Vicky Katrina Death Threat: ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ `ਚ ਮਾਮਲਾ ਦਰਜ, ਜਾਂਚ ਸ਼ੁਰੂ
Vicky Katrina Death Threat: ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਵਿੱਚ ਵਿੱਕੀ ਕੌਸ਼ਲ ਵੱਲੋਂ ਮੁੰਬਈ ਦੇ ਸਾਂਤਾਕਰੂਜ਼ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।
Vicky Kaushal Katrina Kaif Death Threat: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ 'ਚ ਵਿੱਕੀ ਨੇ ਮੁੰਬਈ ਦੇ ਸਾਂਤਾਕਰੂਜ਼ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਦਿਤਿਆ ਰਾਜਪੂਤ ਨਾਂ ਦੇ ਵਿਅਕਤੀ 'ਤੇ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦਾ ਦੋਸ਼ ਹੈ। ਪੁਲਿਸ ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਆਦਿਤਿਆ ਖਿਲਾਫ ਜਾਂਚ ਕਰ ਰਹੀ ਹੈ।
ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 506 (2), 354 (ਡੀ) ਆਈਪੀਸੀ ਦੀ ਧਾਰਾ 67 ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਵਿੱਕੀ ਕੌਸ਼ਲ ਨੇ ਇਲਜ਼ਾਮ ਲਗਾਇਆ ਹੈ ਕਿ ਇੱਕ ਵਿਅਕਤੀ ਉਸ ਨੂੰ ਇੰਸਟਾਗ੍ਰਾਮ 'ਤੇ ਮੈਸੇਜ ਰਾਹੀਂ ਧਮਕੀਆਂ ਦੇ ਰਿਹਾ ਹੈ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਉਸਦੀ ਪਤਨੀ ਯਾਨੀ ਕੈਟਰੀਨਾ ਕੈਫ 'ਤੇ ਵੀ ਨਜ਼ਰ ਰੱਖ ਰਿਹਾ ਹੈ ਅਤੇ ਉਸਨੂੰ ਧਮਕੀਆਂ ਦੇ ਰਿਹਾ ਹੈ।
Maharashtra | Police register a case against an unidentified man and initiate an investigation for allegedly giving life threats to actors Katrina Kaif and Vicky Kaushal through social media. Case registered at Santacruz Police Station: Mumbai Police
— ANI (@ANI) July 25, 2022
(File photos) pic.twitter.com/hQTaTMnB9a
ਜ਼ਿਕਰਯੋਗ ਹੈ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ ਪਿਛਲੇ ਸਾਲ 9 ਦਸੰਬਰ ਨੂੰ ਹੋਇਆ ਸੀ। ਹਾਲ ਹੀ 'ਚ ਦੋਵੇਂ ਸਿਤਾਰੇ ਆਪਣੇ ਕਰੀਬੀ ਦੋਸਤਾਂ ਨਾਲ ਕੈਟਰੀਨਾ ਦਾ ਜਨਮਦਿਨ ਸੈਲੀਬ੍ਰੇਟ ਕਰਨ ਲਈ ਮਾਲਦੀਵ ਗਏ ਸਨ। 16 ਜੁਲਾਈ ਨੂੰ ਕੈਟਰੀਨਾ ਨੇ ਆਪਣਾ 39ਵਾਂ ਜਨਮਦਿਨ ਮਨਾਇਆ। ਉਥੋਂ ਦੋਵਾਂ ਸਿਤਾਰਿਆਂ ਦੀਆਂ ਕਈ ਖਾਸ ਤਸਵੀਰਾਂ ਵੀ ਸਾਹਮਣੇ ਆਈਆਂ ਸਨ।
ਸਲਮਾਨ ਖਾਨ ਨੂੰ ਵੀ ਮਿਲ ਚੁੱਕੀ ਹੈ ਜਾਨੋਂ ਮਾਰਨ ਦੀ ਧਮਕੀ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਸਟਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੋਵੇ। ਇਸ ਤੋਂ ਪਹਿਲਾਂ ਹਾਲ ਹੀ 'ਚ ਅਭਿਨੇਤਾ ਸਲਮਾਨ ਖਾਨ ਨੂੰ ਇਕ ਚਿੱਠੀ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਮਾਮਲੇ 'ਚ ਸਲਮਾਨ ਖਾਨ ਦੀ ਤਰਫੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਕੁਝ ਦਿਨ ਪਹਿਲਾਂ ਸਲਮਾਨ ਖੁਦ ਮੁੰਬਈ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ ਸਨ। ਰਿਪੋਰਟਾਂ ਮੁਤਾਬਕ ਉਸ ਨੇ ਬੰਦੂਕ ਦੇ ਲਾਇਸੈਂਸ ਲਈ ਵੀ ਅਪਲਾਈ ਕੀਤਾ ਸੀ।