Amritpal Chotu Passes Away: ਪੰਜਾਬੀ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਦੇਹਾਂਤ ਹੋ ਗਿਆ ਹੈ। ਦੱੱਸ ਦਈਏ ਕਿ ਹਾਲੇ ਤੱਕ ਅੰਮ੍ਰਿਤਪਾਲ ਛੋਟੂ ਦੀ ਮੌਤ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਅਮ੍ਰਿਤਪਾਲ ਛੋਟੂ ਦੀ ਮੌਤ ਦੀ ਜਾਣਕਾਰੀ PFTAA ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸਾਂਝੀ ਕੀਤੀ ਗਈ ਹੈ। PFTAA ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ, "ਅਸੀਂ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਅਦਾਕਾਰ ਅੰਮ੍ਰਿਤਪਾਲ ਛੋਟੂ ਨਹੀਂ ਰਹੇ।"





ਅਮ੍ਰਿਤਪਾਲ ਛੋਟੂ ਨੂੰ ਸਟੈਂਡ-ਅੱਪ ਕਾਮੇਡੀਅਨ ਅਤੇ ਟੈਲੀਵਿਜ਼ਨ 'ਤੇ ਆਪਣੇ ਪ੍ਰਦਰਸ਼ਨ ਲਈ ਕਈ ਫਿਲਮਾਂ 'ਚ ਮੌਕੇ ਮਿਲੇ ਸਨ। ਉਸਨੇ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਪ੍ਰਮੁੱਖ ਅਦਾਕਾਰਾਂ ਅਤੇ ਨਿਰਦੇਸ਼ਕਾਂ ਨਾਲ ਕੰਮ ਕੀਤਾ ਸੀ।






ਅਭਿਨੇਤਾ ਆਪਣੀ ਕਾਮੇਡੀ ਲਈ ਜਾਣਿਆ ਜਾਂਦਾ ਸੀ ਅਤੇ ਉਸਨੇ ਕਈ ਪੰਜਾਬੀ ਫਿਲਮਾਂ ਜਿਵੇਂ ਕਿ ਸਰਦਾਰ ਜੀ, ਸਰਦਾਰ ਜੀ 2, ਅਤੇ ਹੋਰ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਹੈ। ਅੰਮ੍ਰਿਤਪਾਲ ਛੋਟੂ ਪੰਜਾਬੀ ਅਤੇ ਬਾਲੀਵੁੱਡ ਕਾਮੇਡੀਅਨ ਅਤੇ ਅਦਾਕਾਰ ਸਨ। ਉਨ੍ਹਾਂ ਨੇ ਕਈ ਬਾਲੀਵੁੱਡ ਅਤੇ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਸੀ। ਅੰਮ੍ਰਿਤਪਾਲ ਛੋਟੂ ਬਾਲੀਵੁੱਡ ਅਤੇ ਪੰਜਾਬੀ ਸਿਨੇਮਾ ਵਿੱਚ ਕਾਮੇਡੀਅਨ ਵਜੋਂ ਆਪਣੀ ਭੂਮਿਕਾ ਲਈ ਮਸ਼ਹੂਰ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਭਗਵੰਤ ਮਾਨ, ਜਸਵਿੰਦਰ ਭੱਲਾ ਤੇ ਬੀਐਨ ਸ਼ਰਮਾ ਨਾਲ ਵੀ ਕਈ ਕਾਮੇਡੀ ਸੀਰੀਜ਼ ;ਚ ਕੰਮ ਕੀਤਾ ਸੀ। ਅੰਮ੍ਰਿਤਪਾਲ ਛੋਟੀ ਦਾ ਚਾਰਮ ਸਿਰਫ ਪੰਜਾਬੀ ਇੰਡਸਟਰੀ 'ਚ ਨਹੀਂ ਸਗੋਂ ਬਾਲੀਵੁੱਡ ਤੱਕ ਸੀ। ਉਸ ਨੇ ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨਾਲ ਵੀ ਕੰਮ ਕੀਤਾ ਸੀ।


ਇਹ ਵੀ ਪੜ੍ਹੋ: ਕਾਰਤਿਕ ਆਰੀਅਨ ਦੀ ਫਿਲਮ ਸ਼ਹਿਜ਼ਾਦਾ ਹੋਈ ਰਿਲੀਜ਼, ਫੁੱਲ ਫੈਮਿਲੀ ਡਰਾਮਾ ਤੇ ਮਨੋਰੰਜਨ ਦਾ ਡੋਜ਼, ਪੜ੍ਹੋ ਰਿਵਿਊ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।