ਅਮੈਲੀਆ ਪੰਜਾਬੀ ਦੀ ਰਿਪੋਰਟ
Diljit Dosanjh Video: ਦਿਲਜੀਤ ਦੋਸਾਂਝ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਦਿਲਜੀਤ ਦੋਸਾਂਝ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਨਾਲ ਪੰਜਾਬੀ ਇੰਡਸਟਰੀ 'ਚ ਨਹੀਂ, ਸਗੋਂ ਬਾਲੀਵੁੱਡ 'ਚ ਵੀ ਪਛਾਣ ਬਣਾਈ ਹੈ। ਹੁਣ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਤਾਂ ਦਿਲਜੀਤ ਦੋਸਾਂਝ ਗਲੋਬਲ ਆਈਕਨ ਬਣ ਗਏ ਹਨ।
ਹੁਣ ਦਿਲਜੀਤ ਦੋਸਾਂਝ ਦਾ ਨਾਂ ਫਿਰ ਤੋਂ ਪੂਰੀ ਦੁਨੀਆ ਵਿੱਚ ਚਰਚਾ 'ਚ ਹੈ। ਦਿਲਜੀਤ ਬਾਰੇ ਅਸੀਂ ਜੋ ਖਬਰ ਤੁਹਾਨੂੰ ਦੱਸਣ ਜਾ ਰਹੇ ਹਾਂ, ਉਸ ਨੂੰ ਸੁਣ ਕੇ ਤੁਸੀਂ ਵੀ ਮਾਣ ਮਹਿਸੂਸ ਕਰੋਗੇ।
ਦਰਅਸਲ, ਦਿਲਜੀਤ ਦੋਸਾਂਝ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲੰਿਕਨ ਪੀਐਮ ਮੋਦੀ ਦੇ ਨਾਲ ਖੜੇ ਨਜ਼ਰ ਆ ਰਹੇ ਹਨ। ਇਸ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਨੇ ਦਿਲਜੀਤ ਦੋਸਾਂਝ ਦਾ ਜ਼ਿਕਰ ਕੀਤਾ। ਇਸ ਦੌਰਾਨ ਵਿਦੇਸ਼ ਮੰਤਰੀ ਕਹਿੰਦੇ ਹਨ, 'ਸੰਯੁਕਤ ਰਾਸ਼ਟਰ ਅਮਰੀਕਾ ‘ਚ, ਭਾਰਤ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਹੈ। ਅਸੀਂ ਮਿੰਡੀ ਕਲਿੰਗ ਦੀ ਕਾਮੇਡੀ 'ਤੇ ਹੱਸਦੇ ਹਾਂ ਅਤੇ ਕੋਚੇਲਾ ਵਿੱਚ ਦਿਲਜੀਤ ਦੋਸਾਂਝ ਦੀਆਂ ਧੁਨਾਂ 'ਤੇ ਨੱਚਦੇ ਹਾਂ’। ਦੇਖੋ ਇਹ ਵੀਡੀਓ:
ਦੱਸ ਦਈਏ ਕਿ ਇਸ ਦੌਰਾਨ ਪੀਐਮ ਮੋਦੀ ਵੀ ਅਮਰੀਕੀ ਵਿਦੇਸ਼ ਮੰਤਰੀ ਦੇ ਨਾਲ ਖੜੇ ਸੀ। ਦਿਲਜੀਤ ਦੋਸਾਂਝ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਭਾਰਤ ਤੇ ਅਮਰੀਕਾ ਦਾ ਝੰਡਾ ਬਣਾਇਆ ਹੈ।
ਕਾਬਿਲੇਗ਼ੌਰ ਹੈ ਕਿ ਅਪ੍ਰੈਲ ਮਹੀਨੇ ਵਿੱਚ ਦਿਲਜੀਤ ਦੋਸਾਂਝ ਨੇ ਕੈਲੀਫੋਰਨੀਆ ਦੇ ਕੋਚੈਲਾ ਫਿਲਮ ਫੈਸਟੀਵਲ 'ਚ ਪਰਫਾਰਮ ਕੀਤਾ ਸੀ। ਦਿਲਜੀਤ ਆਪਣੀ ਇਸ ਪਰਫਾਰਮੈਂਸ ਦੇ ਨਾਲ ਪੂਰੀ ਦੁਨੀਆ 'ਚ ਗਲੋਬਲ ਆਈਕਨ ਬਣ ਕੇ ਉੱਭਰੇ ਹਨ। ਉਨ੍ਹਾਂ ਦੀ ਪਰਫਾਰਮੈਂਸ ਦੇ ਚਰਚੇ ਤਾਂ ਹਾਲੀਵੁੱਡ ਤੱਕ ਵੀ ਪਹੁੰਚ ਗਏ ਹਨ। ਹਾਲ ਹੀ 'ਚ ਦਿਲਜੀਤ ਹਾਲੀਵੁੱਡ ਗਾਇਕਾ ਟੇਲਰ ਸਵਿਫਟ ਦੇ ਨਾਲ ਰੈਸਟੋਰੈਂਟ 'ਚ ਵੀ ਨਜ਼ਰ ਆਏ ਸੀ।
ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਹਾਲ ਹੀ ਵਿੱਚ ਨਿਮਰਤ ਖਹਿਰਾ ਦੇ ਨਾਲ ਫਿਲਮ 'ਜੋੜੀ' 'ਚ ਨਜ਼ਰ ਆਏ ਸੀ। ਪੂਰੀ ਦੁਨੀਆ 'ਚ ਇਸ ਫਿਲਮ ਨੂੰ ਭਰਪੂਰ ਪਿਆਰ ਮਿਲਿਆ।