ਪੜਚੋਲ ਕਰੋ
Advertisement
ਸੁਸ਼ਾਂਤ ਦੀ ਫਿਰ ਦਰਿਆਦਿਲੀ, ਕੈਂਸਰ ਪੀੜਤ ਬੱਚੇ ਦੀ ਮਦਦ ਲਈ ਆਏ ਅੱਗੇ
ਮੁੰਬਈ: ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਅਕਸਰ ਹੀ ਲੋਕਾਂ ਦੀ ਮਦਦ ਕਰਦੇ ਨਜ਼ਰ ਆਉਂਦੇ ਹਨ। ਇਸ ਵਾਰ ਉਹ ਫੇਰ ਇੱਕ ਬੱਚੇ ਦੀ ਮਦਦ ਲਈ ਅੱਗੇ ਆਏ ਹਨ। ਜੀ ਹਾਂ, ਸੁਸ਼ਾਂਤ ਨੇ ਹਾਲ ਹੀ ‘ਚ ਇੱਕ ਕੈਂਸਰ ਪੀੜਤ ਬੱਚੇ ਦੀ ਮਦਦ ਕੀਤੀ ਹੈ। ਕੁਝ ਦਿਨ ਪਹਿਲਾਂ ਹੈ ketto india ਨਾਂ ਦੀ ਕ੍ਰਾਊਡ ਫੰਡਿੰਗ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਬੱਚੇ ਦੀ ਫੋਟੋ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਨੇ ਸੁਸ਼ਾਂਤ ਸਿੰਘ ਨੂੰ ਟੈਗ ਕੀਤਾ ਸੀ।
ਜਦੋਂ ਸੁਸ਼ਾਂਤ ਸਿੰਘ ਨੇ ਇਹ ਦੇਖਿਆ ਤਾਂ ਉਨ੍ਹਾਂ ਨੇ ਇਸ ਦਾ ਜਵਾਬ ਦਿੰਦੇ ਹੋਏ ਸੋਸ਼ਲ ਮੀਡੀਆ ‘ਤੇ ਲਿਖਿਆ, "ਮੈਂ ਦਿਲੋਂ ਰੱਬ ਨੂੰ ਅਰਦਾਸ ਕਰਦਾ ਹਾਂ ਕਿ ਏਰਨ ਜਲਦੀ ਹੀ ਠੀਕ ਹੋ ਜਾਵੇ।" ਇਸ ਮੈਸੇਜ ਨੂੰ ਭੇਜਣ ਤੋਂ ਬਾਅਦ ਸੁਸ਼ਾਂਤ ਨੇ ਏਰਨ ਦੇ ਪਰਿਵਾਰ ਦੀ ਜਾਣਕਾਰੀ ਮੰਗੀ ਹੈ ਤਾਂ ਜੋ ਉਹ ਜਲਦ ਤੋਂ ਜਲਦ ਏਰਨ ਦੀ ਮਦਦ ਕਰ ਸਕਣ।
ਅਜਿਹਾ ਪਹਿਲੀ ਵਾਰ ਨਹੀਂ ਜਦੋਂ ਸੁਸ਼ਾਂਤ ਕਿਸੇ ਦੀ ਮਦਦ ਲਈ ਅੱਗੇ ਆਏ ਹੋਣ। ਉਹ ਅਜਿਹਾ ਪਹਿਲਾਂ ਵੀ ਕਈ ਵਾਰ ਕਰ ਚੁੱਕੇ ਹਨ ਤੇ ਨਾਲ ਹੀ ਉਹ ਪੀੜਤਾਂ ਦੀ ਮਦਦ ਲਈ ਆਪਣੇ ਫੈਨਸ ਨੂੰ ਵੀ ਅੱਗੇ ਆਉਣ ਲਈ ਕਹਿੰਦੇ ਹਨ। ਸੁਸ਼ਾਂਤ ਇਸ ਸਮੇਂ ਆਪਣੀ ਆਉਣ ਵਾਲੀ ਫ਼ਿਲਮ ‘ਕੇਦਾਰਨਾਥ’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਇਸ ਤੋਂ ਬਾਅਦ ਵੀ ਉਸ ਕੋਲ ਫ਼ਿਲਮਾਂ ਦੀ ਲਾਈਨ ਹੈ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement