ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਰਾਜਧਾਨੀ ਦੀਆਂ ਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੋ ਗਿਆ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਬੇਨਤੀਜਾ ਹੋਣ ਮਗਰੋਂ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਪਹੁੰਚ ਗਿਆ ਹੈ। ਅੱਜ ਪੰਜਾਬ, ਹਰਿਆਣਾ ਤੇ ਯੂਪੀ ਵੱਲੋਂ ਵੱਡੀ ਗਿਣਤੀ ਹੋਰ ਕਿਸਾਨਾਂ ਨੇ ਕੂਚ ਕੀਤਾ ਹੈ। ਉਧਰ, ਸਰਕਾਰ ਨੂੰ ਵੀ ਡਰ ਸਤਾਉਣ ਲੱਗਾ ਹੈ ਕਿ ਅੰਦੋਲਨ ਵਿਸ਼ਾਲ ਹੋਣ ਨਾਲ ਸੰਭਾਲਣਾ ਔਖਾ ਹੋ ਜਾਏਗਾ।

ਨਵੇਂ ਕਾਨੂੰਨ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਬੇਨਤੀਜਾ ਹੋਣ ਮਗਰੋਂ ਉਨ੍ਹਾਂ ਦਾ ਅੰਦੋਲਨ ਹੋਰ ਤੇਜ਼ ਹੋਏਗਾ। ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਤੇ ਹਰਿਆਣਾ ਤੋਂ ਹੋਰ ਕਿਸਾਨ ਬੁੱਧਵਾਰ ਨੂੰ ਦਿੱਲੀ ਆਉਣਗੇ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਤੋਂ ਵੀ ਕਿਸਾਨ ਲਹਿਰ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ।

ਸਰਕਾਰ ਨਾਲ ਗੱਲਬਾਤ ਦੀ ਅਸਫਲ ਹੋਣ ਤੋਂ ਬਾਅਦ ਆਲ ਇੰਡੀਆ ਕਿਸਾਨ ਸੰਮਤੀ ਦੇ ਬੁਲਾਰੇ ਆਸ਼ੂਤੋਸ਼ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ‘ਤੇ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਾਲ 3 ਦਸੰਬਰ ਨੂੰ ਵੀ ਮੀਟਿੰਗ ਹੋਣੀ ਹੈ ਤੇ ਉਮੀਦ ਹੈ ਕਿ ਸਰਕਾਰ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਦਿਆਂ ਕਾਨੂੰਨ ਵਾਪਸ ਲਵੇਗੀ। ਆਸ਼ੂਤੋਸ਼ ਨੇ ਕਿਹਾ ਕਿ ਉਸ ਸਮੇਂ ਤੱਕ ਕਿਸਾਨਾਂ ਦੀ ਲਹਿਰ ਨਾ ਸਿਰਫ ਜਾਰੀ ਰਹੇਗੀ, ਬਲਕਿ ਹੋਰ ਤੇਜ਼ ਹੋਵੇਗੀ।

songs on farmers: ਕਿਸਾਨ ਅੰਦੋਲਨ ਨੇ ਬਦਲੀ ਪੰਜਾਬੀ ਕਲਾਕਾਰਾਂ ਦੀ ਸੋਚ, ਕਿਸਾਨਾਂ ਬਾਰੇ ਗਾਣਿਆਂ ਪਾਈ ਯੂ-ਟਿਊਬ 'ਤੇ ਧਮਾਲ, ਹੋ ਰਹੇ ਖੂਬ ਵਾਇਰਲ

ਉਨ੍ਹਾਂ ਕਿਹਾ ਕਿ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਆਉਣਗੇ ਤੇ ਅੰਦੋਲਨ ਨੂੰ ਜ਼ੋਰਾਂ-ਸ਼ੋਰਾਂ ਨਾਲ ਅੱਗੇ ਤੋਰਨਗੇ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਉੱਤਰ ਪ੍ਰਦੇਸ਼ ਤੋਂ ਅੰਦੋਲਨ ਵਿੱਚ ਸ਼ਾਮਲ ਹੋਣ ਆ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਮੱਧ ਪ੍ਰਦੇਸ਼ ਦੇ ਕਿਸਾਨ ਲਹਿਰ ਵਿੱਚ ਸ਼ਾਮਲ ਹੋਣ ਲਈ ਦਿੱਲੀ ਆ ਰਹੇ ਹਨ। ਇਹ ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੀ ਗੱਲਬਾਤ ਲਈ ਕਿਸਾਨ ਰੁਕੇ ਸੀ, ਪਰ ਹੁਣ ਕਿਸਾਨ ਹਰ ਥਾਂ ਤੋਂ ਦਿੱਲੀ ਆਉਣਗੇ।

ਕੇਂਦਰੀ ਮੰਤਰੀਆਂ ਨਾਲ ਮੁਲਾਕਾਤ 'ਚ ਕੋਈ ਸਿੱਟਾ ਨਾ ਨਿਕਲਣ 'ਤੇ ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਨੇ ਕਿਹਾ ਕਿ ਅਸੀਂ ਨਿਰਾਸ਼ ਹਾਂ, ਪਰ ਨਵੇਂ ਕਾਨੂੰਨ ਦੇ ਰੱਦ ਹੋਣ ਤੱਕ ਅਸੀਂ ਡਟੇ ਰਹਾਂਗੇ। ਕਿਸਾਨ ਸੰਗਠਨਾਂ ਵੱਲੋਂ ਸਰਕਾਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਚੰਦਾ ਸਿੰਘ ਨੇ ਕਿਹਾ ਕਿ ਸਾਡਾ ਅੰਦੋਲਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਰਹੇਗਾ। ਅਸੀਂ ਸਰਕਾਰ ਨਾਲ ਮੁੜ ਗੱਲ ਕਰਨ ਲਈ ਵਾਪਸ ਆਵਾਂਗੇ। ਉਨ੍ਹਾਂ ਕਿਹਾ ਕਿ ਇਹ ਵੀ ਤੈਅ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸਾਡਾ ਅੰਦੋਲਨ ਜਾਰੀ ਰਹੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904