ਸਿੱਧੂ ਮੂਸੇਵਾਲਾ ਦਾ ਗੀਤ ਐਸਵਾਈਐਲ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੀ ਯੂਟਿਊਬ `ਤੇ ਲਾਈਵ ਸਟ੍ਰੀਮਿੰਗ ਕੀਤੀ ਗਈ। ਇਸ ਗੀਤ ਨੂੰ 4 ;ਲੱਖ ਤੋਂ ਵੱਧ ਲੋਕਾਂ ਨੇ ਲਾਈਵ ਦੇਖਿਆ। ਇਸ ਗੀਤ ਲਿਖਿਆ ਤੇ ਗਾਇਆ ਖੁਦ ਸਿੱਧੂ ਮੂਸੇਵਾਲਾ ਨੇ ਹੈ। ਇਸ ਗੀਤ ਨੂੰ ਅੱਧੇ ਘੰਟੇ ਵਿੱਚ ਹੀ 10 ਲੱਖ ਯਾਨਿ 1 ਮਿਲੀਅਨ ਤੋਂ ਵੀ ਜ਼ਿਆਦਾ ਲੋਕ ਦੇਖ ਚੁੱਕੇ ਹਨ।


ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦਾ ਆਖ਼ਰੀ ਗੀਤ ਮੰਨਿਆ ਜਾ ਰਿਹਾ ਹੈ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਉਬ ਚੈਨਲ `ਤੇ ਰਿਲੀਜ਼ ਕੀਤਾ ਗਿਆ। ਇਸ ਗੀਤ ਨੂੰ ਕੁੱਝ ਹੀ ਮਿੰਟਾਂ ਵਿੱਚ ਲੱਖਾਂ ਲੋਕਾਂ ਨੇ ਦੇਖਿਆ ਤੇ ਲਗਾਤਾਰ ਹਰ ਮਿੰਟ ਇਸ ਗੀਤ ਨੂੰ ਹਜ਼ਾਰਾਂ ਦੀ ਗਿਣਤੀ `ਚ ਲੋਕ ਦੇਖ ਰਹੇ ਹਨ। 





ਯੂਟਿਉਬ ਤੇ ਇਹ ਗੀਤ ਸੁਣ ਲੋਕ ਆਪਣੇ ਚਹੇਤੇ ਸੁਪਰਸਟਾਰ ਨੂੰ ਯਾਦ ਕਰ ਕਾਫ਼ੀ ਇਮੋਸ਼ਨਲ ਹੋ ਗਏ। ਇਸ ਗੀਤ ਦੇ ਕਮੈਂਟ ਬਾਕਸ ਵਿੱਚ ਲੱਖਾਂ ਦੀ ਗਿਣਤੀ `ਚ ਸਿੱਧੂ ਦੇ ਫ਼ੈਨਜ਼ ਕਮੈਂਟ ਕਰ ਰਹੇ ਹਨ।  


ਕਾਬਿਲੇਗ਼ੌਰ ਹੈ ਕਿ ਇਹ ਗੀਤ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ `ਤੇ ਆਧਾਰਤ ਹੈ। ਗੀਤ ਦੇ ਬੋਲ ਕੁੱਝ ਇਸ ਤਰ੍ਹਾਂ ਹਨ, "ਜਿੰਨਾਂ ਚਿਰ ਪੰਜਾਬ ਨੂੰ ਪ੍ਰਭੂਸੱਤਾ ਨਹੀਂ ਮਿਲਦੀ, ਸਤਲੁਜ ਯਮੁਨਾ ਲਿੰਕ ਨਹਿਰ ਦਾ ਪਾਣੀ ਛੱਡੋ, ਇੱਕ ਤਪੁਕਾ ਵੀ ਪੰਜਾਬ ਲੈਣ ਨਹੀਂ ਦੇਵੇਗਾ।


ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅੰਤਿਮ ਅਰਦਾਸ ਰੱਖੀ ਗਈ ਸੀ, ਜਿਸ ਵਿੱਚ ਪਿਤਾ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।

ਪਿਤਾ ਨੇ ਕਿਹਾ ਸੀ ਕਿ ਉਹ ਆਪਣੇ ਬੇਟੇ ਨੂੰ ਅਗਲੇ 5-7 ਸਾਲਾਂ ਤੱਕ ਗੀਤਾਂ ਰਾਹੀਂ ਤੁਹਾਡੇ ਸਾਰਿਆਂ ਵਿਚਕਾਰ ਜ਼ਿੰਦਾ ਰੱਖਣ ਦਾ ਵਾਅਦਾ ਕਰਦਾ ਹੈ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗੀਤ ਰਿਲੀਜ਼ ਹੋਣ ਦੀ ਸਟੇਜ 'ਤੇ ਹਨ। ਸਿੱਧੂ ਨੇ ਕਈ ਗੀਤ ਲਿਖੇ ਸਨ। ਪਾਈਪਲਾਈਨ ਵਿੱਚ ਆਉਣ ਵਾਲੇ ਸਾਰੇ ਗੀਤ ਰਿਲੀਜ਼ ਕੀਤੇ ਜਾਣਗੇ।