Surinder Shinda Death: ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ (Surinder Shinda) ਦੀ ਮੌਤ ਦੀ ਝੂਠੀ ਖ਼ਬਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਦਾਖਲ ਹਨ ਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।


ਦਰਅਸਲ 'ਚ  ਸੁਰਿੰਦਰ ਸ਼ਿੰਦਾ ਦੀ ਮੌਤ ਦੀ ਖ਼ਬਰ ਫੈਲਣ ਤੋਂ ਬਾਅਦ ਉਨ੍ਹਾਂ ਦੇ ਬੇਟੇ ਮਨਿੰਦਰ ਸ਼ਿੰਦਾ ਛਿੰਦਾ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਸਪੱਸ਼ਟ ਕੀਤਾ ਹੈ ਕਿ ਉਸ ਦੇ ਪਿਤਾ ਬਿਲਕੁਲ ਠੀਕ ਹਨ ਤੇ ਉਹ ਆਪਣਾ ਇਲਾਜ ਕਰਵਾ ਰਹੇ ਹਨ। ਇਸ ਲਈ ਉਹ ਹਸਪਤਾਲ ਜ਼ੇਰੇ ਇਲਾਜ ਹਨ। ਮਨਿੰਦਰ ਸ਼ਿੰਦਾ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

 

ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਚੱਲ ਰਹੀਆਂ ਖ਼ਬਰਾਂ ‘ਤੇ ਧਿਆਨ ਨਾ ਦਿੱਤਾ ਜਾਵੇ ਅਤੇ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਵੇ ਕਿ ਉਹ ਜਲਦੀ ਤੰਦਰੁਸਤ ਹੋਣ। ਇਹ ਖ਼ਬਰ ਮਿਲਦਿਆਂ ਹੀ ਗਾਇਕ ਸੁਰਿੰਦਰ ਸ਼ਿੰਦਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।


ਜਾਣਕਾਰੀ ਅਨੁਸਾਰ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿਚ ਦਿੱਕਤ ਆ ਰਹੀ ਸੀ। ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਵੈਟੀਲੇਟਰ ਉਤੇ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ


ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ