Neeru Bajwa Satinder Sartaaj Film Shayar Teaser: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਅਦਾਕਾਰਾ ਦੀ ਨਵੀਂ ਫਿਲਮ 'ਸ਼ਾਇਰ' 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੀਰੂ ਇੱਕ ਵਾਰ ਫਿਰ ਤੋਂ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਹਾਲ ਹੀ 'ਚ ਫਿਲਮ ਦਾ ਪੋਸਟਰ ਰਿਲੀਜ਼ ਹੋਇਆ ਸੀ, ਜਿਸ ਵਿੱਚ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਨਾਲ ਫਿਲਮ ਦੇ ਲਵ ਸੌਂਗ 'ਮਹਿਬੂਬ ਜੀ' ਨੇ ਵੀ ਦਰਸ਼ਕਾਂ ਦਾ ਖੂਬ ਦਿਲ ਜਿੱਤਿਆ ਸੀ। ਇਸ ਤੋਂ ਬਾਅਦ ਹੁਣ ਜਲਦ ਹੀ ਫਿਲਮ ਦਾ ਟੀਜ਼ਰ ਰਿਲੀਜ਼ ਹੋਣ ਜਾ ਰਿਹਾ ਹੈ।
ਜੀ ਹਾਂ, ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਇਰ' ਦੇ ਟੀਜ਼ਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਟੀਜ਼ਰ ਦੇਖਣ ਲਈ ਹੁਣ ਫੈਨਜ਼ ਨੂੰ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਦੱਸ ਦਈਏ ਕਿ ਫਿਲਮ ਦਾ ਟੀਜ਼ਰ 7 ਮਾਰਚ ਯਾਨਿ ਕੱਲ੍ਹ ਨੂੰ ਰਿਲੀਜ਼ ਹੋਵੇਗਾ। ਇਸ ਬਾਰੇ ਅਦਾਕਾਰਾ ਨੀਰੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਖੁਲਾਸਾ ਕੀਤਾ। ਦੇਖੋ ਇਹ ਪੋਸਟ:
ਕਾਬਿਲੇਗ਼ੌਰ ਹੈ ਕਿ ਨੀਰੂ ਤੇ ਸਰਤਾਜ ਦੀ ਰੋਮਾਂਟਿਕ ਦੀ ਕੈਮਿਸਟਰੀ ਨੂੰ 'ਕਲੀ ਜੋਟਾ' ਫਿਲਮ 'ਚ ਵੀ ਕਾਫੀ ਪਸੰਦ ਕੀਤਾ ਗਿਆ ਸੀ। ਇਹ ਫਿਲਮ 2 ਫਰਵਰੀ 2023 ਨੂੰ ਰਿਲੀਜ਼ ਹੋਈ ਸੀ, ਜਿਸ ਨੇ ਪੂਰੀ ਦੁਨੀਆ 'ਚ 40 ਕਰੋੜ ਦੇ ਕਰੀਬ ਕਮਾਈ ਕੀਤੀ ਸੀ। ਇਸ ਤੋਂ ਬਾਅਦ ਫੈਨਜ਼ ਬੇਸਵਰੀ ਨਾਲ ਨੀਰੂ ਤੇ ਸਰਤਾਜ ਦੀ ਨਵੀਂ ਫਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ। ਹੁਣ ਫਿਲਮ ਮੇਕਰਸ ਨੇ ਫੈਨਜ਼ ਦਾ ਇੰਤਜ਼ਾਰ ਖਤਮ ਕਰਦੇ ਹੋਏ ਟੀਜ਼ਰ ਦਾ ਐਲਾਨ ਵੀ ਕਰ ਦਿੱਤਾ ਹੈ। ਦੱਸ ਦਈਏ ਕਿ 'ਸ਼ਾਇਰ' ਫਿਲਮ 19 ਅਪ੍ਰੈਲ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।