Yami gautam account hacked: ਦੇਸ਼ ਵਿੱਚ ਸਾਈਬਰ ਕ੍ਰਾਈਮ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਰੋਜ਼ ਲੋਕਾਂ ਦੇ ਸੋਸ਼ਲ ਮੀਡੀਆ ਅਕਾਊਂਟ ਹੈਕ ਹੋ ਰਹੇ ਹਨ। ਇਸ 'ਚ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਵੀ ਸ਼ਾਮਲ ਹਨ। ਹੁਣ ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਫੈਨਜ਼ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਪਹਿਲਾਂ ਹੀ ਫੈਨਜ਼ ਨੂੰ ਚੇਤਾਵਨੀ ਦੇ ਦਿੱਤੀ ਹੈ ਕਿਸੇ ਵੀ ਅਸਾਧਾਰਨ ਗਤੀਵਿਧੀਆਂ ਬਾਰੇ ।ਯਾਮੀ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋਣ ਤੋਂ ਬਾਅਦ ਉਹਨਾਂ ਦੇ ਫੈਨਜ਼ ਪਰੇਸ਼ਾਨ ਹੋ ਗਏ ਹਨ।
ਯਾਮੀ ਗੌਤਮ ਨੇ ਟਵੀਟ ਕੀਤਾ- ਹੈਲੋ, ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਮੈਂ ਕੱਲ੍ਹ ਤੋਂ ਆਪਣਾ ਇੰਸਟਾਗ੍ਰਾਮ ਅਕਾਊਂਟ ਇਸਤੇਮਾਲ ਨਹੀਂ ਕਰ ਪਾ ਰਹੀ ਹਾਂ। ਹੋ ਸਕਦਾ ਹੈ ਕਿ ਮੇਰਾ ਅਕਾਊਂਟ ਹੈਕ ਹੋ ਗਿਆ ਹੋਵੇ। ਅਸੀਂ ਇਸਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਦੌਰਾਨ, ਜੇਕਰ ਮੇਰੇ ਅਕਾਊਂਟ ਤੋਂ ਕੋਈ ਅਸਾਧਾਰਨ ਗਤੀਵਿਧੀ ਹੁੰਦੀ ਹੈ, ਤਾਂ ਉਸ ਬਾਰੇ ਸੂਚਿਤ ਕਰੋ। ਧੰਨਵਾਦ।
ਯਾਮੀ ਨੇ ਦੋ ਦਿਨ ਪਹਿਲਾਂ ਇੰਸਟਾਗ੍ਰਾਮ 'ਤੇ ਆਖਰੀ ਪੋਸਟ ਸ਼ੇਅਰ ਕੀਤੀ ਸੀ। ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ ਦਸਵੀ ਦੇ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਪ੍ਰਸ਼ੰਸਕਾਂ ਨੂੰ ਦਿੱਤੀ ਸੀ। ਪੋਸਟ ਸ਼ੇਅਰ ਕਰਦੇ ਹੋਏ ਯਾਮੀ ਨੇ ਲਿਖਿਆ- ਸਾਡੇ ਇਰਾਦੇ ਸਾਡੇ ਕੱਦ ਤੋਂ ਉੱਚੇ ਹੋਣਗੇ। ਠਾਨ ਲੀਆ, ਦਸਵੀਂ ਤੋਂ ਮੋਟੀਵੇਸ਼ਨਲ ਐਂਥਮ ਰੀਲੀਜ਼ ਕੀਤਾ ਗਿਆ ਹੈ।
ਦੱਸ ਦੇਈਏ ਕਿ ਯਾਮੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਕੁਝ ਨਾ ਕੁਝ ਸਾਂਝਾ ਕਰਦੀ ਰਹਿੰਦੀ ਹੈ। ਯਾਮੀ ਦੇ ਗਲੈਮਰਸ ਅਵਤਾਰ ਨੂੰ ਪ੍ਰਸ਼ੰਸਕ ਬਹੁਤ ਪਸੰਦ ਕਰਦੇ ਹਨ, ਉਹ ਉਸ ਦੀਆਂ ਪੋਸਟਾਂ 'ਤੇ ਕਾਫੀ ਕਮੈਂਟ ਕਰਦੇ ਰਹਿੰਦੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਯਾਮੀ ਗੌਤਮ ਜਲਦੀ ਹੀ ਅਭਿਸ਼ੇਕ ਬੱਚਨ ਅਤੇ ਨਿਮਰਤ ਕੌਰ ਨਾਲ ਫਿਲਮ ਦਸਵੀ ਵਿੱਚ ਨਜ਼ਰ ਆਵੇਗੀ। ਇਸ ਫਿਲਮ 'ਚ ਉਹ ਇਕ IPS ਅਫਸਰ ਦੀ ਭੂਮਿਕਾ 'ਚ ਨਜ਼ਰ ਆਵੇਗੀ। ਯਾਮੀ ਦਾ ਕਿਰਦਾਰ ਸਖਤ ਅਫਸਰ ਦਾ ਹੋਵੇਗਾ। ਇਨ੍ਹੀਂ ਦਿਨੀਂ ਉਹ ਫਿਲਮ ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਹ ਫਿਲਮ 7 ਅਪ੍ਰੈਲ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ।