ਪੜਚੋਲ ਕਰੋ
Advertisement
ਕਿਸਾਨਾਂ ਨੂੰ ਅੱਤਵਾਦੀ ਕਹੇ ਜਾਣ 'ਤੇ ਕੰਗਨਾ ਦੀ ਗ੍ਰਿਫ਼ਤਾਰੀ ਕਿਉਂ ਨਹੀਂ, ਪੰਜਾਬ ਗਾਇਕ ਨੇ ਪੁਲਿਸ ਨੂੰ ਪੁੱਛਿਆ ਵੱਡਾ ਸਵਾਲ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਕਿਸਾਨ ਅੰਦੋਲਨ ਦੇ ਖਿਲਾਫ ਲਗਾਤਾਰ ਡਟੀ ਹੋਈ ਹੈ। ਉਹ ਲਗਾਤਾਰ ਟਵੀਟਸ ਰਾਹੀਂ ਕਿਸਾਨ ਅੰਦੋਲਨ ਤੇ ਪੰਜਾਬ ਦੇ ਕਿਸਾਨਾਂ ਖਿਲਾਫ ਬਿਆਨਬਾਜ਼ੀ ਕਰ ਰਹੀ ਹੈ।
ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਕਿਸਾਨ ਅੰਦੋਲਨ ਦੇ ਖਿਲਾਫ ਲਗਾਤਾਰ ਡਟੀ ਹੋਈ ਹੈ। ਉਹ ਲਗਾਤਾਰ ਟਵੀਟਸ ਰਾਹੀਂ ਕਿਸਾਨ ਅੰਦੋਲਨ ਤੇ ਪੰਜਾਬ ਦੇ ਕਿਸਾਨਾਂ ਖਿਲਾਫ ਬਿਆਨਬਾਜ਼ੀ ਕਰ ਰਹੀ ਹੈ। ਆਪਣੇ ਕਈ ਟਵੀਟਸ ਵਿੱਚ ਉਸ ਨੇ ਕਿਸਾਨਾਂ ਨੂੰ ਅੱਤਵਾਦੀ ਦੱਸਿਆ ਹੈ। ਇਸ ਮਗਰੋਂ ਕੰਗਨਾ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਉੱਠੀ ਹੈ।
ਦਰਅਸਲ, ਕੰਗਨਾ ਦੇ ਇਨ੍ਹਾਂ ਟਵੀਟਸ ਮਗਰੋਂ ਪੰਜਾਬ ਗਾਇਕ ਜਸਬੀਰ ਜੱਸੀ ਨੇ ਵੀ ਟਵੀਟ ਕਰਕੇ ਸਵਾਲ ਚੁੱਕੇ ਹਨ ਤੇ ਕੰਗਨਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਜੱਸੀ ਦਾ ਇਹ ਟਵੀਟ ਵੀ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ। ਲੋਕ ਵੀ ਇਸ ਤੇ ਆਪਣੀ ਪ੍ਰਤੀਕ੍ਰਿਆ ਦੇ ਰਹੇ ਹਨ।
ਕੰਗਨਾ ਨੂੰ ਗ੍ਰਿਫਤਾਰ ਕਰ ਲਏ ਜਾਣ ਦੀ ਮੰਗ ਕਰਦੇ ਹੋਏ ਜੱਸੀ ਨੇ ਟਵੀਟ ਕੀਤਾ,"ਮੈਂ ਦਿੱਲੀ ਪੁਲਿਸ ਅਤੇ ਦੇਸ਼ ਦੇ ਸਾਰੇ ਕਾਨੂੰਨੀ ਵਕੀਲਾਂ ਤੋਂ ਇੱਕ ਬਹੁਤ ਮਹੱਤਵਪੂਰਨ ਜਵਾਬ ਜਾਣਨਾ ਚਾਹੁੰਦਾ ਹਾਂ ਕਿ ਜੇ ਕੋਈ ਵਿਅਕਤੀ ਜਾਂ ਭਾਈਚਾਰਾ ਅੱਤਵਾਦੀ ਨਹੀਂ ਹੈ ਤੇ ਕੋਈ ਹੋਰ ਉਸ ਨੂੰ ਅੱਤਵਾਦੀ ਕਹਿੰਦਾ ਹੈ, ਤਾਂ ਕੀ ਉਸ 'ਤੇ ਕੋਈ ਕੇਸ ਨਹੀਂ ਹੋ ਸਕਦਾ, ਜਾਂ ਉਸ ਨੂੰ ਜੇਲ੍ਹ ਵਿੱਚ ਨਹੀਂ ਸੁੱਟਿਆ ਜਾ ਸਕਦਾ?
मैं दिल्ली पुलिस और देश की बाकी के जो भी क़ानूनी पक्षदर हैं उनसे एक बहुत ही जरूरी जवाब जानना चाहता हूँ की अगर कोई वियक्ति या कम्यूनिटी आतंकवादी ना हो और कोई दूसरा उसे आतंकवादी या टेररिस्ट कहता है तो क्या उसपे कोई केस नहीं किया जा सकता? क्या उससे जेल में नहीं डाला जा सकता? pic.twitter.com/bgAnKJkUf8
— Jassi (@JJassiOfficial) February 4, 2021
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement