ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਭ ਦੀਆਂ ਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਵਿਰੋਧੀ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਉੱਪਰ ਸੀ। ਕੈਪਟਨ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨੀ ਦੇ ਟਾਕਰੇ ਲਈ ਚਾਰ ਬਿੱਲ ਪੇਸ਼ ਕਰਦਿਆਂ ਅਸਤੀਫਾ ਦੇਣ ਦੀ ਪੇਸ਼ਕਸ਼ ਵੀ ਕਰ ਦਿੱਤੀ। ਦੂਜੇ ਪਾਸੇ ਨਵਜੋਤ ਸਿੱਧੂ ਨੂੰ ਅਜਿਹੇ ਛੱਕੇ ਜੜੇ ਕਿ ਮੋਦੀ ਸਰਕਾਰ ਦੇ ਨਾਲ-ਨਾਲ ਆਪਣੀ ਕਾਂਗਰਸ ਸਰਕਾਰ ਨੂੰ ਵੀ ਲਵੇਟ ਲਿਆ।

ਦੀਵਾਲੀ ਤੋਂ ਪਹਿਲਾਂ ਅਧਿਆਪਕਾਂ ਲਈ ਖੁਸ਼ਖਬਰੀ!

ਨਵਜੋਤ ਸਿੱਧੂ ਨੇ ਵਿਧਾਨ ਸਭਾ ਅੰਦਰ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਕਣਕ ਤੇ ਝੋਨੇ ਤੋਂ ਇਲਾਵਾ ਕਿਸੇ ਵੀ ਹੋਰ ਖੇਤੀਬਾੜੀ ਉਤਪਾਦ ਨੂੰ ਐਮਐਸਸੀ ਦੇਣ ਦਾ ਕੋਈ ਪ੍ਰਬੰਧ ਨਹੀਂ ਤੇ ਨਾ ਹੀ ਅਨਾਜ ਸਟੋਰ ਕਰਨ ਦਾ ਕੋਈ ਤਰੀਕਾ ਹੈ। ਅੱਜ ਪੰਜਾਬ ਵਿੱਚ ਐਮਐਸਪੀ ਦਾ ਸਿਸਟਮ ਲਾਗੂ ਹੈ, ਇਹ ਕੱਲ੍ਹ ਖ਼ਤਮ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਸਿਰਫ ਐਮਐਸਸੀ ਤੇ ਮੰਡੀ ਨੂੰ ਬਚਾਉਣ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ ਕਿਉਂਕਿ ਐਮਐਸਪੀ ਪਿਛਲੇ 25 ਸਾਲਾਂ ਤੋਂ ਮਿਲ ਰਹੀ ਹੈ। ਇਸ ਦੇ ਬਾਵਜੂਦ ਕਿਸਾਨ ਖੁਦਕੁਸ਼ੀ ਕਿਉਂ ਕਰ ਰਹੇ ਹਨ। ਮੇਰੀ ਮੰਗ ਹੈ ਕਿ ਪੰਜਾਬ ਸਰਕਾਰ ਦਾਲਾਂ, ਫਲਾਂ ਤੇ ਸਬਜ਼ੀਆਂ ਆਦਿ 'ਤੇ ਵੀ ਐਮਐਸਪੀ ਦਵੇ। ਸਿੱਧੂ ਦੀ ਇਹ ਮੰਗ ਸੁਣ ਕੇ ਕੈਪਟਨ ਖਾਮੋਸ਼ ਹੀ ਰਹਿ ਗਏ।

ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਕੀਤੀ ਐਮਐਸਪੀ ਦੀ ਗੰਰਟੀ ਦੀ ਮੰਗ

ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਕੋਲ ਕਿਸਾਨਾਂ ਦੀ ਮਦਦ ਲਈ ਪੈਸੇ ਨਹੀਂ ਹਨ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿੱਚ ਚੱਲ ਰਹੇ ਮਾਈਨਿੰਗ ਮਾਫੀਆ, ਸ਼ਰਾਬ ਮਾਫੀਆ ਤੇ ਕੇਬਲ ਮਾਫੀਆ ‘ਤੇ ਰੋਕ ਲਾਈ ਜਾਵੇ। ਦਹਾਕਿਆਂ ਤੋਂ ਕਿਸਾਨੀ ਦੀ ਆਮਦਨੀ ਘਟਦੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਨਵੇਂ ਤਿੰਨ ਖੇਤੀਬਾੜੀ ਕਾਨੂੰਨ ਜਮ੍ਹਾਖੋਰੀ ਨੂੰ ਉਤਸ਼ਾਹਿਤ ਕਰਨਗੇ ਤੇ ਆਮ ਚੀਜ਼ਾਂ ਦੀਆਂ ਕੀਮਤਾਂ ਵਿੱਚ 50 ਗੁਣਾ ਵਾਧਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਗੱਲ ਦਾ ਕਿਸੇ ਨੂੰ ਨਹੀਂ ਪਤਾ ਤੇ ਹੋ ਸਕਦਾ ਹੈ ਕਿ ਅਗਲੇ ਦੋ-ਤਿੰਨ ਸਾਲਾਂ ਵਿੱਚ ਐਮਐਸਪੀ ਖਤਮ ਕਰ ਦਿੱਤਾ ਜਾਵੇ।

ਇਸ ਦੇ ਨਾਲ ਹੀ ਸਿੱਧੂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਖੇਤੀ ਇੱਕ ਸਾਜਿਸ਼ ਤਹਿਤ ਖ਼ਤਮ ਕੀਤੀ ਜਾ ਰਹੀ ਹੈ। ਪੰਜਾਬ ਦੇ 86 ਪ੍ਰਤੀਸ਼ਤ ਕਿਸਾਨ ਕਰਜ਼ੇ ਵਿਚ ਹਨ ਤੇ ਜੇਕਰ ਕੇਂਦਰ ਵਿਚ 3 ਨਵੇਂ ਕਾਨੂੰਨ ਪੰਜਾਬ ਵਿਚ ਲਾਗੂ ਕੀਤੇ ਗਏ ਤਾਂ ਬਾਕੀ ਕਿਸਾਨ ਵੀ ਬਰਬਾਦ ਹੋ ਜਾਣਗੇ। ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦਾ ਸ਼ੋਸ਼ਣ ਕੀਤਾ ਸੀ ਤੇ ਹੁਣ ਬੁਰਜੂਆਜ਼ੀ ਕਰੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904