ਪੜਚੋਲ ਕਰੋ
Advertisement
(Source: ECI/ABP News/ABP Majha)
ਖੇਤੀ ਕਾਨੂੰਨਾਂ ਖਿਲਾਫ ਅੜ ਗਏ ਕਿਸਾਨ, 6ਵੇਂ ਦਿਨ ਵੀ ਮੋਰਚਿਆਂ 'ਤੇ ਡਟੇ
ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਖੇਤੀਬਾੜੀ ਕਾਨੂੰਨ ਦਾ ਵਿਰੋਧ ਜਾਰੀ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਪਿਛਲੇ ਇੱਕ ਹਫਤੇ ਤੋਂ ਕਿਸਾਨ ਰੇਲ ਰੋਕੋ ਮੁਹਿੰਮ ਚਲਾ ਰਹੇ ਹਨ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਏ ਗਏ ਖੇਤੀਬਾੜੀ ਕਾਨੂੰਨਾਂ ਦਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪੰਜਾਬ ਤੇ ਹਰਿਆਣਾ ਵਿੱਚ ਇਸ ਦਾ ਸਖ਼ਤ ਵਿਰੋਧ ਹੋ ਰਿਹਾ ਹੈ ਤੇ ਕਿਸਾਨ ਪਿਛਲੇ ਇੱਕ ਹਫਤੇ ਤੋਂ ਸੜਕਾਂ ‘ਤੇ ਹਨ। ਮੰਗਲਵਾਰ ਨੂੰ ਵੀ ਪੰਜਾਬ ਦੇ ਕਿਸਾਨ ਰੇਲਵੇ ਟਰੈਕ 'ਤੇ ਬੈਠ ਕੇ ਧਰਨਾ ਦੇ ਰਹੇ ਹਨ ਤੇ ਉਨ੍ਹਾਂ ਵੱਲੋਂ ਰੇਲ ਰੋਕੋ ਅੰਦੋਲਨ ਨੂੰ ਹੋਰ ਅੱਗੇ ਵਧਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਦੇਵੀਦਾਸਪੁਰਾ ਖੇਤਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੱਥੇ ਉਹ ਪਿਛਲੇ ਛੇ ਦਿਨਾਂ ਤੋਂ ਅੰਮ੍ਰਿਤਸਰ ਰੇਲਵੇ ਲਾਈਨ ਨੇੜੇ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਰੇਲਵੇ ਟ੍ਰੈਕ ਨੂੰ ਜਾਮ ਕੀਤਾ ਹੋਇਆ ਹੈ ਤੇ ਲਗਾਤਾਰ ਸੰਘਰਸ਼ ਨੂੰ ਜਾਰੀ ਰੱਖਣ ਦੀ ਗੱਲ ਕਰ ਰਹੇ ਹਨ।
ਕਿਸਾਨਾਂ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਇੱਕ ਅਕਤੂਬਰ ਨੂੰ ਉਨ੍ਹਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਕਈ ਹੋਰ ਸੂਬਿਆਂ ਵਿੱਚ ਵੀ ਕਿਸਾਨ ਇਕੱਠੇ ਹੋਣਗੇ। ਦੱਸ ਦਈਏ ਕਿ ਖੇਤੀਬਾੜੀ ਬਿੱਲਾਂ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। 25 ਸਤੰਬਰ ਨੂੰ ਕਿਸਾਨਾਂ ਨੇ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਸੀ, ਜਿਸ ਦੌਰਾਨ ਵੱਡੀ ਗਿਣਤੀ ਕਿਸਾਨ ਕਈ ਸੂਬਿਆਂ ਵਿੱਚ ਸੜਕਾਂ ‘ਤੇ ਨਾਅਰੇਬਾਜ਼ੀ ਕਰਦੇ ਨਜ਼ਰ ਆਏ ਸੀ। ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਧਰਨਾ ਦਿੱਤਾ। ਪੰਜਾਬ ਸਰਕਾਰ ਹੁਣ ਸੂਬੇ ਵਿੱਚ ਕੇਂਦਰ ਦੇ ਕਾਨੂੰਨ ਨੂੰ ਲਾਗੂ ਹੋਣ ਤੋਂ ਰੋਕਣ ਲਈ ਸੁਪਰੀਮ ਕੋਰਟ ਜਾਣ ਬਾਰੇ ਵਿਚਾਰ ਕਰ ਰਹੀ ਹੈ। ਇਸ ਤੋਂ ਇਲਾਵਾ, ਬਹੁਤ ਸਾਰੇ ਕਾਂਗਰਸ ਸ਼ਾਸਿਤ ਰਾਜ ਵਿਧਾਨ ਸਭਾ ਵਿੱਚ ਮਤੇ ਪਾਸ ਕਰਨ ਬਾਰੇ ਵਿਚਾਰ ਕਰ ਰਹੇ ਹਨ। ਅਕਾਲੀ ਦਲ ਪ੍ਰਧਾਨ ਨੇ ਲਿਆ ਫੈਸਲਾ, ਹੁਣ ਦਿੱਲੀ ਨਗਰ ਨਿਗਮ ਵਿੱਚ ਐਨਡੀਏ ਵਾਲੇ ਸਾਰੇ ਅਹੁਦਿਆਂ ਤੋਂ ਕਿਨਾਰਾ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦਰਮਿਆਨ ਸਰਕਾਰ ਨੇ ਜਾਰੀ ਕੀਤੇ ਝੋਨੇ ਦੀ ਖਰੀਦ ਦੇ ਅੰਕੜੇ, ਜਾਣੋ ਕਿੰਨੀ ਰਕਮ ਦੀ ਖਰੀਦ ਹੋਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Punjab: 'Rail Roko' agitation in Amritsar, by Kisan Mazdoor Sangharsh Committee -against #FarmBills (now laws), enters 6th day. Visuals from Devidaspura village.
"On Oct 1, we'll announce mass agitation together with others across the nation," says Committee's General Secretary pic.twitter.com/pdjn1EApzM — ANI (@ANI) September 29, 2020
Follow Exclusive News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement