Nirmal Rishi: ਪਦਮ ਸ਼੍ਰੀ ਮਿਲਣ ਤੋਂ ਬਾਅਦ ਨਿਰਮਲ ਰਿਸ਼ੀ ਦਾ ਪਹਿਲਾ ਬਿਆਨ, ਬੋਲੀ- 'ਜਦੋਂ ਕੇਂਦਰੀ ਮੰਤਰਾਲਾ ਤੋਂ ਫੋਨ ਆਇਆ ਤਾਂ ਮੈਂ ਡਰ ਗਈ'
Padma Shri Award 2024 : ਏਐਨਆਈ ਨਾਲ ਗੱਲਬਾਤ ਦੌਰਾਨ ਨਿਰਮਲ ਰਿਸ਼ੀ ਜੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਹਿਲੀ ਵਾਰ ਦੱਸਿਆ ਗਿਆ ਕਿ ਉਨ੍ਹਾਂ ਨੂੰ ਪਦਮ ਐਵਾਰਡ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ, ਤਾਂ ਉਨ੍ਹਾਂ ਦਾ ਰਿਐਕਸ਼ਨ ਕਿਵੇਂ ਦਾ ਸੀ।
Nirmal Rishi First Statement After Padma Shri: ਸੀਨੀਅਰ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਦਾ ਨਾਮ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਨਿਰਮਲ ਰਿਸ਼ੀ ਨੂੰ ਹਾਲ ਹੀ 'ਚ ਪਦਮ ਸ਼੍ਰੀ ਐਵਾਰਡ ਨਾਲ ਨਵਾਜ਼ਿਆ ਗਿਆ ਹੈ। ਉਨ੍ਹਾਂ ਨੂੰ 22 ਅਪ੍ਰੈਲ ਨੂੰ ਦੇਸ਼ ਦੀ ਰਾਸ਼ਟਰਪਤੀ ਦਰੌਪਦੀ ਮੁਰਮੂ ਵੱਲੋਂ ਪਦਮ ਸ਼੍ਰੀ ਸਨਮਾਨ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਉੱਘੀ ਅਦਾਕਾਰਾ ਦ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਏਐਨਆਈ ਨਾਲ ਗੱਲਬਾਤ ਦੌਰਾਨ ਨਿਰਮਲ ਰਿਸ਼ੀ ਜੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਹਿਲੀ ਵਾਰ ਦੱਸਿਆ ਗਿਆ ਕਿ ਉਨ੍ਹਾਂ ਨੂੰ ਪਦਮ ਐਵਾਰਡ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ, ਤਾਂ ਉਨ੍ਹਾਂ ਦਾ ਰਿਐਕਸ਼ਨ ਕਿਵੇਂ ਦਾ ਸੀ। ਉਨ੍ਹਾਂ ਨੇ ਕਿਹਾ, 'ਜਦੋਂ ਪਹਿਲੀ ਦਫਾ ਫੋਨ ਆਇਆ ਤਾਂ ਮੈਂ ਘਬਰਾ ਗਈ। ਮੈਨੂੰ ਲੱਗਿਆ ਕਿ ਦਿੱਲੀ ਤੋਂ ਸੀਬੀਆਈ ਵਾਲੇ ਮੇਰੀ ਐਨਕੁਆਇਰੀ ਕਰ ਰਹੇ ਹਨ। ਜਦੋਂ ਉਨ੍ਹਾਂ ਨੇ ਮੇਰੇ ਕੋਲੋਂ ਮੇਰੀਆਂ ਪਰਸਨਲ ਡੀਟੇਲਜ਼ ਪੁੱਛੀਆਂ ਤਾਂ ਮੈਂ ਅੱਗੋਂ ਕਿਹਾ ਕਿ ਮੈਂ ਤੁਹਾਨੂੰ ਨਹੀਂ ਦੱਸਾਂਗੀ ਕਿ ਮੈਂ ਕਿੱਥੇ ਹਾਂ ਤੇ ਕੀ ਕਰ ਰਹੀ ਹਾਂ। ਇਸ ਤੋਂ ਬਾਅਦ ਉਨ੍ਹਾ ਨੇ ਫੋਨ ਕੱਟ ਦਿੱਤਾ। ਥੋੜੀ ਦੇਰ ਬਾਅਦ ਫਿਰ ਫੋਨ ਦੀ ਘੰਟੀ ਵੱਜੀ ਤਾਂ ਮੈਂ ਵਾਪਸ ਫੋਨ ਚੁੱਕਿਆ। ਉਨ੍ਹਾਂ ਨੇ ਕਿਹਾ, ਤੁਸੀਂ ਇੱਕ ਵਾਰ ਗੱਲ ਤਾਂ ਕਰੋ। ਮੈਂ ਫਿਰ ਵੀ ਗੱਲ ਕਰਨ ਨੂੰ ਤਿਆਰ ਨਹੀਂ ਸੀ।' ਫਿਰ ਨਿਰਮਲ ਰਿਸ਼ੀ ਜੀ ਨੂੰ ਐਵਾਰਡ ਕਿਵੇਂ ਮਿਿਲਿਆ, ਤੁਸੀਂ ਖੁਦ ਦੇਖੋ ਇਸ ਵੀਡੀਓ 'ਚ:
View this post on Instagram
ਕਾਬਿਲੇਗ਼ੌਰ ਹੈ ਕਿ ਨਿਰਮਲ ਰਿਸ਼ੀ 40 ਸਾਲ ਤੋਂ ਜ਼ਿਆਦਾ ਸਮੇਂ ਤੋਂ ਪੰਜਾਬੀ ਸਿਨੇਮਾ 'ਚ ਐਕਟਿਵ ਹਨ। ਉਨ੍ਹਾਂ ਨੇ 1983 'ਚ ਫਿਲਮ 'ਲੌਂਗ ਦਾ ਲਸ਼ਕਾਰਾ' ਨਾਲ ਐਕਟਿੰਗ ਦੀ ਦੁਨੀਆ 'ਚ ਕਦਮ ਰੱਖਿਆ ਸੀ। ਇਸ ਫਿਲਮ 'ਚ ਉਹ ਗੁਲਾਬੋ ਮਾਸੀ ਦੇ ਕਿਰਦਾਰ 'ਚ ਨਜ਼ਰ ਆਈ ਸੀ। ਉਨ੍ਹਾਂ ਦਾ ਇਹ ਕਿਰਦਾਰ ਅੱਜ ਵੀ ਲੋਕਾਂ ਦੇ ਦਿਲਾਂ 'ਚ ਵੱਸਿਆ ਹੋਇਆ ਹੈ। ਨਿਰਮਲ ਰਿਸ਼ੀ ਨੇ ਆਪਣੇ ਕਰੀਅਰ 'ਚ ਹੁਣ ਤੱਕ 100 ਤੋਂ ਜ਼ਿਆਦਾ ਫਿਲਮਾਂ 'ਚ ਕੰਮ ਕੀਤਾ ਹੈ।