ਚੰਡੀਗੜ੍ਹ: ਪੰਜਾਬ ਪੁਲਿਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਆਰਮਜ਼ ਐਕਟ ਦੇ ਕੇਸ ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਜਾ ਰਹੀ ਹੈ। ਸਿੱਧੂ ਖ਼ਿਲਾਫ਼ ਕ੍ਰਾਈਮ ਬ੍ਰਾਂਚ ਨੇ ਹਿੰਸਾ ਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਹੈ। ਗਾਣਾ “ਸੰਜੂ”, ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋਇਆ ਸੀ।


ਸਿੱਧੂ ਮੂਸੇਵਾਲਾ ਖ਼ਿਲਾਫ਼ ਆਪਣੇ ਨਵੇਂ ਗਾਣੇ ‘ਸੰਜੂ’ ਵਿੱਚ ਹਿੰਸਾ ਤੇ ਬੰਦੂਕ ਦੇ ਸਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਵਿੱਚ ਦਰਜ ਕੀਤੀ ਇਹ ਤੀਜੀ ਐਫਆਈਆਰ ਹੈ। ਵੀਡੀਓ ਵਿੱਚ ਫਿਲਮ ਅਦਾਕਾਰ ਸੰਜੇ ਦੱਤ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਦੀ ਖ਼ਬਰ ਕਲਿੱਪ ਦੇ ਨਾਲ ਮੂਸੇਵਾਲਾ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਦੀ ਖ਼ਬਰ ਕਲਿੱਪ ਨੂੰ ਜੋੜ ਕੇ ਦਿਖਾਇਆ ਗਿਆ ਹੈ, ਜੋ ਬਾਅਦ ਵਿੱਚ ਇਸ ਕੇਸ ਵਿੱਚ ਸਜ਼ਾ ਕੱਟ ਚੁਕੇ ਹਨ।



ਸਿੱਧੂ ਮੂਸੇਵਾਲਾ ਖ਼ਿਲਾਫ਼ ਇੱਕ ਹੋਰ ਕੇਸ, 'ਸੰਜੂ' ਗਾਣੇ ਮਗਰੋਂ ਪੁਲਿਸ ਨੇ ਕੱਸਿਆ ਸ਼ਿਕੰਜਾ
ਪੰਜਾਬ ਦੇ ਏਡੀਜੀਪੀ ਤੇ ਡਾਇਰੈਕਟਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ, ਅਰਪਿਤ ਸ਼ੁਕਲਾ ਨੇ ਕਿਹਾ ਕਿ ਫਰਵਰੀ ਮਹੀਨੇ ਦੇ ਸ਼ੁਰੂ ਵਿੱਚ ਮਾਨਸਾ ਜ਼ਿਲ੍ਹੇ ਵਿੱਚ ਤੇ ਮਈ ਵਿੱਚ ਬਰਨਾਲਾ ਜ਼ਿਲ੍ਹੇ ਵਿੱਚ ਮੂਸੇਵਾਲਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ, ਪਰ ਉਸ ਦੇ ਵਤੀਰੇ ਤੋਂ ਅਜਿਹਾ ਲੱਗਦਾ ਹੈ ਜਿਵੇਂ ਉਹ ਪੁਲਿਸ ਸਿਸਟਮ ਤੇ ਨਿਆਂਪਾਲਿਕਾ ਦਾ ਮਜ਼ਾਕ ਉਡਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।


ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਪਹਿਲਾਂ ਹੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਸ਼ਰਾਬ ਦੀ ਹਿੰਸਾ ਤੇ ਬੰਦੂਕ ਦੇ ਸਭਿਆਚਾਰ ਨੂੰ ਉਤਸ਼ਾਹਤ ਕਰਨ ਵਾਲੇ ਗਾਣਿਆਂ ‘ਤੇ ਪਾਬੰਦੀ ਲਾ ਦਿੱਤੀ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਜਿਹੇ ਗੀਤਾਂ 'ਤੇ ਚਿੰਤਾ ਜ਼ਾਹਰ ਕੀਤੀ ਹੈ।

 

ਹੁਣ ਖੁੱਲ੍ਹ ਜਾਣਗੇ ਸਕੂਲ! ਕੇਂਦਰ ਨੇ ਮੰਗੇ ਸੂਬਾ ਸਰਕਾਰਾਂ ਤੋਂ ਸੁਝਾਅ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ