ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਭਾਮਲਾ ਫਾਊਂਡੇਸ਼ਨ ਦੁਆਰਾ 5 ਜੂਨ ਨੂੰ ਮੁੰਬਈ ਵਿੱਚ ਆਯੋਜਿਤ ਇੱਕ ਸੰਗੀਤ ਸਮਾਰੋਹ ਵਿੱਚ ਯੋ ਯੋ ਹਨੀ ਸਿੰਘ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦਾ ਸਿਗਨੈਚਰ ਸਟੈੱਪ 'ਥਾਪੀ' ਮਾਰ ਕੇ ਸ਼ਰਧਾਂਜਲੀ ਦਿੱਤੀ। ਸਿੱਧੂ ਮੂਸੇਵਾਲਾ ਦਾ ਸੁਪਰਹਿੱਟ ਗੀਤ 'ਸੋ ਹਾਈ' ਬੈਕਗ੍ਰਾਉਂਡ ਵਿੱਚ ਚਲਾਇਆ ਗਿਆ।
ਹਨੀ ਸਿੰਘ ਨੇ ਕਈ ਮੌਕਿਆਂ 'ਤੇ ਸਿੱਧੂ ਮੂਸੇਵਾਲਾ ਦੀ ਕਲਾ ਦੀ ਤਾਰੀਫ ਕੀਤੀ ਸੀ। ਸਿੱਧੂ ਮੂਸੇਵਾਲਾ ਦਾ ਅਣਪਛਾਤੇ ਹਮਲਾਵਰਾਂ ਨੇ 29 ਮਈ ਨੂੰ ਉਸ ਸਮੇਂ ਕਤਲ ਕਰ ਦਿੱਤਾ ਸੀ ਜਦੋਂ ਉਹ ਪਿੰਡ ਜਵਾਹਰਕੇ ਥਾਰ 'ਤੇ ਜਾ ਰਹੇ ਸੀ।
ਪਾਲੀਵੁੱਡ, ਬਾਲੀਵੁੱਡ ਜਾਂ ਪੱਛਮੀ ਸੰਗੀਤ ਉਦਯੋਗ, ਹਰ ਕਿਸੇ ਨੇ ਮਹਾਨ ਗਾਇਕ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਜਦੋਂਕਿ ਸਿੱਧੂ ਸਾਡੇ ਵਿਚਕਾਰ ਨਹੀਂ ਰਹੇ ਪਰ ਜਨਤਾ ਉਨ੍ਹਾਂ ਦੇ ਕਾਤਲਾਂ ਨੂੰ ਫੜਨ ਦੀ ਮੰਗ ਕਰ ਰਹੀ ਹੈ।
Yo Yo Honey Singh tribute to Sidhu Moosewala on Live show !!#JusticeForSidhuMooseWala #JusticeForSidhu pic.twitter.com/7nlZ1KPh7N
— Punjabihits (@Punjabihitzz) June 6, 2022
ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਉਹ ਪੰਜਾਬ, ਹਰਿਆਣਾ, ਰਾਜਸਥਾਨ ਤੇ ਮਹਾਰਾਸ਼ਟਰ ਦੇ ਵਸਨੀਕ ਹਨ। ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਹੀ 29 ਮਈ ਨੂੰ ਮਾਨਸਾ ਵਿੱਚ ਪੰਜਾਬੀ ਗਾਇਕ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਸੀ।
ਇਸ ਦੌਰਾਨ ਪੰਜਾਬ ਪੁਲਿਸ ਨੇ ਕੇਕੜਾ ਨਾਮ ਦੇ ਇੱਕ ਵਿਅਕਤੀ ਨੂੰ ਮਾਨਸਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਉਹੀ ਸੀ ਜਿਸ ਨੇ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਨੇ ਹੀ ਮੂਸੇਵਾਲਾ ਦੀ ਹਰ ਹਰਕਤ ਬਾਰੇ ਸ਼ਾਰਪ ਸ਼ੂਟਰਾਂ ਨੂੰ ਸੂਚਿਤ ਕੀਤਾ ਸੀ। ਇੱਥੇ ਬਾਕੀ ਸ਼ੂਟਰਾਂ ਦੀ ਸ਼ਨਾਖਤ ਤੋਂ ਬਾਅਦ ਹੁਣ ਇਨ੍ਹਾਂ 4 ਰਾਜਾਂ ਦੀ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੂੰ ਹਥਿਆਰ ਤੇ ਗੱਡੀਆਂ ਦੇਣ ਵਾਲੇ ਕਤਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਰਹਿਣ ਲਈ ਥਾਂ ਦੇਣ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ।