ਪੜਚੋਲ ਕਰੋ

ਫਿਲਮ 'ਮਾਹੀ ਮੇਰਾ ਨਿੱਕਾ ਜਿਹਾ' ਦਾ ਟ੍ਰੇਲਰ ਰਿਲੀਜ਼, ਛੋਟੇ ਕੱਦ ਤੋਂ ਨਿਰਾਸ਼ ਪੁਖਰਾਜ ਭੱਲਾ

ਪੁਖਰਾਜ ਭੱਲਾ ਤੇ ਹਸ਼ਨੀਨ ਚੌਹਾਨ ਸਟਾਰਰ ਰੋਮ-ਕਾਮ ਪੰਜਾਬੀ ਫਿਲਮ 'ਮਾਹੀ ਮੇਰਾ ਨਿੱਕਾ ਜਿਹਾ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।

ਚੰਡੀਗੜ੍ਹ: ਪੁਖਰਾਜ ਭੱਲਾ ਤੇ ਹਸ਼ਨੀਨ ਚੌਹਾਨ ਸਟਾਰਰ ਰੋਮ-ਕਾਮ ਪੰਜਾਬੀ ਫਿਲਮ 'ਮਾਹੀ ਮੇਰਾ ਨਿੱਕਾ ਜਿਹਾ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦੀ ਟੀਮ ਦਾ ਦਾਅਵਾ ਹੈ ਕਿ ਤੁਸੀਂ ਰੋਮਾਂਟਿਕ ਕਾਮੇਡੀ ਫਿਲਮਾਂ ਤਾਂ ਬਹੁਤ ਦੇਖੀਆਂ ਹੋਣਗੀਆਂ ਪਰ 'ਮਾਹੀ ਮੇਰਾ ਨਿੱਕਾ ਜਿਹਾ' ਦੀ ਕਹਾਣੀ ਬਿਲਕੁਲ ਵੱਖਰੀ ਲੱਗਦੀ ਹੈ। ਅੱਜ, ਟ੍ਰੇਲਰ ਰਿਲੀਜ਼ ਹੋ ਗਿਆ ਹੈ ਤੇ ਫਿਲਮ ਦਾ ਵਿਸ਼ਾ ਬਿਲਕੁਲ ਸਪੱਸ਼ਟ ਹੈ ਕਿ ਕਹਾਣੀ ਲਾੜੇ ਤੇ ਲਾੜੀ ਦੇ ਵਿਚਕਾਰ ਉਚਾਈ ਦੇ ਬੇਮੇਲ ਬਾਰੇ ਹੈ।

ਛੋਟੇ ਵਿਅਕਤੀ ਦਾ ਕਿਰਦਾਰ ਨਿਭਾਅ ਰਿਹਾ ਮੁੱਖ ਅਦਾਕਾਰ ਪੁਖਰਾਜ ਭੱਲਾ ਆਪਣੇ ਕੱਦ ਤੋਂ ਬਹੁਤ ਨਿਰਾਸ਼ ਨਜ਼ਰ ਆ ਰਿਹਾ ਹੈ ਤੇ ਕੱਦ ਵਧਾਉਣ ਲਈ ਲੋਕਾਂ ਨੂੰ ਦਵਾਈ ਵੇਚਣ ਵਾਲਾ ਉਸ ਦਾ ਪਿਤਾ ਆਪਣੇ ਪੁੱਤਰ ਦੀ ਮਦਦ ਨਹੀਂ ਕਰ ਸਕਿਆ। ਟ੍ਰੇਲਰ 'ਚ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਪੁਖਰਾਜ ਆਪਣੇ ਛੋਟੇ ਕੱਦ ਕਾਰਨ ਫੌਜ 'ਚ ਵੀ ਰਿਜੈਕਟ ਹੋ ਜਾਂਦਾ ਹੈ।

ਇਸ ਤੋਂ ਇਲਾਵਾ, ਫਿਲਮ 'ਚ ਫੀਮੇਲ ਲੀਡ 'ਹਸ਼ਨੀਨ ਚੌਹਾਨ' ਦੇ ਪਿਤਾ ਵੀ ਕੱਦ ਵਿਚ ਛੋਟੇ ਹਨ ਤੇ ਉਨ੍ਹਾਂ ਦੀ ਪਤਨੀ ਹਮੇਸ਼ਾ ਇਸ ਬਾਰੇ ਸ਼ਿਕਾਇਤ ਕਰਦੀ ਰਹਿੰਦੀ ਹੈ। ਉਹ ਆਪਣੀ ਧੀ ਲਈ ਇੱਕ ਕੈਨੇਡੀਅਨ ਮੁੰਡਾ ਲੱਭਦੀ ਹੈ ਕਿਉਂਕਿ ਉਹ ਚਾਹੁੰਦੀ ਹੈ ਕਿ ਉਹ ਇੱਕ ਲੰਬੇ ਤੇ ਸੁੰਦਰ ਮੁੰਡੇ ਨਾਲ ਵਿਆਹ ਕਰੇ। ਆਮ ਤੌਰ 'ਤੇ ਭਾਰਤੀ ਸਮਾਜ ਵਿੱਚ ਪਤਨੀ ਦਾ ਪਤੀ ਨਾਲੋਂ ਛੋਟਾ ਹੋਣਾ ਸੁਭਾਵਿਕ ਹੈ ਤੇ ਜੇਕਰ ਪਤਨੀ ਪਤੀ ਤੋਂ ਲੰਬੀ ਹੋਵੇ ਤਾਂ ਇਹ ਗੱਲਾਂ ਦਾ ਵਿਸ਼ਾ ਬਣ ਜਾਂਦਾ ਹੈ।

ਆਮ ਤੌਰ 'ਤੇ, ਕੁੜੀਆਂ ਅਤੇ ਮੁੰਡਿਆਂ ਦੇ ਆਪਣੇ ਜੀਵਨ ਸਾਥੀਆਂ ਦੀ ਦਿੱਖ, ਕੱਦ ਅਤੇ ਸ਼ਖਸੀਅਤ ਲਈ ਬਹੁਤ ਸਾਰੇ ਸੁਪਨੇ ਅਤੇ ਉਮੀਦਾਂ ਹੁੰਦੀਆਂ ਹਨ ਤਾਂ ਜੋ ਉਹ ਸਭ ਤੋਂ ਵਧੀਆ ਮੈਚ ਕਰ ਸਕਣ। ਹਾਲਾਂਕਿ, ਹਸ਼ਨੀਨ ਨੂੰ ਪੁਖਰਾਜ ਨਾਲ ਪਿਆਰ ਹੋ ਜਾਂਦਾ ਹੈ ਤੇ ਹੁਣ, ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਇੱਕ ਦੂਜੇ ਨੂੰ ਕਿਵੇਂ ਮਿਲਣਗੇ? ਕੀ ਉਹ ਇਸ ਕਮੀ ਦੇ ਬਾਵਜੂਦ ਵਿਆਹ ਕਰਨਗੇ ਤੇ ਇੱਕ ਸੰਪੂਰਣ ਜੋੜਾ ਬਣਾਉਣਗੇ?  ਕੀ ਇਹ ਪ੍ਰੇਮ ਵਿਆਹ ਹੋਵੇਗਾ ਜਾਂ ਅਰੇਂਜਡ ਮੈਰਿਜ? ਉਨ੍ਹਾਂ ਦੀ ਅਸਾਧਾਰਨ ਜੋੜੀ ਨੂੰ ਦੇਖ ਕੇ ਉਨ੍ਹਾਂ ਦੇ ਪਰਿਵਾਰ ਤੇ ਸਮਾਜ ਕੀ ਪ੍ਰਤੀਕਿਰਿਆ ਕਰਨਗੇ?

ਇਨ੍ਹਾਂ ਸਾਰੇ ਸਵਾਲਾਂ ਦੇ ਨਾਲ ਹੀ ਫਿਲਮ ਦੀ ਟੀਮ ਨੇ ਦਰਸ਼ਕਾਂ ਨੂੰ ਫਿਲਮ ਬਾਰੇ ਹੋਰ ਜਾਣਨ ਲਈ ਉਤਸੁਕ ਬਣਾਇਆ ਹੈ ਤੇ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਹ ਫਿਲਮ 3 ਜੂਨ 2022 ਨੂੰ ਵਿਸ਼ਵ ਪੱਧਰ 'ਤੇ ਰਿਲੀਜ਼ ਹੋ ਰਹੀ ਹੈ।

ਪੁਖਰਾਜ ਤੇ ਹਸ਼ਨੀਨ ਤੋਂ ਇਲਾਵਾ, ਫਿਲਮ ਦੀ ਮਸ਼ਹੂਰ ਕਾਸਟ ਵਿੱਚ ਜਸਵਿੰਦਰ ਭੱਲਾ, ਕਰਨਵੀਰ ਦਿਓਲ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਸੀਮਾ ਕੌਸ਼ਲ, ਹਨੀ ਮੱਟੂ ਤੇ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਹੋਰ ਨਾਮਵਰ ਕਲਾਕਾਰ ਹਨ।

ਫਿਲਮ ਦੀ ਕਹਾਣੀ ਜਗਦੇਵ ਸੇਖੋਂ ਦੁਆਰਾ ਲਿਖੀ ਗਈ ਹੈ, ਸਤਿੰਦਰ ਸਿੰਘ ਦੇਵ ਦੁਆਰਾ ਨਿਰਦੇਸ਼ਿਤ ਤੇ ਰੰਜੀਵ ਸਿੰਗਲਾ ਦੁਆਰਾ ਨਿਰਮਿਤ ਹੈ। ਰੰਜੀਵ ਸਿੰਗਲਾ ਪ੍ਰੋਡਕਸ਼ਨ ਦੁਆਰਾ ਫਿਲਮ ਮਾਹੀ ਮੇਰਾ ਨਿੱਕਾ ਜਿਹਾ ਦੁਨੀਆ ਭਰ ਵਿੱਚ ਪੇਸ਼ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Embed widget