Vishal Dadlani Tribute To Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਮੌਤ ਨੂੰ ਅੱਜ ਇੱਕ ਹਫ਼ਤੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਹੁਣ ਤੱਕ ਪੁਲਿਸ ਸਿੱਧੂ ਦੇ ਕਾਤਲਾਂ ਨੂੰ ਫੜਨ 'ਚ ਕਾਮਯਾਬ ਨਹੀਂ ਹੋ ਸਕੀ ਹੈ। ਸਿੱਧੂ ਦੀ ਮੌਤ ਤੋਂ ਬਾਅਦ ਹਰ ਕੋਈ ਸਦਮੇ 'ਚ ਹੈ। ਹਰ ਕੋਈ ਆਪਣੇ-ਆਪਣੇ ਤਰੀਕੇ ਨਾਲ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਇਸ ਕੜੀ 'ਚ ਬਾਲੀਵੁੱਡ ਦੇ ਦਿੱਗਜ਼ ਗਾਇਕ ਵਿਸ਼ਾਲ ਡਡਲਾਨੀ (Vishal Dadlani) ਨੇ ਵੀ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ ਹੈ।


ਸਿੱਧੂ ਨੂੰ ਸ਼ਰਧਾਂਜਲੀ ਦੇਣ ਵਾਲਾ ਵਿਸ਼ਾਲ ਡਡਲਾਨੀ ਦਾ ਇਹ ਵੀਡੀਓ ਕਾਫੀ ਭਾਵੁਕ ਹੈ। ਵਿਸ਼ਾਲ ਨੇ ਆਪਣਾ ਗੀਤ ਗਾ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ। ਵਿਸ਼ਾਲ ਨੇ ਸ਼ਰਧਾਂਜਲੀ ਦਾ ਇਹ ਵੀਡੀਓ ਇੰਸਟਾਗ੍ਰਾਮ 'ਤੇ ਪੋਸਟ ਕੀਤਾ ਹੈ। ਉਨ੍ਹਾਂ ਨੇ ਮੂਸੇਵਾਲਾ ਦਾ ਮਸ਼ਹੂਰ ਗੀਤ '295' ਗਾ ਕੇ ਗਾਇਕ ਨੂੰ ਯਾਦ ਕੀਤਾ। ਉਨ੍ਹਾਂ ਨੇ ਕੈਪਸ਼ਨ 'ਚ #295 ਲਿਖਿਆ।



ਵੀਡੀਓ ਦੇਖ ਕੇ ਲੋਕ ਹੋਏ ਭਾਵੁਕ


ਵਿਸ਼ਾਲ ਡਡਲਾਨੀ ਦੀ ਇਹ ਵੀਡੀਓ ਪੋਸਟ ਇੰਸਟਾਗ੍ਰਾਮ 'ਤੇ ਵਾਇਰਲ ਹੋ ਗਈ ਹੈ। ਵਿਸ਼ਾਲ ਡਡਲਾਨੀ ਦੀ ਇਸ ਵੀਡੀਓ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਅਤੇ ਖ਼ਾਸ ਕਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਕਾਫੀ ਭਾਵੁਕ ਹੋ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਪੋਸਟ ਨੂੰ 2 ਲੱਖ 40 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।


ਵਿਸ਼ਾਲ ਡਡਲਾਨੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸ਼ਰਧਾਂਜਲੀ ਦੇਣ ਵਾਲੀ ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਪਸੰਦ ਕਰ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਇਸ 'ਤੇ ਕਮੈਂਟ ਕਰ ਰਹੇ ਹਨ। ਇਕ ਯੂਜ਼ਰ 'ਤੇ ਟਿੱਪਣੀ ਕਰਦੇ ਹੋਏ ਲਿਖਿਆ, "Justice For Sidhu Moosewala." ਇਕ ਹੋਰ ਯੂਜ਼ਰ ਨੇ ਕਿਹਾ, "Legends never die"


29 ਮਈ ਨੂੰ ਹੋਇਆ ਸੀ ਮੂਸੇਵਾਲਾ ਦਾ ਕਤਲ


ਦੱਸ ਦੇਈਏ ਕਿ 29 ਮਈ ਐਤਵਾਰ ਦੀ ਸ਼ਾਮ ਨੂੰ ਪੰਜਾਬ ਦੇ ਬਰਨਾਲਾ ਨੇੜੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਮੁਤਾਬਕ ਸਿੱਧੂ 'ਤੇ 7 ਤੋਂ 8 ਸ਼ਾਰਪ ਸ਼ੂਟਰਾਂ ਨੇ ਗੋਲੀਆਂ ਚਲਾਈਆਂ ਸਨ। ਦਿੱਲੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀ ਪੁਲਿਸ ਸਿੱਧੂ ਦੇ ਕਾਤਲਾਂ ਨੂੰ ਲੱਭਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।