ਪੜਚੋਲ ਕਰੋ

Yash: ਤਿੰਨ ਫੈਨਜ਼ ਦੀ ਦਰਦਨਾਕ ਮੌਤ ਤੋਂ ਬਾਅਦ ਸਦਮੇ 'ਚ ਸਾਊਥ ਸੁਪਰਸਟਾਰ ਯਸ਼, ਫਿਲਮ ਦੀ ਸ਼ੂਟਿੰਗ ਕੀਤੀ ਮੁਲਤਵੀ

Yash Fans Death: ਯਸ਼ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਤਿੰਨ ਪ੍ਰਸ਼ੰਸਕਾਂ ਦੀ ਬਿਜਲੀ ਦਾ ਝਟਕਾ ਲੱਗਣ ਕਾਰਨ ਮੌਤ ਹੋ ਗਈ ਸੀ। ਕੇਜੀਐਫ ਐਕਟਰ ਇਸ ਘਟਨਾ ਤੋਂ ਕਾਫੀ ਸਦਮੇ 'ਚ ਹੈ ਅਤੇ ਉਸ ਨੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਮੁਲਤਵੀ ਕਰ ਦਿੱਤੀ।

Yash Postponed His Film Toxic Shoot: ਕੰਨੜ ਸੁਪਰਸਟਾਰ ਯਸ਼ ਬਲਾਕਬਸਟਰ 'KGF' ਸੀਰੀਜ਼ ਨਾਲ ਕਾਫੀ ਮਸ਼ਹੂਰ ਹੋ ਗਏ ਹਨ। ਅਦਾਕਾਰ ਨੇ 8 ਜਨਵਰੀ ਨੂੰ ਆਪਣਾ 38ਵਾਂ ਜਨਮਦਿਨ ਮਨਾਇਆ। ਪਰ ਉਸੇ ਦਿਨ ਇੱਕ ਅਜਿਹੀ ਦਰਦਨਾਕ ਘਟਨਾ ਵਾਪਰ ਗਈ, ਜਿਸ ਕਾਰਨ ਉਸ ਨੇ ਹੁਣ ਆਪਣੀ ਆਉਣ ਵਾਲੀ ਫਿਲਮ 'ਟੌਕਸਿਕ' ਦੀ ਸ਼ੂਟਿੰਗ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਨੈੱਟਫਲਿਕਸ ਨੇ ਵਿਵਾਦ ਤੋਂ ਝਾੜਿਆ ਪੱਲਾ, ਨਯਨਤਾਰਾ ਦੀ ਫਿਲਮ 'ਅੰਨਪੂਰਨੀ' ਓਟੀਟੀ ਪਲੇਟਫਾਰਮ ਤੋਂ ਕੀਤੀ ਡਿਲੀਟ, 'ਭਗਵਾਨ ਸ਼੍ਰੀ ਰਾਮ' 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਹੈ ਦੋਸ਼

ਯਸ਼ ਨੇ ਕਿਉਂ ਟਾਲ ਦਿੱਤੀ 'ਟੌਕਸਿਕ' ਦੀ ਸ਼ੂਟਿੰਗ?
ਦਰਅਸਲ, ਯਸ਼ ਨੇ ਆਪਣੀ ਆਉਣ ਵਾਲੀ ਫਿਲਮ 'ਟੌਕਸਿਕ' ਦੀ ਸ਼ੂਟਿੰਗ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਕਰਨਾਟਕ ਦੇ ਗਦਗ 'ਚ ਅਭਿਨੇਤਾ ਦੇ ਜਨਮਦਿਨ ਲਈ ਬੈਨਰ ਲਗਾਉਣ ਦੌਰਾਨ ਬਿਜਲੀ ਦੇ ਝਟਕੇ ਕਾਰਨ ਉਨ੍ਹਾਂ ਦੇ ਤਿੰਨ ਪ੍ਰਸ਼ੰਸਕਾਂ ਦੀ ਮੌਤ ਹੋ ਗਈ ਸੀ। ਤਿੰਨ ਪ੍ਰਸ਼ੰਸਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ਨਾਲ ਯਸ਼ ਨੂੰ ਵੀ ਝਟਕਾ ਲੱਗਾ ਹੈ। ਇਸ ਘਟਨਾ ਤੋਂ ਬਾਅਦ ਅਭਿਨੇਤਾ ਨੇ ਮ੍ਰਿਤਕ ਪ੍ਰਸ਼ੰਸਕਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਦੁੱਖ ਪ੍ਰਗਟ ਕੀਤਾ ਸੀ। ਯਸ਼ ਨੇ ਜ਼ਖਮੀਆਂ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਸੀ। 'ਟੌਕਸਿਕ' ਦੀ ਸ਼ੂਟਿੰਗ ਮੁਲਤਵੀ ਕਰਨ ਦਾ ਐਕਟਰ ਦਾ ਫੈਸਲਾ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਉਨ੍ਹਾਂ ਦੀ ਸ਼ਰਧਾਂਜਲੀ ਹੈ।

ਯਸ਼ ਨੇ ਆਪਣੇ ਪ੍ਰਸ਼ੰਸਕਾਂ ਨੂੰ ਕੀਤੀ ਸੀ ਇਹ ਅਪੀਲ
ਤਿੰਨ ਪ੍ਰਸ਼ੰਸਕਾਂ ਦੀ ਮੌਤ ਤੋਂ ਸਦਮੇ 'ਚ ਅਭਿਨੇਤਾ ਯਸ਼ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਸੀ ਕਿ ਤੁਸੀਂ ਜਿੱਥੇ ਵੀ ਹੋ, ਉੱਥੋਂ ਦੀਆਂ ਸ਼ੁਭਕਾਮਨਾਵਾਂ ਮੇਰੇ ਲਈ ਸਭ ਤੋਂ ਮਾਇਨੇ ਰੱਖਦੀਆਂ ਹਨ। ਇਸ ਤਰ੍ਹਾਂ ਦੀਆਂ ਦੁਖਦਾਈ ਘਟਨਾਵਾਂ ਮੈਨੂੰ ਮੇਰੇ ਜਨਮਦਿਨ ਬਾਰੇ ਡਰਾਉਂਦੀਆਂ ਹਨ। ਫੈਨਡਮ ਨੂੰ ਇਸ ਤਰ੍ਹਾਂ ਪ੍ਰਗਟ ਨਹੀਂ ਕੀਤਾ ਜਾਣਾ ਚਾਹੀਦਾ ਹੈ। ਉਸਨੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਜਸ਼ਨ ਮਨਾਉਣ ਲਈ ਬਿਜਲੀ ਦੇ ਖੰਭਿਆਂ 'ਤੇ ਬੈਨਰ ਲਗਾਉਣ ਜਾਂ ਖਤਰਨਾਕ ਸਟੰਟਾਂ ਵਿੱਚ ਹਿੱਸਾ ਲੈਣ ਵਰਗੀਆਂ ਖਤਰਨਾਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ। ਯਸ਼ ਨੇ ਜ਼ੋਰ ਦੇ ਕੇ ਕਿਹਾ ਕਿ “ਜੇਕਰ ਤੁਸੀਂ ਸੱਚਮੁੱਚ ਮੇਰੀ ਇੱਜ਼ਤ ਕਰਦੇ ਹੋ, ਤਾਂ ਜ਼ਿੰਮੇਵਾਰੀ ਨੂੰ ਪਹਿਲ ਦਿਓ। ਯਾਦ ਰੱਖੋ, ਤੁਹਾਡੇ ਮਾਤਾ-ਪਿਤਾ ਘਰ ਵਿੱਚ ਤੁਹਾਡੀ ਉਡੀਕ ਕਰ ਰਹੇ ਹਨ।

View this post on Instagram
 
A post shared by Yash (@thenameisyash)

ਯਸ਼ ਵਰਕ ਫਰੰਟ
ਖਬਰਾਂ ਮੁਤਾਬਕ ਯਸ਼ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਯਸ਼ ਜਲਦ ਹੀ 'ਟੌਕਸਿਕ: ਏ ਫੇਅਰੀ ਟੇਲ ਆਫ ਗ੍ਰੋਨ-ਅੱਪਸ' 'ਚ ਨਜ਼ਰ ਆਉਣਗੇ। ਗੀਤੂ ਮੋਹਨਦਾਸ ਦੁਆਰਾ ਨਿਰਦੇਸ਼ਤ, ਇਹ ਫਿਲਮ 10 ਅਪ੍ਰੈਲ, 2025 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਫਿਲਮ ਨੂੰ ਡਰੱਗ ਮਾਫੀਆ ਦੇ ਪਿਛੋਕੜ 'ਤੇ ਆਧਾਰਿਤ ਐਕਸ਼ਨ ਪੈਕਡ ਫਿਲਮ ਕਿਹਾ ਜਾਂਦਾ ਹੈ।ਟੌਕਸਿਕ ਤੋਂ ਇਲਾਵਾ ਯਸ਼ ਨਿਤੇਸ਼ ਤਿਵਾਰੀ ਦੀ ਰਾਮਾਇਣ 'ਤੇ ਆਧਾਰਿਤ ਫਿਲਮ 'ਚ ਵੀ ਨਜ਼ਰ ਆਉਣਗੇ, ਜਿਸ 'ਚ ਰਣਬੀਰ ਕਪੂਰ ਅਤੇ ਸਾਈ ਪੱਲਵੀ ਮੁੱਖ ਭੂਮਿਕਾਵਾਂ 'ਚ ਹੋਣਗੇ। ਇਨ੍ਹਾਂ ਤੋਂ ਇਲਾਵਾ ਯਸ਼ ਕੋਲ ਆਉਣ ਵਾਲੇ ਕਈ ਦਿਲਚਸਪ ਪ੍ਰੋਜੈਕਟ ਵੀ ਹਨ, ਜਿਨ੍ਹਾਂ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਇਹ ਵੀ ਪੜ੍ਹੋ: ਸੂਫੀ ਗਾਇਕਾ ਜੋਤੀ ਨੂਰਾਂ ਦਾ ਪਿਤਾ ਨਾਲ ਵਿਵਾਦ ਹੋਇਆ ਖਤਮ, ਪਿਓ-ਧੀ ਨੇ ਇੱਕ ਦੂਜੇ ਦੇ ਗਲ ਲੱਗ ਖਤਮ ਕੀਤੇ ਝਗੜੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Embed widget