ਬਾਲੀਵੁੱਡ ਅਭਿਨੇਤਰੀ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਅਫੇਅਰ ਦੇ ਚਰਚੇ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਹਨ। ਲੌਕਡਾਊਨ ਦੌਰਾਨ ਦੋਵਾਂ ਨੂੰ ਹਾਊਸ ਪਾਰਟੀ ਅਤੇ ਬਾਹਰ ਇਕਠੇ ਸਪਾਟ ਕੀਤਾ ਗਿਆ। ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਬਹੁਤ ਤੇਜ਼ੀ ਨਾਲ ਵਾਇਰਲ ਹੋਈਆਂ। ਹਾਲਾਂਕਿ ਦੋਵਾਂ ਨੇ ਕਦੇ ਵੀ ਅਧਿਕਾਰਤ ਤੌਰ 'ਤੇ ਰਿਸ਼ਤੇ 'ਚ ਹੋਣ ਦੀ ਗੱਲ ਨਹੀਂ ਕੀਤੀ।


 


ਹੁਣ ਮਾਮਲਾ ਹੋਰ ਵੱਧ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬਹੁਤ ਜਲਦ ਵਿਆਹ ਕਰਾਉਣ ਜਾ ਰਹੇ ਹਨ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਸਟਾਈਲਿਸਟ ਅਤੇ ਕਾਸਟਿਊ ਮ ਡਿਜ਼ਾਈਨਰ ਐਸ਼ਲੇ ਰੇਬੇਲੋ ਨੇ ਅਜਿਹਾ ਪੋਸਟ ਕੀਤਾ ਹੈ, ਜਿਸ ਤੋਂ ਬਾਅਦ ਲੋਕਾਂ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਵਿੱਕੀ ਅਤੇ ਕੈਟਰੀਨਾ ਬਹੁਤ ਜਲਦੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।



ਦਰਅਸਲ, ਕੈਟਰੀਨਾ ਕੈਫ ਦੇ ਜਨਮਦਿਨ 'ਤੇ ਐਸ਼ਲੇ ਰੇਬੇਲੋ ਨੇ ਉਸ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਜਨਮਦਿਨ ਵਿਸ਼ ਕੀਤੀ। ਵਿਸ਼ ਕਰਨ ਲਈ ਉਨ੍ਹਾਂ ਕੈਟਰੀਨਾ ਕੈਫ ਦੀ ਇੱਕ ਪੁਰਾਣੀ ਤਸਵੀਰ ਸ਼ੇਅਰ ਕੀਤੀ, ਜਿਸ ਵਿੱਚ ਕੈਟਰੀਨਾ ਨੇ ਵਿਆਹ ਦਾ ਗਾਊਨ ਪਾਇਆ ਹੋਇਆ ਹੈ। ਇਹ ਤਸਵੀਰ ਫਿਲਮ ਭਾਰਤ ਦੀ ਸ਼ੂਟਿੰਗ ਦੌਰਾਨ ਲਈ ਗਈ ਹੈ।




ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਐਸ਼ਲੇ ਰੇਬੇਲੋ ਨੇ ਲਿਖਿਆ, "ਜਨਮਦਿਨ ਮੁਬਾਰਕ ਕੈਟਰੀਨਾ ਕੈਫ, ਕਾਸ਼ ਇਹ ਇਕ ਹਕੀਕਤ ਬਣ ਜਾਵੇ।" ਕੈਟਰੀਨਾ ਨੇ ਐਸ਼ਲੇ ਦੀ ਪੋਸਟ 'ਤੇ ਸ਼ੁਕਰਗੁਜ਼ਾਰੀ ਜ਼ਾਹਰ ਕੀਤੀ ਅਤੇ ਉਸ ਤਸਵੀਰ ਨੂੰ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਸਾਂਝਾ ਕੀਤਾ। ਉਸ ਸਮੇਂ ਤੋਂ ਪ੍ਰਸ਼ੰਸਕ ਕਿਆਸ ਲਗਾ ਰਹੇ ਹਨ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਜਲਦੀ ਵਿਆਹ ਕਰਵਾ ਸਕਦੇ ਹਨ। ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਬਹੁਤ ਤੇਜ਼ੀ ਨਾਲ ਵਾਇਰਲ ਹੋਈਆਂ। ਹਾਲਾਂਕਿ ਦੋਵਾਂ ਨੇ ਕਦੇ ਵੀ ਅਧਿਕਾਰਤ ਤੌਰ 'ਤੇ ਰਿਸ਼ਤੇ 'ਚ ਹੋਣ ਦੀ ਗੱਲ ਨਹੀਂ ਕੀਤੀ।


 


 





 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904