ਪੜਚੋਲ ਕਰੋ
Advertisement
Kisan Protest: ਖੇਤੀਬਾੜੀ ਬਿੱਲ ਖਿਲਾਫ ਸੜਕਾਂ 'ਤੇ ਦੇਸ਼ ਭਰ ਦੇ ਕਿਸਾਨ, ਸਿਆਸੀ ਧਿਰਾਂ ਸਣੇ ਮਿਲਿਆ ਕਲਾਕਾਰਾਂ ਦਾ ਸਾਥ
Punjab and Haryana Farmer: ਅੰਮ੍ਰਿਤਸਰ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਦਾ ਅੱਜ ਦੂਜਾ ਦਿਨ ਹੈ। ਕਿਸਾਨਾਂ ਨੇ ਖੇਤੀ ਬਿੱਲ ਖਿਲਾਫ 24 ਤੋਂ 26 ਸਤੰਬਰ ਤਕ ਰੇਲ ਰੋਕੋ ਅੰਦੋਲਨ ਚਲਾਇਆ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਅੰਮ੍ਰਿਤਸਰ/ਚੰਡੀਗੜ੍ਹ: ਦੇਸ਼ ਭਰ ਦੇ ਕਿਸਾਨਾਂ ਨੇ ਖੇਤੀ ਬਿੱਲ ਦੇ ਖਿਲਾਫ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ। ਪੰਜਾਬ ਤੇ ਹਰਿਆਣਾ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਕਿਸਾਨ ਖੇਤੀਬਾੜੀ ਬਿੱਲ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਇਸ ਬੰਦ ਵਿੱਚ ਭਾਰਤੀ ਕਿਸਾਨ ਯੂਨੀਅਨ ਸਮੇਤ ਵੱਖ-ਵੱਖ 31 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਇਸ ਦੇ ਨਾਲ ਹੀ ਪ੍ਰਦਰਸ਼ਨ ਨੂੰ ਸਿਆਸੀ ਪਾਰਟੀਆਂ ਸਣੇ ਪੰਜਾਬ ਦੇ ਹਰ ਕਲਾਕਾਰ ਦੀ ਹਮਾਇਤ ਮਿਲ ਰਹੀ ਹੈ।
ਦੱਸ ਦਈਏ ਕਿ ਦੇਸ਼ ‘ਚ ਕਿਸਾਨੀ ਜਥੇਬੰਦੀਆਂ ਨੂੰ ਕਾਂਗਰਸ, ਰਾਜਦ, ਸਮਾਜਵਾਦੀ ਪਾਰਟੀ, ਅਕਾਲੀ ਦਲ, ਆਪ, ਟੀਐਮਸੀ ਸਮੇਤ ਕਈ ਰਾਜਨੀਤਕ ਪਾਰਟੀਆਂ ਦਾ ਵੀ ਸਮਰਥਨ ਮਿਲਿਆ ਹੈ। ਲੰਘੇ ਕੱਲ੍ਹ ਯਾਨੀ ਵੀਰਵਾਰ, 24 ਸਤੰਬਰ ਤੋਂ ਪੰਜਾਬ ਦੇ ਕਿਸਾਨ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ‘ਤੇ ਹਨ। ਉੱਥੋਂ ਦੇ ਕਿਸਾਨ ਰੇਲਵੇ ਟਰੈਕ 'ਤੇ ਡਟ ਕੇ ਬੈਠੇ ਹਨ ਤੇ ਬਿੱਲ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਦੇਸ਼ ਵਿਆਪੀ ਬੰਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਪੰਜਾਬ ਦੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਹਨ। ਇਸ ਦੇ ਨਾਲ ਹੀ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਕਾਰਵਾਈ ਨਾਲ ਨਜਿੱਠਿਆ ਜਾ ਸਕੇ। ਦੱਸ ਦਈਏ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਿਸਾਨ ਨੇਤਾਵਾਂ ਨੇ ਸ਼ਾਂਤਮਈ ਅੰਦੋਲਨ ਦਾ ਭਰੋਸਾ ਦਿੱਤਾ ਹੈ। ਉਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅੰਦੋਲਨ ਦੌਰਾਨ ਕਿਸਾਨਾਂ ਨੂੰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਸਮਾਜਿਕ ਦੂਰੀਆਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।13 pairs of trains have been short-terminated as a precautionary measure against the protests over the agriculture bills. We are avoiding train routes to Punjab: BS Gill, Ambala Railway Station Director, Haryana (24.09.20) pic.twitter.com/yoAGszhQw3
— ANI (@ANI) September 25, 2020
ਦੱਸ ਦਈਏ ਕਿ ਅੱਜ ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ ਹੈ। ਕਮੇਟੀ ਨੇ ਕਿਸਾਨ ਬਿੱਲ ਦੇ ਵਿਰੋਧ ਵਿੱਚ 24 ਤੋਂ 26 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕੀਤਾ ਹੈ। ਕਿਸਾਨ ਰੇਲਵੇ ਟ੍ਰੈਕਾਂ 'ਤੇ ਟੈਂਟ ਲਾ ਕੇ ਬੈਠੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Chief Minister Captain Amarinder Singh (in file pic) has appealed to the farmers to strictly maintain law and order, and adhere to all #COVID19 safety protocols, during today’s Bandh against the Agriculture Bills: Punjab Chief Minister's Office (CMO) pic.twitter.com/sHkEat0sH1
— ANI (@ANI) September 25, 2020
Follow Exclusive News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement