਅਜੇ ਦੇਵਗਨ, ਸਿਧਾਰਥ ਮਲਹੋਤਰਾ ਅਤੇ ਰਕੁਲ ਪ੍ਰੀਤ ਸਿੰਘ ਸਟਾਰਰ ਫ਼ਿਲਮ 'ਥੈਂਕ ਗੌਡ' ਦੀ ਰਿਲੀਜ਼ ਵਿਰੁੱਧ ਦਾਇਰ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਸੁਣਵਾਈ ਲਈ ਨਵੰਬਰ ਦੀ ਤਰੀਕ ਤੈਅ ਕੀਤੀ ਹੈ।

ਦੱਸ ਦਈਏ ਕਿ ਪਿਛਲੇ ਮਹੀਨੇ ਫ਼ਿਲਮ ਦਾ ਟਰੇਲਰ ਰਿਲੀਜ਼ ਹੋਣ ਤੋਂ ਬਾਅਦ 25 ਅਕਤੂਬਰ ਨੂੰ ਸ਼੍ਰੀ ਚਿਤਰਗੁਪਤ ਵੈਲਫੇਅਰ ਟਰੱਸਟ ਵੱਲੋਂ ਇੱਕ ਪਟੀਸ਼ਨ ਦਾਇਰ ਕਰਕੇ ਫ਼ਿਲਮ ਦੀ ਰਿਲੀਜ਼ਿੰਗ 'ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਫ਼ਿਲਮ ਦੇ ਟਰੇਲਰ ਅਤੇ ਪੋਸਟਰ ਨੂੰ ਯੂਟਿਊਬ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ। 

View this post on Instagram
 
A post shared by Ajay Devgn (@ajaydevgn)

ਜਾਣਕਾਰੀ ਮੁਤਾਬਕ ਐਡਵੋਕੇਟ ਲੋਕੇਸ਼ ਕੁਮਾਰ ਚੌਧਰੀ ਵੱਲੋਂ ਦਾਇਰ ਪਟੀਸ਼ਨ 'ਚ ਨਿਰਮਾਤਾਵਾਂ 'ਤੇ ਭਗਵਾਨ ਚਿਤਰਗੁਪਤ ਦੇ ਕਿਰਦਾਰ ਨੂੰ ਇਤਰਾਜ਼ਯੋਗ ਚਿੱਤਰ 'ਚ ਪੇਸ਼ ਕਰਨ ਦਾ ਦੋਸ਼ ਲਗਾਇਆ ਗਿਆ ਸੀ, ਜੋ ਅਪਮਾਨਜਨਕ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਸੁਪਰੀਮ ਕੋਰਟ ਨੇ ਇਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਇਸ ਪਟੀਸ਼ਨ 'ਤੇ 1 ਨਵੰਬਰ ਨੂੰ ਸੁਣਵਾਈ ਹੋਵੇਗੀ। ਖਾਸ ਗੱਲ ਇਹ ਹੈ ਕਿ ਅਜੇ ਦੇਵਗਨ ਦੀ ਫਿਲਮ 'ਥੈਂਕ ਗੌਡ' 25 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਤੋਂ ਸਾਫ ਹੈ ਕਿ ਇਸ ਪਟੀਸ਼ਨ ਦਾ ਫਿਲਮ ਦੀ ਰਿਲੀਜ਼ 'ਤੇ ਕੋਈ ਅਸਰ ਨਹੀਂ ਹੋਣ ਵਾਲਾ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget