Zareen Khan's Mother Hospitalized: ਜ਼ਰੀਨ ਖਾਨ ਦੀ ਮਾਂ ਆਈਸੀਯੂ 'ਚ ਦਾਖਲ, ਅਦਾਕਾਰਾ ਨੇ ਕਿਹਾ- ਮਾਂ ਲਈ ਪ੍ਰਾਰਥਨਾ ਕਰੋ
ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਜਲਦਬਾਜ਼ੀ ਵਿੱਚ ਹਸਪਤਾਲ ਦਾਖਲ ਕਰਵਾਉਣਾ ਪਿਆ। ਜ਼ਰੀਨ ਖਾਨ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ।
Zareen Khan's Mother Hospitalized: ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਜਲਦਬਾਜ਼ੀ ਵਿੱਚ ਹਸਪਤਾਲ ਦਾਖਲ ਕਰਵਾਉਣਾ ਪਿਆ। ਜ਼ਰੀਨ ਖਾਨ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਪੋਸਟ ਕੀਤੀ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਸ ਦੀ ਮਾਂ ਦੀ ਸਿਹਤ ਅਚਾਨਕ ਵਿਗੜ ਗਈ ਤੇ ਉਹ ਆਈਸੀਯੂ ਵਿੱਚ ਦਾਖਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਆਪਣੀ ਮਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਵੀ ਕੀਤੀ।
ਉਨ੍ਹਾਂ ਨੇ ਆਪਣੀ ਸਟੋਰੀ 'ਚ ਲਿਖਿਆ ਕਿ ਮੇਰੀ ਮਾਂ ਦੀ ਤਬੀਅਤ ਫਿਰ ਤੋਂ ਅਚਾਨਕ ਵਿਗੜ ਗਈ ਤੇ ਉਨ੍ਹਾਂ ਨੂੰ ਬੀਤੀ ਰਾਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਹ ਆਈਸੀਯੂ ਆਪ ਸਭ ਨੂੰ ਬੇਨਤੀ ਹੈ ਕਿ ਮੇਰੀ ਮਾਂ ਲਈ ਅਰਦਾਸ ਕਰੋ।
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਜ਼ਰੀਨ ਖਾਨ ਦੀ ਮਾਂ ਨੂੰ ਹਸਪਤਾਲ ਵਿੱਚ ਭਰਤੀ ਹੋਣਾ ਪਿਆ ਹੋਵੇ। ਪਿਛਲੇ ਸਾਲ ਵੀ ਉਨ੍ਹਾਂ ਨੂੰ ਅਚਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਜ਼ਰੀਨ ਨੇ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਸੀ ਕਿ ਉਸ ਨੂੰ ਕਿਸ ਬੀਮਾਰੀ ਨਾਲ ਹਸਪਤਾਲ ਲਿਜਾਇਆ ਗਿਆ ਸੀ।
View this post on Instagram
ਦੱਸ ਦੇਈਏ ਕਿ ਜ਼ਰੀਨ ਖਾਨ ਆਪਣੇ ਮਾਤਾ-ਪਿਤਾ ਦੇ ਬਹੁਤ ਕਰੀਬ ਹੈ। ਉਹ ਅਕਸਰ ਉਨ੍ਹਾਂ ਨਾਲ ਸਮਾਂ ਬਿਤਾਉਂਦੀ ਨਜ਼ਰ ਆਉਂਦੀ ਹੈ। ਜ਼ਰੀਨ ਸੋਸ਼ਲ ਮੀਡੀਆ 'ਤੇ ਆਪਣੀ ਮਾਂ ਤੇ ਪਿਤਾ ਦੀਆਂ ਤਸਵੀਰਾਂ ਵੀ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਜ਼ਰੀਨ ਖਾਨ ਜਲਦ ਹੀ ਸਿੰਗਲ ਟਰੈਕ 'ਚ ਨਜ਼ਰ ਆਵੇਗੀ। ਇਹ ਗੀਤ ਈਦ 'ਤੇ ਰਿਲੀਜ਼ ਹੋਵੇਗਾ। ਗੀਤ ਦਾ ਟਾਈਟਲ 'ਈਦ ਹੋ ਜਾਏਗੀ' ਹੈ, ਜਿਸ 'ਚ ਜ਼ਰੀਨ ਦੇ ਨਾਲ ਉਮਰ ਰਿਆਜ਼ ਵੀ ਨਜ਼ਰ ਆਉਣਗੇ।