Diljit Dosanjh: ਕਦੇ ਕੁੜੀਆਂ ਦੇ ਨੇੜੇ ਖੜਨ ਤੋਂ ਵੀ ਡਰਦਾ ਸੀ ਦਿਲਜੀਤ ਦੋਸਾਂਝ, ਇਸ ਸ਼ਖਸ ਨੇ ਕੀਤਾ ਖੁਲਾਸਾ, ਕਿਹਾ- 'ਉਸ ਨੂੰ ਧੱਕੇ ਨਾਲ...'
Diljit Dosanjh News: ਅਸੀਂ ਤੁਹਾਨੂੰ ਦਿਲਜੀਤ ਨਾਲ ਜੁੜਿਆ ਕਿੱਸਾ ਦੱਸਣ ਜਾ ਰਹੇ ਹਾਂ, ਜੋ ਤੁਸੀਂ ਸ਼ਾਇਦ ਹੀ ਕਦੇ ਸੁਣਿਆ ਹੋਵੇ। ਦਿਲਜੀਤ ਨੇ ਆਪਣੀ ਐਲਬਮ 'ਗੋਸਟ' ਰਿਲੀਜ਼ ਕੀਤੀ ਸੀ, ਇਸ ਐਲਬਮ ਦਾ ਇੱਕ ਗਾਣਾ 'ਫੀਲ ਮਾਈ ਲਵ' ਕਾਫੀ ਹਿੱਟ ਹੋਇਆ ਸੀ।
Diljit Dosanjh News: ਦਿਲਜੀਤ ਦੋਸਾਂਝ ਉਹ ਨਾਮ ਹੈ ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਦਿਲਜੀਤ ਦੋਸਾਂਝ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਸਟਾਰ ਬਣ ਗਏ ਹਨ। ਉਨ੍ਹਾਂ ਦਾ ਨਾਮ ਅਕਸਰ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹਾਲ ਹੀ 'ਚ ਦਿਲਜੀਤ ਦੀ ਐਲਬਮ 'ਗੋਸਟ' ਵੀ ਰਿਲੀਜ਼ ਹੋਈ ਹੈ, ਜਿਸ ਨੇ ਗਲੋਬਲ ਚਾਰਟਸ 'ਤੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਅੱਜ ਅਸੀਂ ਤੁਹਾਨੂੰ ਦਿਲਜੀਤ ਨਾਲ ਜੁੜਿਆ ਇੱਕ ਹੋਰ ਕਿੱਸਾ ਦੱਸਣ ਜਾ ਰਹੇ ਹਾਂ, ਜੋ ਤੁਸੀਂ ਸ਼ਾਇਦ ਹੀ ਕਦੇ ਸੁਣਿਆ ਹੋਵੇ। ਦਿਲਜੀਤ ਨੇ ਹਾਲ ਹੀ 'ਚ ਆਪਣੀ ਐਲਬਮ 'ਗੋਸਟ' ਰਿਲੀਜ਼ ਕੀਤੀ ਸੀ, ਇਸ ਐਲਬਮ ਦਾ ਇੱਕ ਗਾਣਾ 'ਫੀਲ ਮਾਈ ਲਵ' ਕਾਫੀ ਹਿੱਟ ਹੋਇਆ ਸੀ। ਇਸ ਦੇ ਨਾਲ ਨਾਲ ਗਾਣੇ ਦਾ ਵੀਡੀਓ ਵੀ ਕਾਫੀ ਚਰਚਾ 'ਚ ਰਿਹਾ ਸੀ। ਇਸ ਗਾਣੇ 'ਚ ਦਿਲਜੀਤ ਵਿਦੇਸ਼ੀ ਮਾਡਲ ਨਾਲ ਸਾਰੀਆਂ ਹੱਦਾਂ ਪਾਰ ਕਰਦੇ ਨਜ਼ਰ ਆਏ ਸੀ।
View this post on Instagram
ਪਰ ਕੀ ਤੁਹਾਨੂੰ ਪਤਾ ਹੈ ਕਿ ਦਿਲਜੀਤ ਦੋਸਾਂਝ ਹਮੇਸ਼ਾ ਤੋਂ ਅਜਿਹੇ ਨਹੀਂ ਸੀ। ਉਨ੍ਹਾਂ ਦੀ ਪਹਿਲੀ ਐਲਬਮ ਦੇ ਪ੍ਰੋਡਿਊਸਰ ਰਵਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਦਿਲਜੀਤ ਨਾਲ ਪਹਿਲੀ ਐਲਬਮ ਦੀ ਸ਼ੂਟਿੰਗ ਦੌਰਾਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਰਵਿੰਦਰ ਸਿੰਘ ਨੇ ਦੱਸਿਆ ਕਿ ਦਿਲਜੀਤ ਦੋਸਾਂਝ ਬਹੁਤ ਹੀ ਸ਼ਰਮੀਲੇ ਸੁਭਾਅ ਦਾ ਲੜਕਾ ਸੀ, ਉਨ੍ਹਾਂ ਨੇ ਕਦੇ ਸੋਚਿਆ ਨਹੀਂ ਸੀ ਕਿ ਉਹ ਆਪਣੇ ਆਪ ਨੂੰ ਇਨ੍ਹਾਂ ਚੇਂਜ ਕਰ ਸਕਦਾ ਹੈ। ਦਿਲਜੀਤ ਦੀ ਪਹਿਲੀ ਐਲਬਮ ਦੀ ਸ਼ੂਟਿੰਗ ਦੌਰਾਨ ਉਹ ਲੜਕੀਆਂ ਦੇ ਨੇੜੇ ਵੀ ਨਹੀਂ ਖੜ ਰਿਹਾ ਸੀ, ਜਿਸ ਕਾਰਨ ਸੈੱਟ 'ਤੇ ਪੂਰੀ ਟੀਮ ਨੂੰ ਪਰੇਸ਼ਾਨੀ ਹੋ ਰਹੀ ਸੀ। ਇਸ ਤੋਂ ਬਾਅਦ ਪ੍ਰੋਡਿਊਸਰ ਨੇ ਦਿਲਜੀਤ ਨੂੰ ਸਮਝਾਇਆ ਅਤੇ ਉਨ੍ਹਾਂ ਨੇ ਕਿਸੇ ਤਰ੍ਹਾਂ ਪਹਿਲੀ ਐਲਬਮ ਦੀ ਸ਼ੂਟਿੰਗ ਨੂੰ ਪੂਰਾ ਕੀਤਾ।
ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਐਲਬਮ 'ਗੋਸਟ' ਹਾਲ ਹੀ 'ਚ ਰਿਲੀਜ਼ ਹੋਈ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਹ ਐਲਬਮ ਵਿਦੇਸ਼ਾਂ 'ਚ ਵੀ ਕਾਫੀ ਪਸੰਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਦਿਲਜੀਤ ਜਲਦ ਹੀ ਆਪਣੀ ਆਉਣ ਵਾਲੀ ਫਿਲਮ 'ਰੰਨਾਂ 'ਚ ਧੰਨਾਂ' ਦੀ ਸ਼ੂਟਿੰਗ ਸ਼ੁਰੂ ਕਰਨ ਵਾਲੇ ਹਨ। ਦਿਲਜੀਤ ਇੱਕ ਵਾਰ ਫਿਰ ਤੋਂ ਫਿਲਮ 'ਚ ਸ਼ਹਿਨਾਜ਼ ਗਿੱਲ ਤੇ ਸੋਨਮ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਨਗੇ।