Hyderabad Show: ਦਿਲਜੀਤ ਨੂੰ ਤੇਲੰਗਾਨਾ ਸਰਕਾਰ ਦਾ ਨੋਟਿਸ, ਪਟਿਆਲਾ ਪੈੱਗ ਸਣੇ ਇਹ ਵਾਲੇ ਗੀਤਾਂ 'ਤੇ ਪਾਬੰਦੀ, ਸਟੇਜ 'ਤੇ ਨਹੀਂ ਸੱਦ ਸਕਣਗੇ ਬੱਚਿਆਂ ਨੂੰ
ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ, ਉਨ੍ਹਾਂ ਦੀ ਟੀਮ ਅਤੇ ਹੈਦਰਾਬਾਦ ਦੇ ਹੋਟਲ ਨੋਵੋਟੇਲ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਦੱਸ ਦਈਏ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਹੈਦਰਾਬਾਦ ਵਿੱਚ ਦਿਲਜੀਤ ਦਾ ਲਾਈਵ ਮਿਊਜ਼ਕ ਸ਼ੋਅ..
DILJIT DOSANJH News: ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ (DILJIT DOSANJH) ਇਨ੍ਹੀਂ ਦਿਨੀਂ ਆਪਣੇ DIL-LUMINATI TOUR ਨੂੰ ਲੈ ਕੇ ਸੁਰਖੀਆਂ 'ਚ ਹਨ। ਉਨ੍ਹਾਂ ਦਾ ਕੱਲ ਯਾਨੀ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਹੈਦਰਾਬਾਦ ਵਿੱਚ ਇੱਕ ਸੰਗੀਤ ਸਮਾਰੋਹ ਹੈ। ਇਸ ਤੋਂ ਪਹਿਲਾਂ ਵੀ ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ, ਉਨ੍ਹਾਂ ਦੀ ਟੀਮ ਅਤੇ ਹੈਦਰਾਬਾਦ ਦੇ ਹੋਟਲ ਨੋਵੋਟੇਲ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।
ਇਹ ਵਾਲੇ ਗੀਤਾਂ ਨੂੰ ਲੈ ਕੇ ਵੀ ਲਗਾਈ ਗਈ ਪਾਬੰਦੀ
ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੀ ਟੀਮ ਨੂੰ ਹੈਦਰਾਬਾਦ ਕੰਸਰਟ ਨੂੰ ਲੈ ਕੇ ਵੈਲਫੇਅਰ ਆਫ ਵੂਮੈਨ ਐਂਡ ਚਾਈਲਡ ਐਂਡ ਏਬਲ ਐਂਡ ਸੀਨੀਅਰ ਸਿਟੀਜ਼ਨਜ਼ ਵਿਭਾਗ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ 'ਚ ਕਿਹਾ ਗਿਆ ਹੈ ਕਿ ਦਿਲਜੀਤ ਦੋਸਾਂਝ ਨੂੰ 15 ਨਵੰਬਰ ਨੂੰ ਹੈਦਰਾਬਾਦ 'ਚ 'ਪਟਿਆਲਾ ਪੈੱਗ' ਗੀਤ ਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਭਲਾਈ ਅਫ਼ਸਰ, ਤੇਲੰਗਾਨਾ ਵੱਲੋਂ ਜਾਰੀ ਨੋਟਿਸ ਵਿੱਚ ਗਾਇਕ ਨੂੰ ਲਾਈਵ ਸ਼ੋਅ ਦੌਰਾਨ ਪਟਿਆਲਾ ਪੈੱਗ ਗੀਤ ਅਤੇ ਪੰਜ ਤਾਰਾ ਠੇਕੇ ਵਰਗੇ ਗੀਤਾਂ ਤੋਂ ਇਲਾਵਾ ਹੋਰ ਗੀਤ ਨਾ ਗਾਉਣ ਲਈ ਕਿਹਾ ਗਿਆ ਹੈ।
ਸਟੇਜ ਉੱਤੇ ਬੱਚਿਆਂ ਨੂੰ ਸੱਦਣ ਨੂੰ ਲੈ ਕੇ ਵੀ ਦਿੱਤੇ ਗਏ ਸਖਤ ਆਦੇਸ਼
ਦੱਸ ਦੇਈਏ ਕਿ ਇਸ ਸਬੰਧੀ ਚੰਡੀਗੜ੍ਹ ਦੇ ਰਹਿਣ ਵਾਲੇ ਪੰਡਿਤਰਾਓ ਧਰਾਨਵਰ ਨੇ 4 ਨਵੰਬਰ ਨੂੰ ਹੀ ਸ਼ਿਕਾਇਤ ਦਰਜ ਕਰਵਾਈ ਸੀ। ਜਿਸ 'ਚ ਕਿਹਾ ਗਿਆ ਸੀ ਕਿ ਬੱਚਿਆਂ ਨੂੰ ਸਟੇਜ 'ਤੇ ਨਾ ਲਿਆਂਦਾ ਜਾਵੇ ਕਿਉਂਕਿ ਲਾਈਵ ਸ਼ੋਅ ਦੌਰਾਨ ਸ਼ੋਰ ਦੀ ਫ੍ਰੀਕੁਐਂਸੀ 122 ਡੀਬੀ ਤੋਂ ਵੱਧ ਹੁੰਦੀ ਹੈ। ਜੋ ਕਿ ਬੱਚਿਆਂ ਲਈ ਬਹੁਤ ਹਾਨੀਕਾਰਕ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਚੁੱਕੀ ਹੈ ਕਿ ਲਾਈਵ ਸ਼ੋਅ ਦੌਰਾਨ ਸ਼ਰਾਬ, ਨਸ਼ੇ ਅਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਏ ਜਾਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।