Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦੀ ਲਹਿਰ ਫੈਲ ਗਈ ਹੈ। ਦੱਸ ਦੇਈਏ ਕਿ ਬੰਗਾਲੀ ਫਿਲਮਾਂ ਅਤੇ ਟੈਲੀਵਿਜ਼ਨ ਜਗਤ ਦੇ ਮੰਨੇ-ਪ੍ਰਮੰਨੇ ਅਦਾਕਾਰ ਤਮਾਲ ਰਾਏ ਚੌਧਰੀ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਪਰਿਵਾਰਕ ਸੂਤਰਾਂ ਅਨੁਸਾਰ, ਰਾਏ ਚੌਧਰੀ ਨੇ ਦੱਖਣੀ ਕੋਲਕਾਤਾ ਸਥਿਤ ਆਪਣੇ ਘਰ ਵਿਚ ਨੀਂਦ ਵਿੱਚ ਹੀ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ (Cardiac Arrest) ਦੱਸਿਆ ਜਾ ਰਿਹਾ ਹੈ।
ਥੀਏਟਰ ਤੋਂ ਕਰੀਅਰ ਦੀ ਕੀਤੀ ਸ਼ੁਰੂਆਤ
ਦੱਸ ਦੇਈਏ ਕਿ ਤਮਾਲ ਰਾਏ ਚੌਧਰੀ ਬੰਗਾਲੀ ਫਿਲਮ ਇੰਡਸਟਰੀ ਦੇ ਇੱਕ ਜਾਣੇ-ਪਛਾਣੇ ਚਰਿੱਤਰ ਅਦਾਕਾਰ ਸਨ। ਉਨ੍ਹਾਂ ਨੇ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਸਟੇਜ (ਥੀਏਟਰ) ਤੋਂ ਕੀਤੀ ਸੀ ਅਤੇ ਸਾਰੀ ਉਮਰ ਰੰਗਮੰਚ ਨਾਲ ਡੂੰਘੀ ਤਰ੍ਹਾਂ ਜੁੜੇ ਰਹੇ। ਹਾਲਾਂਕਿ ਥੀਏਟਰ ਉਨ੍ਹਾਂ ਦਾ ਪਹਿਲਾ ਪਿਆਰ ਸੀ, ਪਰ ਉਹ ਬੰਗਾਲੀ ਟੀਵੀ ਸੀਰੀਅਲਾਂ ਅਤੇ ਫਿਲਮਾਂ ਵਿੱਚ ਵੀ ਇੱਕ ਹਰਮਨ ਪਿਆਰਾ ਚਿਹਰਾ ਬਣ ਗਏ ਸਨ।
ਟੀਵੀ ਅਤੇ ਫਿਲਮਾਂ ਵਿੱਚ ਅਹਿਮ ਪਛਾਣ
90 ਦੇ ਦਹਾਕੇ ਦੇ ਅੱਧ ਤੋਂ, ਉਹ ਕਈ ਪ੍ਰਸਿੱਧ ਬੰਗਾਲੀ ਟੈਲੀਵਿਜ਼ਨ ਸੀਰੀਅਲਾਂ ਵਿੱਚ ਨਜ਼ਰ ਆਉਣ ਲੱਗੇ। ਉਨ੍ਹਾਂ ਵੱਲੋਂ ਨਿਭਾਏ ਗਏ ਸਹਾਇਕ ਕਿਰਦਾਰਾਂ ਨੇ ਉਨ੍ਹਾਂ ਨੂੰ ਦਰਸ਼ਕਾਂ ਵਿੱਚ ਬਹੁਤ ਪ੍ਰਸਿੱਧੀ ਦਿਵਾਈ। ਉਹ ਬਾਅਦ ਵਿੱਚ ਮੁੱਖ ਧਾਰਾ ਵਪਾਰਕ ਸਿਨੇਮਾ ਅਤੇ ਵਿਕਲਪਿਕ ਸ਼ੈਲੀਆਂ ਦੋਵਾਂ ਵਿੱਚ ਕਈ ਬੰਗਾਲੀ ਫਿਲਮਾਂ ਵਿੱਚ ਦਿਖਾਈ ਦਿੱਤੇ। ਪਿਛਲੇ ਕੁਝ ਸਮੇਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੇ ਕੰਮ ਘੱਟ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
