ਮੁੰਬਈ: ਹਾਲ ਹੀ ‘ਚ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ਜਿਸ ਕਾਰਨ ਬੋਨੀ ਨੂੰ ਕਾਫੀ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵੀਡੀਓ ਨੂੰ ਪ੍ਰਸਿੱਧ ਵੈੱਬ ਪੋਰਟਲ ਨੇ ਜਾਰੀ ਕੀਤਾ ਹੈ ਜਿਸ ‘ਚ ਦਿਖਾਇਆ ਗਿਆ ਹੈ ਕਿ ਬੋਨੀ, ਉਰਵਸ਼ੀ ਨੂੰ ਗਲਤ ਢੰਗ ਨਾਲ ਟੱਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਵੀਡੀਓ ਦੇ ਸਾਹਮਣੇ ਆਉਂਦੇ ਹੀ ਇੰਟਰਨੈੱਟ ‘ਤੇ ਹੰਗਾਮਾ ਮੱਚ ਗਿਆ ਸੀ। ਇਸ ਤੋਂ ਬਾਅਦ ਉਰਵਸ਼ੀ ਨੇ ਟਵੀਟ ਕਰਕੇ ਦੱਸਿਆ ਕਿ ਅਜਿਹਾ ਕੁਝ ਨਹੀਂ ਹੈ। ਇਸ ਦੇ ਨਾਲ ਹੀ ਉਸ ਨੇ ਵੈੱਬ ਪੋਰਟਲ ਨੂੰ ਖੂਬ ਸੁਣਾਈਆਂ। ਇਸ ਤੋਂ ਬਾਅਦ ਉਰਵਸ਼ੀ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸਭ ਲੋਕ ਕਿਸੇ ‘ਤੇ ਵੀ ਬਿਨਾ ਕੁਝ ਸੋਚੇ ਹਮਲਾ ਕਰ ਦਿੰਦੇ ਹਨ। ਉਰਵਸ਼ੀ ਦੀਆਂ ਗੱਲਾਂ ਤੋਂ ਸਾਫ਼ ਹੈ ਕਿ ਉਸ ਦਿਨ ਉੱਥੇ ਅਜਿਹਾ ਕੁਝ ਨਹੀਂ ਹੋਇਆ ਸੀ। ਇਹ ਸਿਰਫ ਗਲਤਫਹਿਮੀ ਹੈ। ਅਜਿਹੇ ‘ਚ ਬੋਨੀ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਮੁੱਦੇ ‘ਤੇ ਉਨ੍ਹਾਂ ਨੇ ਅਜੇ ਤਕ ਕੋਈ ਬਿਆਨ ਜਾਰੀ ਨਹੀਂ ਕੀਤਾ।