ਮੁੰਬਈ: ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਖਰਾਬ ਹੋਣ ਕਾਰਨ 29 ਜੂਨ ਮੰਗਲਵਾਰ ਨੂੰ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੀ ਟੀਮ ਨੇ ਦਿਲੀਪ ਕੁਮਾਰ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਸੁਧਾਰ ਦੀ ਜਾਣਕਾਰੀ ਦਿੱਤੀ ਹੈ। ਰਿਪੋਰਟਾਂ ਅਨੁਸਾਰ ਦਿਲੀਪ ਕੁਮਾਰ ਨੂੰ ਘੱਟੋ-ਘੱਟ 3 ਦਿਨ ਹੋਰ ਹਸਪਤਾਲ ਵਿੱਚ ਰਹਿਣਾ ਪੈ ਸਕਦਾ ਹੈ। ਫਿਲਹਾਲ ਦਿਲੀਪ ਕੁਮਾਰ ਆਈਸੀਯੂ ਵਿੱਚ ਹੀ ਡਾਕਟਰਾਂ ਦੀ ਨਿਗਰਾਨੀ ਹੇਠ ਰਹਿ ਰਹੇ ਹਨ।



ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ, ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦਲੀਪ ਕੁਮਾਰ ਦੇ ਪਰਿਵਾਰਕ ਦੋਸਤ ਫੈਜ਼ਲ ਫਾਰੂਕੀ ਨੇ ਵੀ ਆਪਣੇ ਟਵਿੱਟਰ ਅਕਾਊਂਟ ਤੋਂ ਦਿਲੀਪ ਕੁਮਾਰ ਦੇ ਹਸਪਤਾਲ ਵਿੱਚ ਦਾਖਲ ਹੋਣ ਦੀ ਜਾਣਕਾਰੀ ਦਿੱਤੀ ਸੀ।

ਇਸ ਤੋਂ ਪਹਿਲਾਂ, 6 ਜੂਨ ਨੂੰ, ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਉਸੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਵੇਲੇ ਵੀ ਦਿਲੀਪ ਕੁਮਾਰ ਨੂੰ ਹਸਪਤਾਲ ਵਿਚ 5 ਦਿਨ ਬਿਤਾਉਣ ਤੋਂ ਬਾਅਦ 11 ਜੂਨ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹੁਣ ਵੀ ਦਿਲੀਪ ਕੁਮਾਰ ਦੀ ਸਿਹਤ 'ਚ ਕਾਫੀ ਸੁਧਾਰ ਹੋ ਰਿਹਾ ਹੈ ਤੇ ਬਹੁਤ ਜਲਦ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਸਕਦੀ ਹੈ।