Anushka Sharma Viral Video: ਮਸ਼ਹੂਰ ਬਾਲੀਵੁੱਡ ਅਭਿਨੇਤਰੀ ਅਤੇ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਆਪਣੀ ਦੂਜੀ ਪ੍ਰੈਗਨੈਂਸੀ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ 'ਚ ਹੈ। ਹਾਲਾਂਕਿ ਦੋਵਾਂ ਨੇ ਅਜੇ ਤੱਕ ਇਸ ਖਬਰ ਦੀ ਪੁਸ਼ਟੀ ਨਹੀਂ ਕੀਤੀ ਹੈ। ਪਰ ਹੁਣ ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਆਪਣੇ ਬੇਬੀ ਬੰਪ ਨੂੰ ਦੁਪੱਟੇ ਨਾਲ ਲੁਕਾਉਂਦੀ ਨਜ਼ਰ ਆ ਰਹੀ ਸੀ। 


ਇਹ ਵੀ ਪੜ੍ਹੋ: ਦੀਵਾਲੀ 'ਤੇ ਨੀਤਾ ਅੰਬਾਨੀ ਨੂੰ ਪਤੀ ਤੋਂ ਮਿਲਿਆ ਸ਼ਾਨਦਾਰ ਤੋਹਫਾ! ਮੁਕੇਸ਼ ਅੰਬਾਨੀ ਨੇ ਗਿਫਟ ਕੀਤੀ ਕਰੋੜਾਂ ਦੀ ਗੱਡੀ


ਦੀਵਾਲੀ ਪਾਰਟੀ 'ਚ ਅਨੁਸ਼ਕਾ ਆਪਣੇ ਬੇਬੀ ਬੰਪ ਨੂੰ ਲੁਕਾਉਂਦੀ ਆਈ ਨਜ਼ਰ
ਦਰਅਸਲ, ਬੀਤੀ ਰਾਤ ਅਨੁਸ਼ਕਾ ਸ਼ਰਮਾ ਆਪਣੇ ਪਤੀ ਵਿਰਾਟ ਕੋਹਲੀ ਨਾਲ ਭਾਰਤੀ ਕ੍ਰਿਕਟ ਟੀਮ ਦੀ ਦੀਵਾਲੀ ਪਾਰਟੀ ਵਿੱਚ ਸ਼ਾਮਲ ਹੋਈ ਸੀ। ਜਿਸ 'ਚ ਉਹ ਪਿੰਕ ਅਤੇ ਪਰਪਲ ਸ਼ੇਡ ਦਾ ਸੂਟ ਪਹਿਨ ਕੇ ਪਹੁੰਚੀ ਸੀ। ਇਸ ਦਾ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਜਿਸ ਵਿੱਚ ਅਨੁਸ਼ਕਾ ਅਤੇ ਵਿਰਾਟ ਇੱਕ ਹੋਟਲ ਦੇ ਅੰਦਰ ਦੀਵਾਲੀ ਪਾਰਟੀ ਲਈ ਜਾਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਅਨੁਸ਼ਕਾ ਸ਼ਰਮਾ ਆਪਣੇ ਟੁਪਟੇ ਨਾਲ ਬੇਬੀ ਬੰਪ ਨੂੰ ਲੁਕਾਉਂਦੀ ਨਜ਼ਰ ਆਈ। ਪਰ ਇਹ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਤੋਂ ਬਚ ਨਹੀਂ ਸਕਿਆ।









ਵਾਇਰਲ ਵੀਡੀਓ 'ਤੇ ਯੂਜ਼ਰਸ ਨੇ ਕੀਤੇ ਅਜਿਹੇ ਕਮੈਂਟਸ
ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸੁਰਖੀਆਂ ਬਟੋਰ ਰਿਹਾ ਹੈ। ਇਸ ਨੂੰ ਦੇਖ ਕੇ ਯੂਜ਼ਰਸ ਕਈ ਤਰ੍ਹਾਂ ਦੇ ਕਮੈਂਟ ਵੀ ਕਰ ਰਹੇ ਹਨ। ਵੀਡੀਓ 'ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ- 'ਅਨੁਸ਼ਕਾ 2.0 ਜਾਂ ਵਿਰਾਟ 2.0 ਆ ਰਿਹਾ ਹੈ', ਜਦਕਿ ਦੂਜੇ ਨੇ ਲਿਖਿਆ, 'ਅਨੁਸ਼ਕਾ ਅਤੇ ਵਿਰਾਟ ਨੂੰ ਵਧਾਈਆਂ..' ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਨੁਸ਼ਕਾ ਦਾ ਇਕ ਵੀਡੀਓ ਵਾਇਰਲ ਹੋਇਆ ਸੀ। ਜਿਸ 'ਚ ਉਹ ਢਿੱਲੀ ਡਰੈੱਸ 'ਚ ਨਜ਼ਰ ਆ ਰਹੀ ਸੀ। ਇਸ 'ਚ ਵੀ ਅਭਿਨੇਤਰੀ ਦਾ ਬੇਬੀ ਬੰਪ ਸਾਫ ਨਜ਼ਰ ਆ ਰਿਹਾ ਸੀ।


ਤੁਹਾਨੂੰ ਦੱਸ ਦਈਏ ਕਿ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦਾ ਵਿਆਹ ਸਾਲ 2017 ਵਿੱਚ ਹੋਇਆ ਸੀ। ਵਿਆਹ ਤੋਂ ਬਾਅਦ ਇਹ ਜੋੜਾ ਸਾਲ 2021 'ਚ ਬੇਟੀ ਵਾਮਿਕਾ ਦੇ ਮਾਤਾ-ਪਿਤਾ ਬਣਿਆ ਅਤੇ ਖਬਰਾਂ ਮੁਤਾਬਕ ਜਲਦ ਹੀ ਉਨ੍ਹਾਂ ਦੇ ਘਰ ਇਕ ਹੋਰ ਮਹਿਮਾਨ ਆਉਣ ਵਾਲਾ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਜਲਦ ਹੀ 'ਚੱਕਦਾ ਐਕਸਪ੍ਰੈਸ' 'ਚ ਨਜ਼ਰ ਆਵੇਗੀ। 


ਇਹ ਵੀ ਪੜ੍ਹੋ: ਨੀਰੂ ਬਾਜਵਾ ਨੇ 43 ਦੀ ਉਮਰ 'ਚ ਜ਼ੀਰੋ ਫਿੱਗਰ ਬਣਾ ਕੇ ਸਭ ਨੂੰ ਕੀਤਾ ਹੈਰਾਨ, ਤਸਵੀਰਾਂ ਦੇਖ ਅਦਾਕਾਰਾ 'ਤੇ ਫਿਦਾ ਹੋਏ ਫੈਨਜ਼