ਪੜਚੋਲ ਕਰੋ

Shah Rukh Khan: ਜਦੋਂ ਸ਼ਾਹਰੁਖ ਖਾਨ ਨੇ ਯੋ ਯੋ ਹਨੀ ਸਿੰਘ ਲਈ ਢਾਈ ਘੰਟੇ ਰੁਕਵਾ ਦਿੱਤੀ ਸੀ ਫਲਾਈਟ, ਪੜ੍ਹੋ ਮਜ਼ੇਦਾਰ ਕਿੱਸਾ

Yo Yo Honey Singh Shah Rukh Khan: ਇਹ ਕਿੱਸਾ ਪੰਜਾਬੀ ਗਾਇਕ ਤੇ ਰੈਪਰ ਯੋ ਯੋ ਹਨੀ ਸਿੰਘ ਨਾਲ ਜੁੜਿਆ ਹੋਇਆ ਹੈ। ਇਹ ਕਿੱਸਾ ਸਾਲ 2012 ਦਾ ਦੱਸਿਆ ਜਾਂਦਾ ਹੈ, ਜਦੋਂ ਸ਼ਾਹਰੁਖ ਦੀ ਫਿਲਮ 'ਚੇਨਈ ਐਕਸਪ੍ਰੈਸ' ਬਣ ਰਹੀ ਸੀ।

Shah Rukh Khan Yo Yo Honey SIngh: ਸ਼ਾਹਰੁਖ ਖਾਨ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਨੇ 'ਪਠਾਨ' ਫਿਲਮ ਨਾਲ ਬਾਲੀਵੁੱਡ 'ਚ ਧਮਾਕੇਦਾਰ ਵਾਪਸੀ ਕੀਤੀ ਹੈ। ਇਸ ਦੇ ਨਾਲ ਨਾਲ ਸ਼ਾਹਰੁਖ ਬਾਰੇ ਕਈ ਦਿਲਚਸਪ ਕਿੱਸੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਕਿੱਸਾ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਜਿਸ ਨੂੰ ਜਾਣ ਕੇ ਤੁਹਾਨੂੰ ਯਕੀਨ ਹੋ ਜਾਵੇਗਾ ਕਿ ਸ਼ਾਹਰੁਖ ਨੂੰ ਐਵੇਂ ਹੀ ਬਾਲੀਵੁੱਡ 'ਚ ਕਿੰਗ ਖਾਨ ਦਾ ਦਰਜਾ ਨਹੀਂ ਮਿਲਿਆ ਹੈ। 

ਇਹ ਵੀ ਪੜ੍ਹੋ: ਸਿਧਾਰਥ ਮਲਹੋਤਰਾ ਵਿਆਹ ਤੋਂ ਬਾਅਦ ਕਿਆਰਾ ਅਡਵਾਨੀ ਨਾਲ ਇਸ ਘਰ 'ਚ ਰਹਿਣਗੇ, ਕਰੋੜਾਂ 'ਚ ਹੈ ਇਸ ਦੀ ਕੀਮਤ

ਇਹ ਕਿੱਸਾ ਪੰਜਾਬੀ ਗਾਇਕ ਤੇ ਰੈਪਰ ਯੋ ਯੋ ਹਨੀ ਸਿੰਘ ਨਾਲ ਜੁੜਿਆ ਹੋਇਆ ਹੈ। ਇਹ ਕਿੱਸਾ ਸਾਲ 2012 ਦਾ ਦੱਸਿਆ ਜਾਂਦਾ ਹੈ, ਜਦੋਂ ਸ਼ਾਹਰੁਖ ਦੀ ਫਿਲਮ 'ਚੇਨਈ ਐਕਸਪ੍ਰੈਸ' ਬਣ ਰਹੀ ਸੀ। ਇਸ ਦੌਰਾਨ ਸ਼ਾਹਰੁਖ ਖਾਨ ਸਾਊਥ ਸਟਾਰ ਰਜਨੀਕਾਂਤ ਲਈ ਇੱਕ ਸਪੈਸ਼ਲ ਗਾਣਾ ਫਿਲਮ 'ਚ ਪਾਉਣਾ ਚਾਹੁੰਦੇ ਸੀ। ਇਹ ਸੀ ਸੁਪਰਹਿੱਟ ਗਾਣਾ 'ਲੁੰਗੀ ਡਾਂਸ'। ਇਸ ਗੀਤ ਲਈ ਹਨੀ ਸਿੰਘ ਨੂੰ ਚੁਣਿਆ ਗਿਆ।

ਹਨੀ ਸਿੰਘ ਨੇ ਆਪਣੇ ਇੱਕ ਇੰਟਰਵਿਊ 'ਚ ਦੱਸਿਆ ਸੀ ਕਿ ਉਹ ਫਿਲਮ ਦੀ ਕਹਾਣੀ ਸੁਣਨ ਲਈ ਸ਼ਾਹਰੁਖ ਦੇ ਬੰਗਲੇ 'ਮੰਨਤ' ਪਹੁੰਚੇ। ਹਨੀ ਸਿੰਘ ਨੇ ਦੱਸਿਆ ਸੀ ਕਿ ਜਦੋਂ ਸ਼ਾਹਰੁਖ ਉਸ ਦੇ ਸਾਹਮਣੇ ਆਏ ਤਾਂ ਰੈਪਰ ਦੇ ਹੱਥ ਪੈਰ ਠੰਢੇ ਹੋ ਗਏ। ਉਸ ਨੂੰ ਸਮਝ ਨਹੀਂ ਲੱਗ ਰਿਹਾ ਸੀ ਕਿ ਉਹ ਕਿੰਗ ਖਾਨ ਨਾਲ ਗੱਲ ਕਿਵੇਂ ਕਰੇਗਾ। ਪਰ ਕੁੱਝ ਦੇਰ 'ਚ ਸ਼ਾਹਰੁਖ ਨੇ ਹਨੀ ਸਿੰਘ ਨੂੰ ਅਰਾਮ ਨਾਲ ਬਿਠਾਇਆ ਅਤੇ ਉਸ ਨਾਲ ਫਿਲਮ ਦੀ ਕਹਾਣੀ 'ਤੇ ਚਰਚਾ ਕੀਤੀ।

ਇਹ ਵੀ ਪੜ੍ਹੋ: ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਵਿਆਹ ਦੀ ਹਰ ਅਪਡੇਟ ਜਾਨਣ ਲਈ ਪੜ੍ਹੋ ਇਹ ਖਬਰ

ਇਹ ਮੀਟਿੰਗ ਅੱਧੇ ਘੰਟੇ ਦੀ ਰੱਖੀ ਗਈ ਸੀ। ਇਸ ਤੋਂ ਬਾਅਦ ਹਨੀ ਸਿੰਘ ਨੇ ਇਸੇ ਗਾਣੇ ਦੇ ਸਿਲਸਿਲੇ 'ਚ ਦੁਬਈ ਦੀ ਫਲਾਈਟ ਫੜਨੀ ਸੀ। ਫਲਾਈਟ ਦੀ ਟਿਕਰ ਵੀ ਸ਼ਾਹਰੁਖ ਦੀ ਟੀਮ ਨੇ ਹੀ ਬੁੱਕ ਕਰਵਾਈ ਸੀ। ਅੱਧੇ ਘੰਟੇ 'ਚ ਹਨੀ ਸਿੰਘ ਦੀ ਫਲਾਈਟ ਸੀ। ਹਾਲੇ ਤੱਕ ਫਿਲਮ ਦੀ ਕਹਾਣੀ 'ਤੇ ਚਰਚਾ ਮੁੱਕੀ ਵੀ ਨਹੀਂ ਸੀ ਕਿ ਅੱਧਾ ਘੰਟਾ ਬੀਤ ਗਿਆ। ਇਸ ਦੌਰਾਨ ਹਨੀ ਸਿੰਘ ਨੂੰ ਲੱਗਿਆ ਕਿ ਉਸ ਦੀ ਫਲਾਈਟ ਮਿੱਸ ਹੋ ਜਾਵੇਗੀ, ਪਰ ਇਸ ਦੌਰਾਨ ਸ਼ਾਹਰੁਖ ਖਾਨ ਨੇ ਅਜਿਹਾ ਕੀਤਾ ਕਿ ਜਿਸ ਤੋਂ ਬਾਅਦ ਹਨੀ ਸਿੰਘ ਉਨ੍ਹਾਂ ਤੋਂ ਕਾਫੀ ਪ੍ਰਭਾਵਿਤ ਹੋਏ। 

ਇਸ ਤਰ੍ਹਾਂ ਅੱਧੇ ਘੰਟੇ ਦੀ ਮੀਟਿੰਗ ਢਾਈ ਘੰਟੇ ਚੱਲੀ। ਇੰਨੀਂ ਦੇਰ ਤੱਕ ਫਲਾਈਟ ਰੁਕੀ ਰਹੀ। ਹਨੀ ਸਿੰਘ ਦੱਸਦੇ ਹਨ ਕਿ ਉਸ ਨੇ ਏਮੀਰੇਟਸ ਦੀ ਫਲਾਈਟ ਰਾਹੀਂ ਦੁਬਈ ਪਹੁੰਚਣਾ ਸੀ, ਪਰ ਸ਼ਾਹਰੁਖ ਨੇ ਇੱਕ ਫੋਨ ਨਾਲ ਹੀ ਏਮੀਰੇਟਸ ਦੀ ਫਲਾਈਟ ਢਾਈ ਘੰਟੇ ਲਈ ਰੁਕਵਾ ਦਿੱਤੀ ਸੀ। ਇਹ ਕਿੱਸਾ ਬਾਲੀਵੁੱਡ 'ਚ ਅੱਜ ਤੱਕ ਮਸ਼ਹੂਰ ਹੈ। 

ਕਾਬਿਲੇਗ਼ੌਰ ਹੈ ਕਿ ਸ਼ਾਹਰੁਖ ਖਾਨ ਇੰਨੀਂ ਦਿਨੀਂ 'ਪਠਾਨ' ਦੀ ਸਫਲਤਾ ਦਾ ਅਨੰਦ ਮਾਣ ਰਹੇ ਹਨ। ਉਨ੍ਹਾਂ ਦੀ ਫਿਲਮ ਨੇ 13 ਦਿਨਾਂ ਵਿੱਚ ਹੀ 450 ਕਰੋੜ ਤੋਂ ਵੀ ਜ਼ਿਆਦਾ ਕਮਾਈ ਕਰ ਲਈ ਹੈ। ਇਹ ਅੰਕੜੇ ਤਾਂ ਸਿਰਫ ਭਾਰਤ ਦੇ ਹਨ। ਪੂਰੀ ਦੁਨੀਆ 'ਚ ਪਠਾਨ ਨੇ 700 ਕਰੋੜ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਹੈ।

ਇਹ ਵੀ ਪੜ੍ਹੋ: 'ਗਦਰ 2' ਲਈ ਸੰਨੀ ਦਿਓਲ ਨੇ ਲਏ ਇੰਨੇ ਕਰੋੜ, ਜਾਣੋ ਬਾਕੀ ਸਟਾਰਕਾਸਟ ਦੀ ਫੀਸ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget