ਪੜਚੋਲ ਕਰੋ

Kulwinder Dhillon: ਕੁਲਵਿੰਦਰ ਢਿੱਲੋਂ ਨੇ ਮੌਤ ਵਾਲੀ ਸਵੇਰ ਪਤਨੀ ਨੂੰ ਕੀਤਾ ਸੀ ਇਹ ਵਾਅਦਾ, ਜਾਣ ਕੇ ਤੁਹਾਡੀਆਂ ਅੱਖਾਂ ਹੋ ਜਾਣਗੀਆਂ ਨਮ

Punjabi Singer Kulwinder Dhillon: ਕੁਲਵਿੰਦਰ ਢਿੱਲੋਂ ਦੀ ਮੌਤ 19 ਮਾਰਚ 2006 ਨੂੰ ਹੋਈ ਸੀ। ਕੀ ਤੁਹਾਨੂੰ ਪਤਾ ਹੈ ਕਿ ਮੌਤ ਦੇ ਦਿਨ ਵਾਲੀ ਸਵੇਰ ਗਾਇਕ ਨੇ ਕੀ-ਕੀ ਕੀਤਾ। 19 ਮਾਰਚ 2006 ਨੂੰ ਢਿੱਲੋਂ ਦਾ ਲੁਧਿਆਣਾ 'ਚ ਲਾਈਵ ਸ਼ੋਅ ਸੀ।

Kulwinder Dhillon Death: ਪੰਜਾਬੀ ਗਾਇਕ ਕੁਲਵਿੰਦਰ ਢਿੱਲੋਂ ਦੇ ਨਾਂ ਤੋਂ ਸਾਰੇ ਹੀ ਵਾਕਿਫ ਹਨ। ਇਨ੍ਹਾਂ ਨੇ ਬਹੁਤ ਥੋੜ੍ਹੇ ਸਮੇਂ 'ਚ ਹੀ ਕਾਫੀ ਵੱਡਾ ਨਾਮ ਕਮਾ ਲਿਆ ਸੀ। ਪਰ ਉਹ ਬਹੁਤ ਹੀ ਛੋਟੀ ਉਮਰ 'ਚ ਦੁਨੀਆ ਤੋਂ ਰੁਖਸਤ ਹੋ ਗਏ ਸੀ। ਉਨ੍ਹਾਂ ਦੇ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ। ਅੱਜ ਅਸੀਂ ਤੁਹਾਨੂੰ ਕੁਲਵਿੰਦਰ ਢਿੱਲੋਂ ਨਾਲ ਜੁੜਿਆ ਇੱਕ ਅਜਿਹਾ ਕਿੱਸਾ ਦੱਸਣ ਜਾ ਰਹੇ ਹਾਂ, ਜਿਸ ਨੂੰ ਸੁਣ ਕੇ ਕਿਸੇ ਦੀਆਂ ਅੱਖਾਂ ਵੀ ਨਮ ਹੋ ਜਾਣਗੀਆਂ। 

ਇਹ ਵੀ ਪੜ੍ਹੋ: ਰਤਨਾ ਪਾਠਕ ਨੇ ਉਮਰਦਰਾਜ਼ ਐਕਟਰਾਂ 'ਤੇ ਕੱਸੇ ਤੰਜ, ਬੋਲੀ, '20 ਸਾਲ ਦੀਆਂ ਅਭਿਨੇਤਰੀਆਂ ਨਾਲ ਰੋਮਾਂਸ ਕਰਦੇ ਇਨ੍ਹਾਂ ਨੂੰ ਸ਼ਰਮ ਨਹੀਂ ਆਉਂਦੀ'

ਕੁਲਵਿੰਦਰ ਢਿੱਲੋਂ ਦੀ ਮੌਤ 19 ਮਾਰਚ 2006 ਨੂੰ ਹੋਈ ਸੀ। ਪਰ ਕੀ ਤੁਹਾਨੂੰ ਪਤਾ ਹੈ ਕਿ ਮੌਤ ਦੇ ਦਿਨ ਵਾਲੀ ਸਵੇਰ ਗਾਇਕ ਨੇ ਕੀ-ਕੀ ਕੀਤਾ। 19 ਮਾਰਚ 2006 ਨੂੰ ਕੁਲਵਿੰਦਰ ਢਿੱਲੋਂ ਦਾ ਲੁਧਿਆਣਾ 'ਚ ਲਾਈਵ ਸ਼ੋਅ ਸੀ। ਸ਼ੋਅ 'ਤੇ ਜਾਣ ਤੋਂ ਪਹਿਲਾਂ ਢਿੱਲੋਂ ਸਵੇਰੇ ਆਪਣੇ ਬੇਟੇ ਅਰਮਾਨ ਢਿੱਲੋਂ ਨਾਲ ਖੇਡਦੇ ਰਹੇ। ਇਸ ਤੋਂ ਬਾਅਦ ਆਪਣੀ ਪਤਨੀ ਨੂੰ ਕਿਹਾ, 'ਸ਼ਾਮ ਨੂੰ ਦੋਵੇਂ ਮਾਂ ਪੁੱਤਰ ਤਿਆਰ ਰਿਹੋ, ਆਪਾਂ ਡਿਨਰ ਕਰਨ ਬਾਹਰ ਜਾਵਾਂਗੇ।' ਇਨ੍ਹਾਂ ਕਹਿ ਕੇ ਢਿੱਲੋਂ ਘਰੋਂ ਨਿਕਲ ਗਏ। ਇਹੀ ਨਹੀਂ ਢਿੱਲੋਂ ਨੇ ਲਾਈਵ ਸ਼ੋਅ ਤੋਂ ਬਾਅਦ ਲੁਧਿਆਣਾ ਤੋਂ ਆਪਣੀ ਪਤਨੀ ਨੂੰ ਫੋਨ ਕਰਕੇ ਕਿਹਾ ਕਿ 'ਛੇਤੀ ਤਿਆਰ ਹੋ ਜਾਓ ਮੈਂ ਬੱਸ ਥੋੜ੍ਹੀ ਦੇਰ 'ਚ ਘਰ ਆਇਆ।' ਪਰ ਕਿਸਮਤ ਨੂੰ ਕੱੁਝ ਹੋਰ ਹੀ ਮਨਜ਼ੂਰ ਸੀ। ਕੁਲਵਿੰਦਰ ਢਿੱਲੋਂ ਉਸ ਦਿਨ ਆਪਣੇ ਘਰ ਪਹੁੰਚ ਹੀ ਨਹੀਂ ਸਕੇ। 

ਉਨ੍ਹਾਂ ਦੀ ਕਾਰ ਦਾ ਫਗਵਾੜਾ-ਬੰਗਾ ਰੋਡ 'ਤੇ ਭਿਆਨਕ ਐਕਸੀਡੈਂਟ ਹੋ ਗਿਆ। ਕੁਲਵਿੰਦਰ ਢਿੱਲੋਂ ਦੇ ਪੁੱਤਰ ਅਰਮਾਨ ਨੇ ਇੱਕ ਇੰਟਰਵਿਊ 'ਚ ਦੱਸਿਆ ਸੀ ਕਿ ਐਕਸੀਡੈਂਟ ਵਾਲੀ ਥਾਂ ਤੋਂ ਕਿਸੇ ਦਾ ਉਸ ਦੀ ਮਾਂ ਨੂੰ ਫੋਨ ਆਇਆ ਕਿ ਢਿੱਲੋਂ ਦਾ ਐਕਸੀਡੈਂਟ ਹੋ ਗਿਆ ਹੈ। ਇਸ 'ਤੇ ਢਿੱਲੋਂ ਦੀ ਪਤਨੀ ਨੇਬ ਯਕੀਨ ਨਹੀਂ ਕੀਤਾ। ਫਿਰ ਜਦੋਂ ਇੱਕ ਤੋਂ ਇੱਕ ਬਾਅਦ ਰਿਸ਼ਤੇਦਾਰਾਂ ਦੇ ਫੋਨ ਆਉਣ ਲੱਗੇ ਤਾਂ ਉਨ੍ਹਾਂ ਦੀ ਪਤਨੀ ਨੂੰ ਯਕੀਨ ਹੋਇਆ ਕਿ ਗਾਇਕ ਦਾ ਐਕਸੀਡੈਂਟ ਹੋ ਗਿਆ ਹੈ। 

View this post on Instagram
 
A post shared by Armaan Singh Dhillon (ਢਿੱਲੋਂ) (@armaandhillon1)

ਪਰ ਢਿੱਲੋਂ ਦੀ ਪਤਨੀ ਨੂੰ ਇਹ ਹਸਪਤਾਲ ਪਹੁੰਚ ਕੇ ਦੱਸਿਆ ਗਿਆ ਕਿ ਇਸ ਭਿਆਨਕ ਐਕਸੀਡੈਂਟ 'ਚ ਉਨ੍ਹਾਂ ਦੇ ਪਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਇਹ ਐਕਸੀਡੈਂਟ ਜਦੋਂ ਹੋਇਆ ਉਦੋਂ ਢਿਲੋਂ ਕਾਰ ਕਾਫੀ ਤੇਜ਼ ਰਫਤਾਰ ਨਾਲ ਚਲਾ ਰਹੇ ਸੀ। ਕਾਰ ਦੀ ਰਫਤਾਰ ਇੰਨੀਂ ਤੇਜ਼ ਸੀ ਕਿ ਉਹ ਸਪੀਡ ਬਰੇਕਰ 'ਤੇ ਪਹੁੰਚ ਕੇ ਬੇਕਾਬੂ ਹੋ ਕੇ ਦਰਖਤ ਨਾਲ ਟਕਰਾ ਗਈ। 

ਕਾਬਿਲੇਗ਼ੌਰ ਹੈ ਕਿ ਕੁਲਵਿੰਦਰ ਢਿੱਲੋਂ ਦਾ ਜਨਮ 6 ਜੂਨ 1975 ਨੂੰ ਹੋਇਆ ਸੀ। ਉਨ੍ਹਾਂ ਨੇ ਆਪਣੀ ਗਾਇਕੀ ਦਾ ਕਰੀਅਰ 1998 'ਚ ਸ਼ੁਰੂ ਕੀਤਾ। ਆਪਣੇ 7 ਸਾਲਾਂ ਦੇ ਛੋਟੇ ਜਿਹੇ ਕਰੀਅਰ 'ਚ ਢਿੱਲੋਂ ਨੇ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਐਲਬਮਾਂ ਤੇ ਗੀਤ ਦਿੱਤੇ। ਕੁਲਵਿੰਦਰ ਢਿੱਲੋਂ 31 ਸਾਲ ਦੀ ਛੋਟੀ ਜਿਹੀ ਉਮਰ 'ਚ ਹੀ ਦੁਨੀਆ ਤੋਂ ਰੁਖਸਤ ਹੋ ਗਏ ਸੀ। ਉਨ੍ਹਾਂ ਦਾ ਪੁੱਤਰ ਅਰਮਾਨ ਢਿੱਲੋਂ ਵੀ ਇੱਕ ਗਾਇਕ ਹੈ ਅਤੇ ਇੰਡਸਟਰੀ 'ਚ ਸਥਾਪਤ ਹੋਣ ਲਈ ਸੰਘਰਸ਼ ਕਰ ਰਿਹਾ ਹੈ। 

ਇਹ ਵੀ ਪੜ੍ਹੋ: ਯੂਟਿਊਬਰ ਨੇ ਸੋਨਮ ਕਪੂਰ ਨੂੰ ਕਿਹਾ 'ਬੇਵਕੂਫ', ਪਤੀ ਆਨੰਦ ਆਹੂਜਾ ਨੇ ਭੇਜਿਆ ਕਾਨੂੰਨੀ ਨੋਟਿਸ, ਸੋਸ਼ਲ ਮੀਡੀਆ 'ਤੇ ਟਰੋਲ ਹੋਇਆ ਜੋੜਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget