Thank God Film Controversy: ਵਿਵਾਦਾਂ 'ਚ ਘਿਰੀ ਅਜੇ ਦੇਵਗਨ ਦੀ ਫ਼ਿਲਮ 'ਥੈਂਕ ਗੌਡ' ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਅਜੇ ਦੇਵਗਨ, ਸਿਧਾਰਥ ਮਲਹੋਤਰਾ ਅਤੇ ਰਕੁਲ ਪ੍ਰੀਤ ਸਿੰਘ ਸਟਾਰਰ ਫ਼ਿਲਮ 'ਥੈਂਕ ਗੌਡ' ਦੀ ਰਿਲੀਜ਼ ਵਿਰੁੱਧ ਦਾਇਰ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਸੁਣਵਾਈ ਲਈ ਨਵੰਬਰ ਦੀ ਤਰੀਕ ਤੈਅ ਕੀਤੀ ਹੈ।


ਦੱਸ ਦਈਏ ਕਿ ਪਿਛਲੇ ਮਹੀਨੇ ਫ਼ਿਲਮ ਦਾ ਟਰੇਲਰ ਰਿਲੀਜ਼ ਹੋਣ ਤੋਂ ਬਾਅਦ 25 ਅਕਤੂਬਰ ਨੂੰ ਸ਼੍ਰੀ ਚਿਤਰਗੁਪਤ ਵੈਲਫੇਅਰ ਟਰੱਸਟ ਵੱਲੋਂ ਇੱਕ ਪਟੀਸ਼ਨ ਦਾਇਰ ਕਰਕੇ ਫ਼ਿਲਮ ਦੀ ਰਿਲੀਜ਼ਿੰਗ 'ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਫ਼ਿਲਮ ਦੇ ਟਰੇਲਰ ਅਤੇ ਪੋਸਟਰ ਨੂੰ ਯੂਟਿਊਬ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ। 









ਜਾਣਕਾਰੀ ਮੁਤਾਬਕ ਐਡਵੋਕੇਟ ਲੋਕੇਸ਼ ਕੁਮਾਰ ਚੌਧਰੀ ਵੱਲੋਂ ਦਾਇਰ ਪਟੀਸ਼ਨ 'ਚ ਨਿਰਮਾਤਾਵਾਂ 'ਤੇ ਭਗਵਾਨ ਚਿਤਰਗੁਪਤ ਦੇ ਕਿਰਦਾਰ ਨੂੰ ਇਤਰਾਜ਼ਯੋਗ ਚਿੱਤਰ 'ਚ ਪੇਸ਼ ਕਰਨ ਦਾ ਦੋਸ਼ ਲਗਾਇਆ ਗਿਆ ਸੀ, ਜੋ ਅਪਮਾਨਜਨਕ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਸੁਪਰੀਮ ਕੋਰਟ ਨੇ ਇਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਇਸ ਪਟੀਸ਼ਨ 'ਤੇ 1 ਨਵੰਬਰ ਨੂੰ ਸੁਣਵਾਈ ਹੋਵੇਗੀ। ਖਾਸ ਗੱਲ ਇਹ ਹੈ ਕਿ ਅਜੇ ਦੇਵਗਨ ਦੀ ਫਿਲਮ 'ਥੈਂਕ ਗੌਡ' 25 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਤੋਂ ਸਾਫ ਹੈ ਕਿ ਇਸ ਪਟੀਸ਼ਨ ਦਾ ਫਿਲਮ ਦੀ ਰਿਲੀਜ਼ 'ਤੇ ਕੋਈ ਅਸਰ ਨਹੀਂ ਹੋਣ ਵਾਲਾ ਹੈ।