ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਨੁਸ਼ਕਾ ਸ਼ਰਮਾ (Anushka Sharma) ਨੇ ਬਾਲੀਵੁੱਡ 'ਚ ਇੱਕ ਤੋਂ ਵੱਧ ਕੇ ਇੱਕ ਸੁਪਰਹਿੱਟ ਫ਼ਿਲਮਾਂ ਦਿੱਤੀਆਂ ਹਨ। ਅਨੁਸ਼ਕਾ ਸ਼ਰਮਾ ਨੇ ਰਿਅਲ ਲਾਈਫ਼ 'ਚ ਭਾਰਤੀ ਟੀਮ ਦੇ ਆਲਰਾਊਂਡਰ ਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਨਾਲ ਵਿਆਹ ਕਰਵਾਇਆ ਹੈ। ਅਨੁਸ਼ਕਾ ਤੇ ਵਿਰਾਟ ਦੀ ਜੋੜੀ ਨੂੰ ਕਾਫ਼ੀ ਪਸੰਦ ਕੀਤਾ ਜਾਂਦਾ ਹੈ।


ਅਨੁਸ਼ਕਾ ਸ਼ਰਮਾ ਵਿਰਾਟ ਕੋਹਲੀ ਨੇ ਲੰਬੇ ਸਮੇਂ ਤੱਕ ਇੱਕ-ਦੂਜੇ ਨੂੰ ਡੇਟ ਕੀਤਾ। ਫਿਰ ਦੋਵਾਂ ਨੇ ਵਿਆਹ ਕਰਵਾ ਲਿਆ। ਅੱਜ ਅਨੁਸ਼ਕਾ ਅਤੇ ਵਿਰਾਟ ਬੇਟੀ ਵਾਮਿਕਾ ਦੇ ਮਾਤਾ-ਪਿਤਾ ਵੀ ਹਨ। ਜਿੱਥੇ ਵਿਰਾਟ ਕੋਹਲੀ ਨੂੰ ਭਾਰਤੀ ਟੀਮ ਦਾ ਮਹਾਨ ਖਿਡਾਰੀ ਮੰਨਿਆ ਜਾਂਦਾ ਹੈ, ਉੱਥੇ ਹੀ ਅਨੁਸ਼ਕਾ ਸ਼ਰਮਾ ਨੂੰ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਵੀ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਇੱਕ ਤੋਂ ਵੱਧ ਸੁਪਰਹਿੱਟ ਫ਼ਿਲਮਾਂ 'ਚ ਕੰਮ ਕੀਤਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਅਨੁਸ਼ਕਾ ਦੇ ਪਤੀ ਵਿਰਾਟ ਕੋਹਲੀ ਨੂੰ ਉਨ੍ਹਾਂ ਦੀਆਂ ਕੁਝ ਫ਼ਿਲਮਾਂ ਬਿਲਕੁਲ ਵੀ ਪਸੰਦ ਨਹੀਂ ਹਨ। ਆਓ ਜਾਣਦੇ ਹਾਂ ਵਿਰਾਟ ਕੋਹਲੀ ਨੂੰ ਕਿਹੜੀ ਫ਼ਿਲਮ ਪਸੰਦ ਨਹੀਂ ਹੈ?


ਪੀਕੇ
ਰਾਜਕੁਮਾਰ ਹਿਰਾਨੀ ਦੀ ਫ਼ਿਲਮ 'ਪੀਕੇ' 'ਚ ਅਨੁਸ਼ਕਾ ਸ਼ਰਮਾ ਨੇ ਆਮਿਰ ਖ਼ਾਨ ਅਤੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਇੰਟੀਮੇਟ ਸੀਨ ਅਤੇ ਬੋਲਡ ਸੀਨ ਦਿੱਤੇ ਸਨ। ਇਸ 'ਚ ਅਦਾਕਾਰਾ ਨੇ ਪੱਤਰਕਾਰ ਦਾ ਕਿਰਦਾਰ ਨਿਭਾਇਆ ਹੈ। ਵਿਰਾਟ ਕੋਹਲੀ ਨੂੰ ਇੰਟੀਮੇਟ ਅਤੇ ਬੋਲਡ ਸੀਨਜ਼ ਕਾਰਨ ਉਨ੍ਹਾਂ ਦੀ ਫ਼ਿਲਮ ਬਿਲਕੁਲ ਵੀ ਪਸੰਦ ਨਹੀਂ ਹੈ।


ਬੈਂਡ ਬਾਜਾ ਬਾਰਾਤ
ਦੀਪਿਕਾ ਪਾਦੁਕੋਣ ਦੇ ਪਤੀ ਰਣਵੀਰ ਸਿੰਘ ਨੇ ਬੈਂਡ ਬਾਜਾ ਬਾਰਾਤ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਫ਼ਿਲਮ 'ਚ ਉਨ੍ਹਾਂ ਨੇ ਅਨੁਸ਼ਕਾ ਸ਼ਰਮਾ ਨਾਲ ਕਈ ਇੰਟੀਮੇਟ ਸੀਨ ਦਿੱਤੇ, ਜਿਸ ਕਾਰਨ ਵਿਰਾਟ ਕੋਹਲੀ ਨੂੰ ਅਨੁਸ਼ਕਾ ਸ਼ਰਮਾ ਦੀ ਇਹ ਫ਼ਿਲਮ ਬਿਲਕੁਲ ਵੀ ਪਸੰਦ ਨਹੀਂ ਆਈ।


NH10
ਅਨੁਸ਼ਕਾ ਸ਼ਰਮਾ ਨੇ ਫ਼ਿਲਮ NH10 'ਚ ਇਕ ਤੋਂ ਵੱਧ ਕੇ ਇਕ ਬੋਲਡ ਸੀਨ ਦਿੱਤੇ ਹਨ। ਇਸ ਫ਼ਿਲਮ 'ਚ ਅਨੁਸ਼ਕਾ ਸ਼ਰਮਾ ਨੇ ਕਈ ਇੰਟੀਮੇਟ ਸੀਨ ਦਿੱਤੇ ਹਨ, ਜਿਸ ਕਾਰਨ ਵਿਰਾਟ ਕੋਹਲੀ ਨੂੰ ਇਹ ਫ਼ਿਲਮ ਬਿਲਕੁਲ ਵੀ ਪਸੰਦ ਨਹੀਂ ਹੈ।


ਬੰਬੇ ਵੈਲਵੇਟ
ਬੰਬੇ ਵੈਲਵੇਟ 'ਚ ਅਨੁਸ਼ਕਾ ਸ਼ਰਮਾ ਨਾਲ ਰਣਬੀਰ ਕਪੂਰ ਨਜ਼ਰ ਆਏ ਸਨ। ਅਨੁਸ਼ਕਾ ਸ਼ਰਮਾ ਨੇ ਇਸ ਫ਼ਿਲਮ 'ਚ ਰਣਵੀਰ ਕਪੂਰ ਨਾਲ ਕਾਫ਼ੀ ਰੋਮਾਂਟਿਕ ਸੀਨ ਦਿੱਤੇ ਸਨ। ਇਸ ਫ਼ਿਲਮ 'ਚ ਅਨੁਸ਼ਕਾ ਸ਼ਰਮਾ ਨੇ ਕਾਫ਼ੀ ਇੰਟੀਮੇਟ ਸੀਨ ਦਿੱਤੇ ਹਨ, ਜਿਸ ਕਾਰਨ ਉਨ੍ਹਾਂ ਦੇ ਪਤੀ ਵਿਰਾਟ ਕੋਹਲੀ ਨੂੰ ਉਨ੍ਹਾਂ ਦੀ ਫ਼ਿਲਮ ਬਿਲਕੁਲ ਵੀ ਪਸੰਦ ਨਹੀਂ ਹੈ।